Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਹਰਿਆਣਾ ਨੇ ਭੂਮੀ ਰਿਕਾਰਡ ਵਿੱਚ ਪਾਰਦਰਸ਼ਿਤਾ ਨੂੰ ਕੀਤਾ ਮਜਬੂਤ-ਵਿਤੀ ਕਮੀਸ਼ਨਰ ਡਾ. ਸੁਮਿਤਾ ਮਿਸ਼ਰਾ

Web Admin

Web Admin

5 Dariya News

ਚੰਡੀਗੜ੍ਹ , 08 Mar 2026

Last updated on: Mar 09, 2026, 18:32 IST

ਹਰਿਆਣਾ ਸਰਕਾਰ ਨੇ ਭੂਮੀ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ ਅਤੇ ਸਟੀਕਤਾ ਨੂੰ ਮਜਬੂਤ ਕਰਨ ਦੀ ਦਿਸ਼ਾ  ਵਿੱਚ ਇੱਕ ਹੋਰ ਮਹਤੱਵਪੂਰਨ ਪਹਿਲ ਕੀਤੀ ਹੈ। ਮਾਲਿਆ ਅਤੇ ਆਪਦਾ ਪ੍ਰਬੰਧਨ  ਵਿਭਾਗ ਦੀ ਵਿਤੀ ਕਮੀਸ਼ਨਰ ਡਾ. ਸੁਮਿਤਾ ਮਿਸ਼ਰਾ ਨੇ ਮਾਲਿਆ ਰਿਕਾਰਡਾਂ ਵਿੱਚ ਸਰਕਾਰੀ ਭੂਮੀ ਦੇ ਇੱਕ ਸਮਾਨ ਨਾਮਕਰਨ ਨੂੰ ਲਾਗੂ ਕਰਨ 'ਤੇ ਜੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਭੂਮੀ ਮਾਲਿਕਾਨਾ ਨਾਲ ਜੁੜੀ ਅਸਪਸ਼ਟਤਾਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ ਅਤੇ ਜਨਤਕ ਭੂਮੀ ਪ੍ਰਬੰਧਨ ਵਿੱਚ ਪਾਰਦਰਸ਼ਿਤਾ ਅਤੇ ਜੁਆਬਦੇਈ ਨੂੰ ਮਜਬੂਤੀ ਮਿਲੇਗੀ।

ਡਾ. ਮਿਸ਼ਰਾ ਨੇ ਅੱਜ ਇੱਥੇ ਆਯੋਜਿਤ ਅਧਿਕਾਰਿਆਂ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਮਾਬੰਦੀ ਰਿਕਾਰਡਾਂ ਵਿੱਚ ਮਾਲਿਕਾਨਾ ਅਤੇ ਖੇਤੀਬਾੜੀ ਸਬੰਧੀ ਐਂਟਰੀਆਂ ਦਾ ਮਾਨਕੀਕਰਨ ਬੇਹਤਰ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਨ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਮਾਲਿਆ ਅਤੇ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਜਨਵਰੀ ਅਤੇ ਜੁਲਾਈ 2021 ਵਿੱਚ ਜਾਰੀ ਨਿਰਦੇਸ਼ਾਂ ਅਨੁਸਾਰ ਇਹ ਪਹਿਲ ਕੀਤੀ ਜਾ ਰਹੀ ਹੈ ਜਿਸ ਦਾ ਉਦੇਸ਼ ਰਾਜ ਸਰਕਾਰ , ਕੇਂਦਰ ਸਰਕਾਰ, ਬੋਰਡਾਂ ਅਤੇ ਨਿਗਮਾਂ, ਪੰਚਾਇਤੀ ਰਾਜ ਸੰਸਥਾਨਾਂ ਅਤੇ ਸ਼ਹਿਰੀ ਸਥਾਨਕ ਨਿਗਮਾਂ ਦੀ ਭੂਮੀ ਨਾਲ ਸਬੰਧਿਤ ਐਂਟਰਿਆਂ ਨੂੰ  ਸੁਵਿਵਸਥਿਤ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸੁਧਾਰ ਸਿਰਫ ਪ੍ਰਕਿਰਿਆਤਮਕ ਬਦਲਾਵ ਨਹੀਂ ਹੈ ਸਗੋਂ ਇਸ ਦਾ ਉਦੇਸ਼ ਜਨਤਕ ਭੂਮੀ ਦੇ ਪ੍ਰਬੰਧਨ ਵਿੱਚ ਪਾਰਦਰਸ਼ਿਤਾ, ਕਾਨੂੰਨੀ ਸਪਸ਼ਟਤਾ ਅਤੇ ਉਤਰਦਾਈਤਵ ਨੂੰ ਯਕੀਨੀ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਦੇ ਵਿਭਾਗਾਂ ਨਾਲ ਸਬੰਧਿਤ ਭੂਮੀ ਦੇ ਮਾਮਲੇ ਵਿੱਚ ਮਾਲਿਕਾਨਾ ਕਾਲਮ ਵਿੱਚ ਹਰਿਆਣਾ ਸਰਕਾਰ ਦਰਜ ਕੀਤਾ ਜਾਵੇਗਾ ਜਦੋਂ ਕਿ ਖੇਤੀ ਸਬੰਧੀ ਕਾਲਮ ਵਿੱਚ ਸਬੰਧਿਤ ਵਿਭਾਗ ਦਾ ਸਪਸ਼ਟ ਜਿਕਰ ਕੀਤਾ ਜਾਵੇਗਾ ਤਾਂ ਜੋ ਕਿਸੇ ਤਰ੍ਹਾਂ ਦੀ ਅਸਪਸ਼ਟਤਾ ਨਾ ਰਵੇ। 

ਡਾ. ਮਿਸ਼ਰਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਮਾਲਿਕਾਨਾ ਵਾਲੀ ਭੂਮੀ ਨੂੰ ਜਮਾਬੰਦੀ ਵਿੱਚ ਕੇਂਦਰ ਸਰਕਾਰ ਵੱਜੋਂ ਦਰਜ ਕੀਤਾ ਜਾਵੇਗਾ ਅਤੇ ਖੇਤੀਬਾੜੀ ਸਬੰਧੀ ਕਾਲਮ ਵਿੱਚ ਸਬੰਧਿਤ ਵਿਭਾਗ ਦਾ ਜਿਕਰ ਕੀਤਾ ਜਾਵੇਗਾ। ਰਾਜ ਦੇ ਬੋਰਡਾਂ ਅਤੇ ਨਿਗਮਾਂ ਦੀ ਜਾਇਦਾਦ ਦੇ ਮਾਮਲਿਆਂ ਵਿੱਚ ਮਾਲਿਕਾਨਾ ਕਾਲਮ ਵਿੱਚ ਸਬੰਧਿਤ ਬੋਰਡ ਜਾਂ ਨਿਗਮ ਦਾ ਨਾਮ ਦਰਜ ਹੋਵੇਗਾ ਜਦੋਂ ਕਿ ਖੇਤੀਬਾੜੀ ਸਬੰਧੀ ਕਾਲਮ ਵਿੱਚ ਵੀ ਇਨ੍ਹਾਂ ਸੰਸਥਾਵਾਂ ਨਾਲ ਸਬੰਧਿਤ ਜਾਣਕਾਰੀ ਸਪਸ਼ਟ ਰੂਪ ਨਾਲ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਭੂਮੀ ਨੂੰ ਪੰਚਾਇਤ ਮਾਲਿਕਾਨੇ ਤਹਿਤ ਸਬੰਧਿਤ ਖੇਤੀਬਾੜੀ ਸਬੰਧੀ ਐਂਟਰੀ ਨਾਲ ਦਰਜ ਕੀਤਾ ਜਾਵੇਗਾ, ਜਦੋਂ ਕਿ ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀ ਭੂਮੀ ਵਿੱਚ ਉਨ੍ਹਾਂ ਦੇ  ਸੰਸਥਾਗਤ ਨਾਮਾਂ ਨੂੰ ਸਪਸ਼ਟ ਰੂਪ ਨਾਲ ਅੰਕਿਤ ਕੀਤਾ ਜਾਵੇਗਾ। ਇਸੇ ਤਰਾਂ੍ਹ ਸ਼ਹਿਰੀ ਸਥਾਨਕ ਨਿਗਮਾਂ ਦੀ ਜਾਇਦਾਦ ਜਿਵੇ ਨਗਰ ਕਮੇਟੀਆਂ, ਨਗਰ ਪਰਿਸ਼ਦਾਂ ਅਤੇ ਨਗਰ ਨਿਗਮ ਲਈ ਵੀ ਮਾਲਿਕਾਨਾ ਕਾਲਮ ਵਿੱਚ ਸਬੰਧਿਤ ਨਿਗਮ ਦਾ ਸਟੀਮ ਨਾਮ ਦਰਜ ਕੀਤਾ ਜਾਵੇਗਾ ਜਿਸ ਨਾਲ ਭੂਮੀ ਰਿਕਾਰਡਾਂ ਵਿੱਚ ਪੂਰਨ ਸਪਸ਼ਟਤਾ ਯਕੀਨੀ ਹੋ ਸਕੇ।

ਡਾ. ਸੁਮਿਤਾ ਮਿਸ਼ਰਾ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲਿਕਾਨਾ ਸਬੰਧੀ ਸਾਰੀ ਐਂਟਰੀਆਂ ਵਿੱਚ ਕੀਤੇ ਜਾਣ ਵਾਲੇ ਸੁਧਾਰ ਹਰਿਆਣਾ ਭੂਮੀ ਰਿਕਾਰਡ ਨਿਯਮਾਵਲੀ, 2013 ਦੇ ਐਕਟ 7.30 ਅਤੇ 7.42 ਤਹਿਤ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਹੀ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਸਬੰਧੀ ਕਾਲਮ ਵਿੱਚ ਨਿਜੀ ਵਿਅਕਤੀਆਂ ਨਾਲ ਸਬੰਧਿਤ ਕਿਸੇ ਵੀ ਮੌਜ਼ੂਦਾ ਐਂਟਰੀ ਨੂੰ ਸਹੀ ਕਾਨੂੰਨੀ ਪ੍ਰਕਿਰਿਆ ਦਾ ਪਾਲਨ ਕੀਤੇ ਬਿਨਾ ਨਹੀਂ ਬਦਲਿਆ ਜਾਵੇਗਾ ਤਾਂ ਜੋ ਵਿਅਕਤੀਗਤ ਅਧਿਕਾਰਾਂ ਦੀ ਪੂਰੀ ਤਰ੍ਹਾਂ ਸੁਰੱਖਿਆ ਯਕੀਨੀ ਕੀਤੀ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਇਸ ਇੱਕ ਸਮਾਨ ਨਾਮਕਰਨ ਨੀਤੀ ਲਾਗੂ ਹੋਣ ਨਾਲ ਭੂਮੀ ਰਿਕਾਰਡਾਂ ਵਿੱਚ ਸਪਸ਼ਟਤਾ ਵਧੇਗੀ, ਝਗੜੇ ਘੱਟ ਹੋਣਗੇ ਅਤੇ ਸਰਕਾਰੀ ਭੂਮੀ ਦੇ ਪ੍ਰਬੰਧਨ ਵਿੱਚ ਪਾਰਦਰਸ਼ਿਤਾ ਨੂੰ ਹੋਰ ਮਜਬੂਤੀ ਮਿਲੇਗੀ।

 

Tags: Dr Sumita Misra , Haryana Admin , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD