Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾਵਾਂ ਦੇ ਸਸ਼ਕਤੀਕਰਨ ਲਈ ਸਰਕਾਰ ਪ੍ਰਤੀਬੱਧ-ਵਿਪੁਲ ਗੋਇਲ

ਮਹਿਲਾ ਦਿਵਸ 'ਤੇ ਸਫਾਈ ਕਾਮਿਆਂ ਦਾ ਸਨਮਾਨ, ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਵੰਡੇ ਸੁਰੱਖਿਆ ਕਿਟ

Web Admin

Web Admin

5 Dariya News

ਫਰੀਦਾਬਾਦ , 08 Mar 2026

Last updated on: Mar 09, 2026, 18:35 IST

ਹਰਿਆਣਾ ਦੇ ਮਾਲਿਆ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਐਂਤਵਾਰ ਨੂੰ ਫਰੀਦਾਬਾਦ ਵਿੱਚ ਇੱਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਜਨ ਪ੍ਰਤੀਨਿਧੀਆਂ, ਸਮਾਜਿਕ ਕਾਰਜਕਰਤਾਵਾਂ ਅਤੇ ਨਗਰ ਨਿਗਮ ਅਧਿਕਾਰਿਆਂ ਨੇ ਹਿੱਸਾ ਲਿਆ। 

ਉਨ੍ਹਾਂ ਨੇ ਪ੍ਰੋਗਰਾਮ ਵਿੱਚ ਮੌਜ਼ੂਦ ਮਹਿਲਾਵਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸਲਾਂਘਾ ਕੀਤੀ। ਇਸ ਮੌਕੇ 'ਤੇ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਮਹਿਲਾ ਸਫਾਈ ਕਰਮਚਾਰਿਆਂ ਨੂੰ ਉਨ੍ਹਾਂ ਦੇ ਸਨਮਾਨ ਵਿੱਚ ਸੁਰੱਖਿਆ ਕਿਟ ਅਤੇ ਹੋਰ ਲੋੜਵੰਦ ਸਾਮਾਨ ਦੀ ਵੰਡ ਕੀਤੀ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮਹਿਲਾਵਾਂ ਦੇ ਅਧਿਕਾਰ ਸਨਮਾਨ ਅਤੇ ਸਸ਼ਕਤੀਕਰਨ ਲਈ ਸਮਰਪਿਤ ਦਿਨ ਹੈ। ਉਨ੍ਹਾਂ ਨੇ ਦੱਸਿਆ ਕਿ ਸਾਲ 1910 ਵਿੱਚ ਮਹਿਲਾਵਾਂ ਦੇ ਅਧਿਕਾਰਾਂ ਨੂੰ ਲੈ ਕੇ ਵਿਸ਼ਵ ਪੱਧਰ 'ਤੇ ਆਵਾਜ ਚੁੱਕੀ ਅਤੇ 1911 ਵਿੱਚ ਪਹਿਲੀ ਵਾਰ ਮਹਿਲਾ ਦਿਵਸ ਮਨਾਇਆ ਗਿਆ। ਬਾਅਦ ਵਿੱਚ ਸਾਲ 1975 ਵਿੱਚ ਸੰਯੁਕਤ ਰਾਸ਼ਟਰ ਵੱਲੋਂ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਵੱਜੋਂ ਮਾਨਤਾ ਦਿੱਤੀ ਗਈ ਜਿਸ ਤੋਂ ਬਾਅਦ ਪੂਰੇ ਵਿਸ਼ਵ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਲ 2014 ਤੋਂ ਬਾਅਦ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਮਹਤੱਵਪੂਰਨ ਯੋਜਨਾਵਾਂ ਲਾਗੂ ਕੀਤੀ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਬੇਟੀ ਬਚਾਓ-ਬੇਟੀ ਪਢਾਓ ਅਭਿਆਨ ਰਾਹੀਂ ਦੇਸ਼ ਅਤੇ ਹਰਿਆਣਾ ਵਿੱਚ ਡਿਗਦੇ ਲਿੰਗਾਨੁਪਾਤ ਨੂੰ ਸੁਧਾਰਨ ਦਾ ਵੱਡਾ ਯਤਨ ਕੀਤਾ ਗਿਆ ਜਿਸ ਦੇ ਸਰਗਰਮ ਨਤੀਜੇ ਸਾਹਮਣੇ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਲ 2014 ਤੋਂ ਬਾਅਦ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਮਹਤੱਵਪੂਰਨ ਯੋਜਨਾਵਾਂ ਲਾਗੂ ਕੀਤੀ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ।  ਬੇਟੀ ਬਚਾਓ-ਬੇਟੀ ਪਢਾਓ ਅਭਿਆਨ ਰਾਹੀਂ ਦੇਸ਼ ਅਤੇ ਹਰਿਆਣਾ ਵਿੱਚ ਡਿਗਦੇ ਲਿੰਗਾਨੁਪਾਤ ਨੂੰ ਸੁਧਾਰਨ ਦਾ ਵੱਡਾ ਯਤਨ ਕੀਤਾ ਗਿਆ ਜਿਸ ਦੇ ਸਰਗਰਮ ਨਤੀਜੇ ਸਾਹਮਣੇ ਆਏ ਹਨ।

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਚਲਾਈ ਜਾ ਰਹੀ ਲਾਡੋ ਲਛਮੀ ਯੋਜਨਾ ਦਾ ਜਿਕਰ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲੱਖਾਂ ਮਹਿਲਾਵਾਂ ਨੂੰ ਆਰਥਿਕ ਮਦਦ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ  ਕਿਹਾ ਕਿ ਮਹਿਲਾ ਸਸ਼ਕਤੀਕਰਨ ਸਿਰਫ ਨਾਰਿਆਂ ਨਾਲ ਨਹੀਂ ਸਗੋਂ ਯੋਜਨਾਵਾਂ ਅਤੇ ਕੰਮਾਂ ਨਾਲ ਹੁੰਦਾ ਹੈ। ਅੱਜ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਮਹਤੱਵਪੂਰਨ ਭੂਮੀਕਾ ਨਿਭਾ ਰਹੀਆਂ ਹਨ। ਸਵੱਛਤਾ ਅਭਿਆਨ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਸਲਾਂਘਾਯੋਗ  ਹੈ ਅਤੇ ਸਮਾਜ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦਾ ਸਹਿਯੋਗ ਜਰੂਰੀ ਹੈ।

ਪ੍ਰੋਗਰਾਮ ਦੌਰਾਨ ਸ਼ਹਿਰ ਦੀ ਸਵੱਛਤਾ, ਵਿਕਾਸ ਅਤੇ ਨਾਗਰਿਕ ਜਿੰਮੇਦਾਰੀ 'ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ  ਸ਼ਹਿਰ ਨੂੰ ਸਾਫ-ਸੁਥਰਾ  ਅਤੇ ਵਿਵਸਥਿਤ ਰੱਖਣ ਦੀ ਜਿੰਮੇਦਾਰੀ ਸਿਰਫ ਪ੍ਰਸ਼ਾਸਨ ਦੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਹੈ। ਜੇਕਰ ਸਾਰੇ ਲੋਕ ਆਪਣੀ ਜਿੰਮੇਦਾਰੀ ਸਮਝਣ ਤਾਂ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।

ਪ੍ਰੋਗਰਾਮ ਵਿੱਚ ਨਗਰ ਨਿਗਮ ਐਡੀਸ਼ਨਲ, ਕਮੀਸ਼ਨਰ ਸਲੋਨੀ ਸ਼ਰਮਾ ਸਮੇਤ ਕਈ ਮਹਿਲਾ ਕਾਰਜਕਰਤਾ, ਸਮਾਜਿਕ ਕਾਰਜਕਰਤਾ ਅਤੇ ਮਹਿਲਾ ਪੱਤਰਕਾਰ ਮੌਜ਼ੂਦ ਰਹੀ।

 

Tags: Vipul Goel , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD