Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੌਮਾਂਤਰੀ ਮਹਿਲਾ ਦਿਵਸ" 'ਤੇ ਵੱਡਾ ਐਲਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਵਾਲੇ ਉਦਯੋਗਾਂ ਨੂੰ ਦਿੱਤੀ ਜਾਵੇਗੀ ਵਾਧੂ ਸਬਸਿਡੀ- ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕੀਤੀ 'ਮਹਿਲਾ ਉੱਦਮਤਾ ਮੰਚ' ਦੇ ਹਰਿਆਣਾ ਚੈਪਟਰ ਦੀ ਸ਼ੁਰੂਆਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Shruti Choudhary

Web Admin

Web Admin

5 Dariya News

ਸਿਰਸਾ , 08 Mar 2026

Last updated on: Mar 09, 2026, 18:36 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਹਰਿਆਣਾ ਵਿੱਚ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਵਾਲੇ ਉਦਯੋਗਾਂ ਨੂੰ ਰਾਜ ਸਰਕਾਰ ਵੱਲੋਂ ਵਾਧੂ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਅੱਜ "ਅੰਤਰਰਾਸ਼ਟਰੀ ਮਹਿਲਾ ਦਿਵਸ" ਦੇ ਮੌਕੇ 'ਤੇ ਸਿਰਸਾ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਮੁੱਖ ਮੰਤਰੀ ਨੇ 'ਮਹਿਲਾ ਉੱਦਮਤਾ ਮੰਚ' ਦੇ ਹਰਿਆਣਾ ਚੈਪਟਰ ਦੀ ਸ਼ੁਰੂਆਤ ਕਰਨ ਤੋਂ ਇਲਾਵਾ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਪੰਜਵੀਂ ਕਿਸ਼ਤ ਦੇ 200 ਕਰੋੜ 77 ਲੱਖ ਰੁਪਏ, ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਕੁੱਲ 1 ਹਜ਼ਾਰ 338 ਕਰੋੜ 61 ਲੱਖ ਰੁਪਏ ਅਤੇ 'ਹਰ ਘਰ-ਹਰ ਗ੍ਰਹਿਣੀ' ਯੋਜਨਾ ਤਹਿਤ 20 ਕਰੋੜ 21 ਲੱਖ ਰੁਪਏ ਪਾਤਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ। ਉਨ੍ਹਾਂ ਨੇ ਸਟਾਰਟਅੱਪਸ ਨੂੰ ਵੀ 3 ਕਰੋੜ ਰੁਪਏ ਦੀ ਸੀਡ-ਮਨੀ ਦੇ ਚੈੱਕ ਵੰਡੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਮਹਿਲਾਵਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਇੱਕ ਪਾਸੇ ਜਿੱਥੇ ਪੂਰਾ ਵਿਸ਼ਵ ਕੌਮਾਂਤਰੀ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੀ ਇਤਿਹਾਸਕ ਧਰਤੀ ਪਾਣੀਪਤ ਤੋਂ ਸ਼ੁਰੂ ਹੋਈ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਦੇ 11 ਸ਼ਾਨਦਾਰ ਸਾਲ ਪੂਰੇ ਹੋ ਗਏ ਹਨ।

ਉਨ੍ਹਾਂ ਨੇ 'ਮਹਿਲਾ ਉੱਦਮਤਾ ਮੰਚ' ਦੇ ਹਰਿਆਣਾ ਚੈਪਟਰ ਨੂੰ ਸ਼ੁਰੂ ਕਰਨ ਨੂੰ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮੰਚ ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪਸ ਦੀ ਗਿਣਤੀ 61 ਫੀਸਦੀ ਕਰਨ ਵਿੱਚ ਕਾਰਗਰ ਸਿੱਧ ਹੋਵੇਗਾ। ਅੱਜ 16 ਉੱਦਮੀ ਮਾਵਾਂ-ਭੈਣਾਂ ਨੂੰ ਸਟਾਰਟਅੱਪਸ ਲਈ ਦਿੱਤੀ ਜਾਣ ਵਾਲੀ ਮਦਦ ਦੇ ਚੈੱਕ ਵੰਡੇ ਗਏ ਹਨ। 

ਨਾਲ ਹੀ, ਮਹਿਲਾ ਉੱਦਮੀਆਂ ਲਈ 3 ਕਰੋੜ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ ਹੈ। ਇਹ ਮੰਚ ਉਨ੍ਹਾਂ ਭੈਣਾਂ ਲਈ ਵਰਦਾਨ ਸਾਬਤ ਹੋਵੇਗਾ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੰਚ ਮਹਿਲਾਵਾਂ ਨੂੰ ਬਾਜ਼ਾਰ ਦੀ ਨਵੀਂ ਤਕਨੀਕ ਅਤੇ ਮਾਰਕੀਟਿੰਗ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਏਗਾ। 

ਉਨ੍ਹਾਂ ਨੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਮਹਿਲਾ ਉੱਦਮਤਾ ਮੰਚ ਨਾਲ ਜੁੜ ਕੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਦੇ ਲਈ ਬਜਟ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਇੱਕ 'ਵਰਕਪਲੇਸ ਸੇਫਟੀ ਫੰਡ' ਬਣਾਉਣ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ ਹੀ ਇੱਕ POSH ਸੈੱਲ ਅਤੇ ਇੱਕ ਵਿਸ਼ਾਖਾ ਪੋਰਟਲ ਵੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 11 ਸਾਲ ਪਹਿਲਾਂ ਪਾਣੀਪਤ ਦੀ ਇਤਿਹਾਸਕ ਧਰਤੀ ਤੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰੋਗਰਾਮ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਲਿੰਗ ਅਨੁਪਾਤ ਜੋ ਸਾਲ 2014 ਵਿੱਚ 871 ਸੀ, ਉਹ ਹੁਣ 923 ਹੋ ਗਿਆ ਹੈ। ਅੱਜ ਹਰਿਆਣਾ ਧੀਆਂ ਨੂੰ ਅੱਗੇ ਵਧਾਉਣ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਾਣੀਪਤ ਦੀ ਧਰਤੀ ਤੋਂ ਹੀ 9 ਦਸੰਬਰ, 2024 ਨੂੰ 'ਪ੍ਰਧਾਨ ਮੰਤਰੀ ਬੀਮਾ ਸਖੀ ਯੋਜਨਾ' ਦਾ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਸੂਬੇ ਦੀਆਂ 9 ਹਜ਼ਾਰ 656 ਭੈਣਾਂ-ਧੀਆਂ ਬੀਮਾ ਸਖੀ ਬਣ ਕੇ ਆਪਣਾ ਕਰੀਅਰ ਅੱਗੇ ਵਧਾ ਰਹੀਆਂ ਹਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅਤੇ ਸੂਬੇ ਵਿੱਚ ਮਹਿਲਾਵਾਂ ਪ੍ਰਤੀ ਮਾਹੌਲ ਵੀ ਬਦਲਿਆ ਹੈ ਅਤੇ ਮਹਿਲਾਵਾਂ ਦਾ ਸਨਮਾਨ ਵੀ ਵਧਿਆ ਹੈ। 

ਉਨ੍ਹਾਂ ਦੇ ਸੱਦੇ 'ਤੇ ਧੀਆਂ ਨੂੰ ਬਚਾਇਆ ਤੇ ਪੜ੍ਹਾਇਆ ਗਿਆ, ਚੁੱਲ੍ਹੇ ਦੇ ਧੂੰਏਂ ਤੋਂ ਆਜ਼ਾਦੀ ਦਿੱਤੀ, ਖੁੱਲ੍ਹੇ ਵਿੱਚ ਸ਼ੌਚ ਜਾਣ ਦੇ ਅਪਮਾਨ ਤੋਂ ਮੁਕਤੀ ਦਿਵਾਈ, ਤਿੰਨ ਤਲਾਕ ਦੇ ਦੁੱਖ ਤੋਂ ਛੁਟਕਾਰਾ ਦਿਵਾਇਆ ਅਤੇ ਦੇਸ਼ ਦੀ ਸਰਵਉੱਚ ਸੰਸਦ ਵਿੱਚ ਤੁਹਾਡੀ 33 ਫੀਸਦੀ ਪ੍ਰਤੀਨਿਧਤਾ ਦਾ ਕਾਨੂੰਨ ਬਣਾ ਕੇ ਮਹਿਲਾਵਾਂ ਨੂੰ ਦੇਸ਼ ਚਲਾਉਣ ਵਿੱਚ ਹੱਕ ਦਿੱਤਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸੇ ਬਜਟ ਵਿੱਚ ਵੀਟਾ ਬੂਥ ਅਲਾਟਮੈਂਟ ਨੀਤੀ ਵਿੱਚ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਨੂੰ 20 ਫੀਸਦੀ ਰਾਖਵਾਂਕਰਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਮਾਰਕੀਟਿੰਗ ਲਈ ਹਰ ਬਲਾਕ ਵਿੱਚ ਇੱਕ ਆਧੁਨਿਕ ਗ੍ਰਾਮ ਹਾਟ ਦੀ ਸਥਾਪਨਾ ਦਾ ਪ੍ਰਬੰਧ ਕੀਤਾ ਗਿਆ ਹੈ। 

ਇਸ ਤੋਂ ਪਹਿਲਾਂ ਅਸੀਂ 33 ਫੀਸਦੀ ਰਾਸ਼ਨ ਡਿਪੂ ਮਹਿਲਾਵਾਂ ਨੂੰ ਦੇ ਰਹੇ ਹਾਂ। ਇਸ ਬਜਟ ਵਿੱਚ ਉਦਯੋਗਿਕ ਖੇਤਰਾਂ ਵਿੱਚ ਵੀ 10 ਆਧੁਨਿਕ ਮਾਤ-ਸ਼ਕਤੀ ਉਦਯੋਗਿਕ ਕਰੈਚ ਨੈੱਟਵਰਕ ਸ਼ੁਰੂ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਹਾਲ ਹੀ ਵਿੱਚ, ਅਸੀਂ ਕਰੈਚ ਵਰਕਰ ਦਾ ਮਾਣਭੱਤਾ 3 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਮਹੀਨਾ ਕੀਤਾ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ-2023 ਦੇ ਮੌਕੇ 'ਤੇ ਲਖਪਤੀ ਦੀਦੀ ਯੋਜਨਾ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਸੀ। ਮਹਿਲਾਵਾਂ ਦੀ ਆਰਥਿਕ ਆਜ਼ਾਦੀ ਲਈ ਹਰਿਆਣਾ ਵਿੱਚ ਹੁਣ ਤੱਕ 1 ਲੱਖ 6 ਹਜ਼ਾਰ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਾ ਹੈ। ਵਿੱਤੀ ਸਾਲ 2026-27 ਵਿੱਚ 3 ਲੱਖ ਹੋਰ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 'ਨਮੋ ਡਰੋਨ ਦੀਦੀ' ਯੋਜਨਾ ਤਹਿਤ 500 ਸਵੈ-ਸਹਾਇਤਾ ਸਮੂਹਾਂ ਦੀਆਂ 5 ਹਜ਼ਾਰ ਮਹਿਲਾਵਾਂ ਨੂੰ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ। ਸੱਭਿਆਚਾਰਕ ਤੌਰ 'ਤੇ ਵੀ ਮਹਿਲਾਵਾਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਮਹਿਲਾ ਸੱਭਿਆਚਾਰਕ ਕੇਂਦਰ ਖੋਲ੍ਹੇ ਜਾ ਰਹੇ ਹਨ। ਹੁਣ ਤੱਕ 500 ਸੱਭਿਆਚਾਰਕ ਕੇਂਦਰ ਖੋਲ੍ਹੇ ਜਾ ਚੁੱਕੇ ਹਨ।

ਉਨ੍ਹਾਂ ਨੇ ਸੂਬੇ ਵਿੱਚ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ 'ਪ੍ਰਧਾਨ ਮੰਤਰੀ ਮਾਤਰੀ ਵੰਦਨਾ ਯੋਜਨਾ, ਮੁੱਖ ਮੰਤਰੀ ਮਾਤਰਤਵ ਸਹਾਇਤਾ ਯੋਜਨਾ, 'ਮੁੱਖ ਮੰਤਰੀ ਦੁੱਧ ਉਪਹਾਰ' ਯੋਜਨਾ, 'ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ', 'ਮਿਸ਼ਨ ਇੰਦਰਧਨੁਸ਼' ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਹਰ ਤਰ੍ਹਾਂ ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਐਂਟੀ-ਟੈਰਰਿਸਟ ਸਕੁਐਡ (ਏਟੀਐਸ) ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮਹਿਲਾ ਕਮਾਂਡੋਜ਼ ਨੂੰ ਵੀ ਸ਼ਾਮਲ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਵਰਤਮਾਨ ਵਿੱਚ ਕੇਵਲ ਮਹਿਲਾ ਯਾਤਰੀਆਂ ਅਤੇ ਵਿਦਿਆਰਥਣਾਂ ਲਈ ਸਮਰਪਿਤ 273 ਬੱਸਾਂ ਦੀ ਗਿਣਤੀ ਨੂੰ ਵਧਾ ਕੇ 500 ਕੀਤਾ ਜਾਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਭਵਿੱਖੀ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ। ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਸਰਕਾਰ ਵੱਲੋਂ ਬਣਾਏ ਗਏ ਪੋਰਟਲ 'ਤੇ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੁਤੀ ਚੌਧਰੀ ਨੇ ਵੀ ਇਸ ਮੌਕੇ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜਦੋਂ ਤੱਕ ਮਹਿਲਾ ਸਸ਼ਕਤ ਨਹੀਂ ਹੋਵੇਗੀ ਉਦੋਂ ਤੱਕ ਸਮਾਜ ਸਸ਼ਕਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵੀ ਵਨ ਸਟਾਪ ਸੈਂਟਰ, ਮਹਿਲਾ ਹੈਲਪਲਾਈਨ ਨੰਬਰ, ਅਨੀਮੀਆ-ਮੁਕਤ ਮੁਹਿੰਮ ਵਰਗੇ ਪ੍ਰੋਗਰਾਮਾਂ ਰਾਹੀਂ ਸਸ਼ਕਤੀਕਰਨ ਨੂੰ ਹੁਲਾਰਾ ਦਿੱਤਾ ਹੈ।

ਇਸ ਮੌਕੇ ਵਿਧਾਇਕ ਸ੍ਰੀ ਗੋਕੁਲ ਸੇਤੀਆ ਨੇ ਵੀ ਆਪਣੇ ਵਿਚਾਰ ਰੱਖੇ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਸ੍ਰੀ ਸ਼ੇਖਰ ਵਿਦਿਆਰਥੀ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਅੰਕਾ ਸੋਨੀ ਨੇ ਵਿਭਾਗੀ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ 'ਤੇ ਅਧਾਰਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ। ਸਮਾਗਮ ਵਿੱਚ ਸੈਂਡ ਆਰਟ ਸ਼ੋਅ ਰਾਹੀਂ ਮਹਿਲਾ ਸਸ਼ਕਤੀਕਰਨ ਅਤੇ ਪ੍ਰਾਪਤੀਆਂ ਦੀ ਝਲਕ ਦਿਖਾਈ ਗਈ। ਸਮਾਗਮ ਵਿੱਚ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋਫੈਸਰ ਗਣੇਸ਼ੀ ਲਾਲ, ਸਾਬਕਾ ਸੰਸਦ ਮੈਂਬਰ ਸ੍ਰੀਮਤੀ ਸੁਨੀਤਾ ਦੁੱਗਲ, ਸੀਡੀਐਲਯੂ ਦੇ ਵਾਈਸ ਚਾਂਸਲਰ ਸ੍ਰੀ ਵਿਜੇ ਕੁਮਾਰ, ਰਜਿਸਟਰਾਰ ਸ੍ਰੀ ਸੁਨੀਲ ਕੁਮਾਰ ਸਮੇਤ ਹੋਰ ਸੀਨੀਅਰ ਮਹਿਮਾਨ ਹਾਜ਼ਰ ਸਨ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Shruti Choudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD