Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau

Web Admin

Web Admin

5 Dariya News

ਜਲੰਧਰ , 09 Mar 2026

Last updated on: Mar 10, 2026, 11:32 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ 'ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ। ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ 'ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD