Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਨਾਵਰਦੀਪ ਸਿੰਘ ਦਾ ਪੂਨਮਦੀਪ ਕੌਰ ਵੱਲੋਂ ਸਨਮਾਨ

PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫਰੀਦਕੋਟ , 09 Mar 2026

Last updated on: Mar 10, 2026, 11:51 IST

ਫਰੀਦਕੋਟ ਦੇ ਹੋਨਹਾਰ ਨੌਜਵਾਨ ਸੁਨਾਵਰਦੀਪ ਸਿੰਘ ਨੇ ਯੂਪੀਐਸਸੀ ਸਿਵਲ ਸਰਵਿਸਿਜ਼ ਇਮਤਿਹਾਨ 2025 ਵਿੱਚ ਆਲ ਇੰਡੀਆ ਰੈਂਕ 76 ਹਾਸਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨਾਂ ਦੇ ਪਿਤਾ ਡਾ ਕੁਲਦੀਪ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਅਤੇ ਮਾਤਾ ਸ਼੍ਰੀਮਤੀ ਪ੍ਰੋਫੈਸਰ-ਡਾਕਟਰ ਗਗਨਦੀਪ ਕੌਰ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੁਨਾਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਜ਼ਿਲ੍ਹੇ ਦੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਸਰੂਪ ਹੈ। 

ਉਨ੍ਹਾਂ ਕਿਹਾ ਕਿ ਲਗਨ, ਮਿਹਨਤ ਅਤੇ ਦ੍ਰਿੜ ਨਿਸ਼ਚੇ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ 26 ਸਾਲਾ ਸੁਨਾਵਰਦੀਪ ਸਿੰਘ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਤੋਂ ਮਕੈਨਿਕਲ ਇੰਜੀਨੀਅਰਿੰਗ ਕੀਤੀ ਹੈ। 

ਇਹ ਉਨ੍ਹਾਂ ਦੀ ਤੀਜੀ ਕੋਸ਼ਿਸ਼ ਸੀ ਜਿਸ ਵਿੱਚ ਉਨ੍ਹਾਂ ਨੇ ਆਲ ਇੰਡੀਆ ਰੈਂਕ 76 ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਕੋਆਪਰੇਟਿਵਜ਼ ਵਿਭਾਗ ਵਿੱਚ ਗ੍ਰੇਡ-ਬੀ ਇੰਸਪੈਕਟਰ ਵਜੋਂ ਸੇਵਾ ਨਿਭਾ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਇਸ ਉਪਲਬਧੀ ‘ਤੇ ਮਾਣ ਹੈ ਅਤੇ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਦੇਸ਼ ਦੀ ਸੇਵਾ ਕਰਦਿਆਂ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD