Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮੋਹਾਲੀ ਫਰਸਟ ਫਾਊਂਡੇਸ਼ਨ ਵੱਲੋਂ ਮਹਿਲਾ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਗਿਆਨ ਜੋਤੀ ਸਕੂਲ ਵਿੱਚ ਲੋਕਾਂ ਨੇ ਲਿਆ ਵੱਡਾ ਲਾਭ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 09 Mar 2026

Last updated on: Mar 10, 2026, 12:04 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਈ ਗਈ ਮੋਹਾਲੀ ਫਰਸਟ ਫਾਊਂਡੇਸ਼ਨ ਵੱਲੋਂ ਅੱਜ ਗਿਆਨ ਜੋਤੀ ਸਕੂਲ ਵਿੱਚ ਕੈਂਸਰ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਿਹਤ ਸੰਬੰਧੀ ਕਈ ਮਹੱਤਵਪੂਰਨ ਟੈਸਟ ਮੁਫ਼ਤ ਕੀਤੇ ਗਏ ਅਤੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈਕਅਪ ਕਰਕੇ ਜ਼ਰੂਰੀ ਸਲਾਹ ਦਿੱਤੀ ਗਈ।

ਇਸ ਮੌਕੇ 13-13 ਸੰਸਥਾ ਵੱਲੋਂ ਮੋਬਾਈਲ ਮੈਡੀਕਲ ਬਸ ਵੀ ਮੌਕੇ 'ਤੇ ਖੜੀ ਕੀਤੀ ਗਈ, ਜਿਸ ਵਿੱਚ ਖਾਸ ਤੌਰ 'ਤੇ ਬ੍ਰੈਸਟ ਕੈਂਸਰ ਦੀ ਜਾਂਚ (ਮੈਮੋਗ੍ਰਾਫੀ ਸਮੇਤ) ਕੀਤੀ ਗਈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਅੱਖਾਂ ਅਤੇ ਦੰਦਾਂ ਦੀ ਜਾਂਚ ਵੀ ਕੀਤੀ ਗਈ। ਕੈਂਪ ਵਿੱਚ ਖਾਸ ਤੌਰ 'ਤੇ ਬੋਨ ਡੈਂਸਟੀ ਅਤੇ ਕੈਲਸ਼ੀਅਮ ਦੀ ਜਾਂਚ ਲਈ ਵੀ ਡਾਕਟਰ ਮੌਜੂਦ ਰਹੇ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀ ਕਿਹਾ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਫਰਸਟ ਫਾਊਂਡੇਸ਼ਨ ਬਣਾਉਣ ਦਾ ਮਕਸਦ ਮੋਹਾਲੀ ਨੂੰ ਹਰ ਖੇਤਰ ਵਿੱਚ ਪਹਿਲੇ ਨੰਬਰ 'ਤੇ ਲਿਆਉਣਾ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਵੱਡੀ ਗਿਣਤੀ ਵਿੱਚ ਲੋਕ ਇਸ ਸੰਸਥਾ ਨਾਲ ਜੁੜ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਸੰਸਥਾ ਵੱਲੋਂ ਲਗਾਇਆ ਗਿਆ ਪਹਿਲਾ ਮੈਡੀਕਲ ਕੈਂਪ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਵੀ ਮੈਡੀਕਲ ਕੈਂਪ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੋਹਾਲੀ ਵਾਸੀਆਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਹੱਲ ਲਈ ਸੰਸਥਾ ਪਹਿਲ ਦੇ ਆਧਾਰ 'ਤੇ ਕੰਮ ਕਰੇਗੀ।

ਮਹਿਲਾ ਦਿਵਸ ਨੂੰ ਸਮਰਪਿਤ ਕੈਂਪ

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਲਗਾਇਆ ਗਿਆ ਇਹ ਕੈਂਪ ਖਾਸ ਤੌਰ 'ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਘਰ ਦੀ ਮਹਿਲਾ ਸਿਹਤਮੰਦ ਹੋਵੇਗੀ ਤਾਂ ਪਰਿਵਾਰ ਖੁਸ਼ਹਾਲ ਰਹੇਗਾ ਅਤੇ ਇਸ ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਵੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ, ਖਾਸ ਕਰਕੇ ਮਹਿਲਾਵਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਡਾਕਟਰਾਂ ਤੋਂ ਮੈਡੀਕਲ ਸਲਾਹ ਲਈ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਤੇ ਗਿਆਨ ਜੋਤੀ ਸਕੂਲ ਮੈਨੇਜਮੈਂਟ, 13-13 ਸੰਸਥਾ, ਲਾਇਨਜ਼ ਕਲੱਬ, ਕੈਂਪ ਵਿੱਚ ਸੇਵਾ ਕਰਨ ਆਏ ਸਾਰੇ ਡਾਕਟਰਾਂ ਦੀ ਟੀਮਾਂ, ਹਸਪਤਾਲਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕੈਂਪ ਵਿੱਚ ਸਹਿਯੋਗ ਦਿੱਤਾ। 

ਉਹਨਾਂ ਆਸ ਪ੍ਰਗਟ ਕੀਤੀ ਕਿ ਅੱਗੇ ਵੀ ਇਹਨਾਂ ਸੰਸਥਾਵਾਂ ਦਾ ਪੂਰਾ ਸਹਿਯੋਗ ਉਹਨਾਂ ਨੂੰ ਮਿਲਦਾ ਰਹੇਗਾ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ ਤੇ 40 ਤੋਂ 42 ਮਰੀਜ਼ਾਂ ਦੀ ਮੈਮੋਗ੍ਰਾਫੀ ਕੀਤੀ ਗਈ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD