Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਪੂਨਮਦੀਪ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਸ਼ਾ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

100 ਪ੍ਰਤੀਸ਼ਤ ਲਾਭਪਾਤਰੀਆਂ ਦੇ ਕਾਰਡ ਯਕੀਨੀ ਬਣਾਉਣ ਲਈ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾਉਣਗੀਆਂ : ਪੂਨਮਦੀਪ ਕੌਰ

DC Faridkot
DC Faridkot

Web Admin

Web Admin

5 Dariya News

ਫ਼ਰੀਦਕੋਟ , 10 Mar 2026

Last updated on: Mar 10, 2026, 13:32 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ  ਸਿਹਤ ਯੋਜਨਾ  ਤਹਿਤ ਜ਼ਿਲ੍ਹੇ ਦੇ 157 ਸੀ.ਐੱਸ.ਸੀ. ਸੈਂਟਰਾਂ ’ਤੇ ਜਾ ਕੇ ਆਪਣੇ ਸਿਹਤ ਕਾਰਡ ਬਿਲਕੁਲ ਮੁਫਤ ਬਣਾਏ ਜਾ ਰਹੇ ਹਨ ਅਤੇ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਸ਼ਾ ਵਰਕਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਕਾਰਡ ਬਣਾਉਣ ਵਿੱਚ ਤੇਜ਼ੀ ਲਿਆਉਣ ਲਈ ਆਸ਼ਾ ਵਰਕਰਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਪ੍ਰਤੀ ਕਾਰਡ ਇਨਸੈਂਟਿਵ ਵੀ ਦਿੱਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਾਰਡ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ 100 ਪ੍ਰਤੀਸ਼ਤ ਲਾਭਪਾਤਰੀਆਂ ਦੇ ਕਾਰਡ ਯਕੀਨੀ ਬਣਾਉਣ ਲਈ ਆਸ਼ਾ ਵਰਕਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

ਆਸ਼ਾ ਵਰਕਰ ਸੀ.ਐਸ.ਸੀ ਕਮ ਸੇਵਾ ਕੇਂਦਰਾਂ ਤੇ ਜਾ ਕੇ ਇਹ ਰਜਿਸਟਰੇਸ਼ਨ ਕਰਵਾਉਣਗੀਆਂ । ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਹੜੇ ਪਿੰਡਾਂ ਜਾਂ ਮੁਹੱਲਿਆਂ ਵਿੱਚ ਕਾਮਨ ਸੇਵਾ ਕੇਂਦਰ ਕੰਮ ਨਹੀਂ ਕਰ ਰਹੇ ਉਥੇ ਲੋੜਵੰਦ ਨੌਜਵਾਨ ਜੋ ਕਿ 18 ਸਾਲ ਤੋਂ ਵੱਧ ਹੋਣ ਅਤੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ ਅਪਲਾਈ ਕਰ ਸਕਦੇ ਹਨ , ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ।

ਉਨ੍ਹਾਂ ਆਸ਼ਾਵਰਕਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਮੰਗ ਕੀਤੀ ਤਾਂ ਜੋ 100 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਇਹ ਲਾਭ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਸਿਹਤ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਐਨਰੋਲ ਹੋ ਸਕਦੇ ਹਨ। 

ਇਸ ਦੇ ਨਾਲ ਪਰਿਵਾਰ ਦੇ ਮੁਖੀ ਵੱਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ।

ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਤਹਿਤ ਜਾ ਕੇ ਆਪਣੇ ਕਾਰਡ ਬਣਵਾਉਣ, ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਪੂਰਾ ਲਾਭ ਲਿਆ ਜਾ ਸਕੇ। ਇਸ ਮੌਕੇ ਡਾ. ਵਿਸ਼ਵਦੀਪ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਵਿਵੇਕ ਰਿਜੋਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸਰਬਦੀਪ ਸਿੰਘ ਰੋਮਾਣਾ, ਸ੍ਰੀ ਸੂਰਜ਼ ਪ੍ਰਕਾਸ਼ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਦੀਪ ਛੋਕਰਾ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD