Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ : ਗੁਰਮੀਤ ਸਿੰਘ ਖੁੱਡੀਆਂ

Gurmeet Singh Khudian
Gurmeet Singh Khudian

Web Admin

Web Admin

5 Dariya News

ਚੰਡੀਗੜ੍ਹ , 10 Mar 2026

Last updated on: Mar 10, 2026, 15:04 IST

ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 

ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ  ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD