Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਮੈਰਾਥਨ ਮੀਟਿੰਗ

ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਚੱਲ ਰਹੇ ਕੰਮ ਦੀ ਮੁੱਖ ਮੰਤਰੀ ਖ਼ੁਦ ਲੈ ਰਹੇ ਨੇ ਰਿਪੋਰਟ : ਓ.ਐਸ.ਡੀ. ਸੁਖਵੀਰ ਸਿੰਘ

Sukhveer Singh, AAP Punjab, Aam Aadmi Party Punjab, Dhuri

Web Admin

Web Admin

5 Dariya News

ਧੂਰੀ , 10 Mar 2026

Last updated on: Mar 10, 2026, 17:47 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਾਮਲੇ ਸਬੰਧੀ ਟਿਊਬਵੈੱਲ ਕਾਰਪੋਰੇਸ਼ਨ, ਨਹਿਰੀ ਵਿਭਾਗ, ਸਿੰਚਾਈ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਵੱਖ ਵੱਖ ਪਿੰਡਾਂ ਦੇ ਵਸਨੀਕਾਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਇਸ ਸਬੰਧੀ ਚੱਲ ਰਹੇ ਕੰਮਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਰਹਿੰਦੇ ਖੇਤਾਂ ਤੱਕ ਨਹਿਰੀ ਪਾਣੀ ਜਲਦ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਜਿੱਥੇ ਵੀ ਪਾਈਪ ਲਾਈਨਾਂ, ਨਕਿਆਂ ਜਾਂ ਬਰਾਂਚਾਂ ਦੇ ਕੰਮ ਲੋੜੀਂਦੇ ਹਨ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਮੀਟਿੰਗ ਦੌਰਾਨ ਪਿੰਡ ਨੱਤ, ਭੋਜੋਵਾਲੀ, ਘਨੌਰ ਕਲਾਂ, ਭੂਮਸੀ, ਸੁਲਤਾਨਪੁਰ, ਬੇਨੜਾ, ਬਰੜਵਾਲ, ਬੁੱਗਰਾ, ਮੂਲੋਵਾਲ, ਅਲਾਲ, ਪੁੰਨਾਵਾਲ, ਸਾਰੋ, ਭੁੱਲਰਹੇੜੀ, ਭੜੀ ਮਾਨਸਾ, ਬਮਾਲ, ਬਾਲੀਆਂ, ਮਾਨਵਾਲਾ, ਰਾਜੋਮਾਜਰਾ ਅਤੇ ਪੇਧਨੀ ਆਦਿ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। 

ਇਸ ਤੋਂ ਇਲਾਵਾ ਮੋਗਿਆ ਅਤੇ ਮੋਗਿਆ ਦੀਆਂ ਬਰਾਂਚਾਂ, ਪਾਈਪ ਲਾਈਨਾਂ ਅਤੇ ਨਕਿਆਂ ਦੇ ਕੰਮਾਂ ਸਬੰਧੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਅਤੇ ਰਮਨਦੀਪ ਸਿੰਘ ਸਮੇਤ ਟਿਊਬਵੈੱਲ ਕਾਰਪੋਰੇਸ਼ਨ, ਨਹਿਰੀ ਵਿਭਾਗ, ਸਿੰਚਾਈ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Sukhveer Singh , AAP Punjab , Aam Aadmi Party Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD