Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ

ਮਹਿਲਾ ਸ਼ਕਤੀ ਸਾਡੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਅਹਿਮ-ਵਰਜੀਤ ਵਾਲੀਆ

Varjeet Walia, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 10 Mar 2026

Last updated on: Mar 10, 2026, 18:26 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ 23 ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਨੂੰ ਸਨਮਾਨਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ, ਲੋਕਤੰਤਰ ਦੀਆਂ ਜੜ੍ਹਾਂ ਚੋਣਾਂ 'ਚ ਤੇ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨ ਵਾਲਿਆਂ ਦਾ ਦੇਸ਼ ਦੀ ਬੁਨਿਆਦ ਨੂੰ ਮਜ਼ਬੂਤ 'ਚ ਯੋਗਦਾਨ ਸ਼ਲਾਘਾਯੋਗ ਹੈ। 

ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਸਿਮਰਪ੍ਰੀਤ ਕੌਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਵਰਜੀਤ ਵਾਲੀਆ ਨੇ ਦੱਸਿਆ ਕਿ ਦੇਸ਼ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਨਿਰਦੇਸ਼ਾਂ ਮੁਤਾਬਕ ਕੌਮਾਂਤਰੀ ਔਰਤ ਦਿਵਸ ਮੌਕੇ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚੋਂ ਚੋਣਾਂ ਦਾ ਕੰਮ ਕਰਨ ਵਾਲੀਆਂ ਤਿੰਨ-ਤਿੰਨ ਬਿਤਹਰ ਔਰਤ ਬੀ.ਐਲ.ਓਜ ਦੀ ਚੋਣ ਸਬੰਧਤ ਐਸ.ਡੀ.ਐਮਜ ਵੱਲੋਂ ਕੀਤੀ ਗਈ, ਜਿਨ੍ਹਾਂ ਨੂੰ ਅੱਜ ਸਨਮਾਨਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਣ ਵਾਲੀਆਂ ਔਰਤ ਬੀ.ਐਲ.ਓਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਲਾ ਸ਼ਕਤੀ ਦਾ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨਾ ਦੇਸ਼ ਦੇ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਦਾ ਕੰਮ ਹੈ ਅਤੇ ਇਨ੍ਹਾਂ ਬੀ.ਐਲ.ਓਜ ਨੇ ਸੰਵਿਧਾਨ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਢੰਗ ਨਾਲ ਨਿਭਾਉਂਦਿਆਂ ਆਪਣੀ ਡਿਊਟੀ ਬਹੁਤ ਸ਼ਾਨਦਾਰ ਢੰਗ ਨਾਲ ਨਿਭਾਈ ਹੈ।

ਇਸ ਮੌਕੇ ਸਵੀਪ ਇੰਚਾਰਜ ਨਰਿੰਦਰ ਸਿੰਘ ਢੀਂਡਸਾ ਤੇ ਮੋਹਿਤ ਕੌਸ਼ਲ ਸਮੇਤ ਸਨਮਾਨਤ ਹੋਣ ਵਾਲੀਆਂ ਬੀ.ਐਲ.ਓਜ ਅੰਮ੍ਰਿਤਬੀਰ ਕੌਰ, ਬੇਅੰਤ ਕੌਰ, ਆਗਿਆਪਾਲ ਕੌਰ, ਜਸਪ੍ਰੀਤ ਕੌਰ, ਵੰਦਨਾ ਰਾਣੀ, ਗੁਰਪ੍ਰੀਤ ਕੌਰ, ਪਰਵਿੰਦਰ ਕੌਰ, ਮੀਨੂ ਜੈਨ, ਰਾਜਨਜੀਤ ਕੌਰ, ਰਜਨੀ ਕੌਰ, ਅਮਨਦੀਪ ਕੌਰ, ਹਰਬੰਸ ਕੌਰ, ਰਾਜਵੰਤ ਕੌਰ, ਜਸਵਿੰਦਰ ਕੌਰ, ਕੁਸਮ ਲਤਾ, ਕਿਰਨ ਰਾਣੀ, ਨੀਲਮ ਸ਼ਰਮਾ, ਪੂਜਾ ਰਾਣੀ, ਊਸ਼ਾ ਰਾਣੀ, ਸੁਰਿੰਦਰ ਕੌਰ, ਮਨਦੀਪ ਕੌਰ, ਪੁਸ਼ਪਾ ਕੁਮਾਰੀ ਤੇ ਸੰਦੀਪ ਕੌਰ ਵੀ ਮੌਜੂਦ ਸਨ।

 

Tags: Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD