Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਸਕੀਮ’ ਤਹਿਤ ਹਰੇਕ ਮਹੀਨੇ 1000-1500 ਰੁਪਏ ਦੀ ਸਹਾਇਤਾ ਨਾਲ ਮਾਵਾਂ ਤੇ ਧੀਆਂ ਦਾ ਵਧਾਇਆ ਮਾਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bram Shanker Jimpa
Bhagwant Mann

Web Admin

Web Admin

5 Dariya News

ਜਲੰਧਰ , 10 Mar 2026

Last updated on: Mar 11, 2026, 10:55 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ  ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਕਣਕ ਤੋਂ ਇਲਾਵਾ ਮੁਫਤ ਰਸਦ ਕਿੱਟਾਂ ਪ੍ਰਾਪਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਯੋਜਨਾਬੱਧ ਯਤਨਾਂ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੀ ਪਾਰਦਰਸ਼ੀ ਵਿਵਸਥਾ ਕੀਤੀ ਗਈ ਹੈ।

ਲੋਕ ਮਿਲਣੀ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਮਿਲਣੀ ਇਕ ਵਿਲੱਖਣ ਪਹਿਲ ਹੈ ਜੋ ਸਰਕਾਰ ਨੂੰ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਉਣ ਦੀ ਸਹੂਲਤ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ,‘‘ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ,”।

ਮੁੱਖ ਮੰਤਰੀ ਨੇ ਕਿਹਾ,“ਇਸ ਕਵਾਇਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਨਾਗਰਿਕ ਸੇਵਾਵਾਂ ਉਨ੍ਹਾਂ ਦੇ ਦਰ ’ਤੇ ਪਹੁੰਚਣ। ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਲੋਕ ਪੱਖੀ ਪਹਿਲ ਦੇ ਠੋਸ ਨਤੀਜੇ ਆਉਣ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਮੀਟਿੰਗਾਂ ਵਿੱਚ ਸ਼ਿਕਾਇਤਾਂ ਦੀ ਸਥਿਤੀ ਅਤੇ ਪੈਂਡੈਂਸੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ।”

ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਕਈ ਲੋਕ ਪੱਖੀ ਪਹਿਲਕਦਮੀਆਂ ਨੂੰ ਗਿਣਾਉਂਦਿਆਂ  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। “ਇਹ ਸਕੀਮ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਸਹਾਇਤਾ ਲਈ ਇਕ ਵੱਡਾ ਕਦਮ ਹੈ। ਬਹੁਤ ਸਾਰੇ ਪਰਿਵਾਰਾਂ ਲਈ ਵਿਸ਼ੇਸ਼ ਕਰਕੇ ਆਰਥਿਕ ਤੌਰ ’ਤੇ ਸੰਘਰਸ਼ ਕਰ ਰਹੇ ਲੋਕਾਂ ਲਈ, ਹਰ ਮਹੀਨੇ 1000 ਤੋਂ 1500 ਰੁਪਏ ਮਹੱਤਵਪੂਰਨ ਰਾਸ਼ੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਸਹਾਇਤਾ ਸਾਡੀਆਂ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਨਾਲ ਉਨ੍ਹਾਂ ਦੇ ਚਿਹਰਿਆਂ ’ਤੇ ਆਉਣ ਵਾਲੀ ਮੁਸਕਰਾਹਟ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ,। ”

 ਮੁੱਖ ਮੰਤਰੀ ਨੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ’ਤੇ ਵੀ ਚਾਨਣਾ ਪਾਇਆ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਹਮੇਸ਼ਾ ਇਹ ਯਕੀਨੀ ਬਣਾਇਆ ਹੈ ਕਿ ਦੇਸ਼ ਦਾ ਕੋਈ ਬਾਸ਼ਿੰਦਾ ਕਦੇ ਭੁੱਖਾ ਨਾ ਸੌਂਵੇ ਅਤੇ ਇਹ ਬੜੇ ਫਖ਼ਰ ਦੀ ਗੱਲ ਹੈ ਕਿ  ਸੂਬਾ ਲਗਾਤਾਰ ਦੇਸ਼ ਦੇ ਅਨਾਜ ਉਤਪਾਦਨ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਅੱਗੇ ਕਿਹਾ,‘‘ ਪੰਜਾਬ ਦੇ ਕੁਝ ਪਰਿਵਾਰ ਹਾਲੇ ਵੀ ਰੋਜ਼ਾਨਾ ਭੋਜਨ ਦਾ ਪ੍ਰਬੰਧਨ ਕਰਨ ਲਈ ਝੂਜ ਰਹੇ ਹਨ। ‘ਮੇਰੀ ਰਸੋਈ’ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਵੰਡੀਆਂ ਜਾਣਗੀਆਂ।’’

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਅਤੇ ਇਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪਹਿਲਾਂ ਹੀ ਵੰਡੀ ਗਈ ਕਣਕ ਤੋਂ ਇਲਾਵਾ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਪਹਿਲਾਂ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਲੋਕ ਨੁਮਾਇੰਦੇ ਵਜੋ।

ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਲਾਹਣਤ ਨੂੰ ਦੂਰ ਕਰਨ ਲਈ ਸਰਕਾਰ ਦੇ ਯਤਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮਿਲਣ ਤਾਂ ਜੋ ਉਹ ਇੱਕ ਬਿਹਤਰ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ, ‘‘ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਸਰਿੰਜਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ। ਵਿਹਲੇ ਹੱਥ ਸਮਾਜਿਕ ਸਮੱਸਿਆਵਾਂ ਦਾ ਕਾਰਨ  ਬਣਦੇ ਹਨ ਅਤੇ ਇਸੇ ਲਈ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ,।’’

ਉਨ੍ਹਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਚੁਣੌਤੀਆਂ ਦੀ ਜੜ੍ਹ ਹੈ ਅਤੇ ਕਿਹਾ ਕਿ ਸਰਕਾਰ ਪਹਿਲਾਂ ਹੀ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਅਤੇ ਬਿਜਲੀ ਸਪਲਾਈ ਵਿੱਚ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸੈਕਟਰਾਂ ਵਿੱਚ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫੀਸਦੀ  ਸਿੰਚਾਈ ਨਹਿਰੀ ਪਾਣੀ ’ਤੇ ਨਿਰਭਰ ਸੀ। ਅੱਜ ਇਹ ਅੰਕੜਾ 68 ਫੀਸਦੀ ਹੋ ਗਿਆ ਹੈ ਅਤੇ ਸਾਡਾ ਟੀਚਾ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸਨੂੰ 85 ਫੀਸਦੀ ਤੱਕ ਵਧਾਉਣਾ ਹੈ”। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 6900 ਕਿਲੋਮੀਟਰ ਨੂੰ ਕਵਰ ਕਰਨ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ਤੱਕ ਪਹੁੰਚੇ।

ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, 16,209 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 49000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾਈਆਂ ਜਾ ਰਹੀਆਂ ਹਨ।

ਸਿੱਖਿਆ ਸੁਧਾਰਾਂ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਰਿਟਰੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। “ਇਹ ਸਕੂਲ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਨੂੰ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕੀਤਾ ਜਾ ਸਕੇ”।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਰਾਸ਼ਟਰੀ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਕੇਰਲਾ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰੋਗਰਾਮਾਂ ਨੂੰ ਵੀ ਉਜਾਗਰ ਕੀਤਾ ਜਿਸ ਵਿੱਚ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇਈਈ, ਸੀਐਲਏਟੀ  ਅਤੇ ਐਨਆਈਐਫਟੀ  ਸ਼ਾਮਲ ਹਨ। ਉਨ੍ਹਾਂ ਕਿਹਾ, “ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਸਫਲਤਾਪੂਰਵਕ ਯੋਗਤਾ ਪ੍ਰਾਪਤ ਕੀਤੀ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ,”।

ਮੁੱਖ ਮੰਤਰੀ ਨੇ ਸਿਹਤ ਸੰਭਾਲ ਸੁਧਾਰਾਂ ਬਾਰੇ ਅੱਗੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਅਤੇ 881 ਆਮ ਆਦਮੀ ਕਲੀਨਿਕ ਹਰ ਰੋਜ਼ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ।

ਉਨ੍ਹਾਂ ਅੱਗੇ ਕਿਹਾ ਕਿ 2022 ਤੋਂ ਪੰਜਾਬ ਦੇ ਲਗਭਗ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਹੋਏ ਸੁਧਾਰ ’ਤੇ ਵੀ ਚਾਨਣਾ ਪਾਇਆ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਅਤੇ ਉਹ ਵੀ ਦਿਨ ਦੇ ਸਮੇਂ। ਬਿਜਲੀ ਦੀਆਂ ਦਰਾਂ ਹਾਲ ਹੀ ਵਿੱਚ 70 ਪੈਸੇ ਘਟਾ ਕੇ 1.50 ਰੁਪਏ ਪ੍ਰਤੀ ਯੂਨਿਟ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਵੀ.ਕੇ. ਕੰਪਨੀ ਤੋਂ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ, ਜਦੋਂ ਕਿ ‘ਰੋਸ਼ਨ ਪੰਜਾਬ’ ਪਹਿਲਕਦਮੀ ਭੂਮੀਗਤ ਬਿਜਲੀ ਦੀਆਂ ਤਾਰਾਂ ਸਮੇਤ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5000 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ।ਮੁੱਖ ਮੰਤਰੀ ਨੇ ਸੜਕ ਸੁਰੱਖਿਆ ਪਹਿਲ, ਇੱਕ ਸਮਰਪਿਤ ਸੜਕ ਸੁਰੱਖਿਆ ਪਹਿਲਕਦਮੀ, ਦੀ ਸ਼ੁਰੂਆਤ  ਬਾਰੇ ਵੀ ਦੱਸਿਆ।

ਉਨ੍ਹਾਂ ਕਿਹਾ, “ਇਸ ਫੋਰਸ ਵਿੱਚ 1597 ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ ਜੋ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਆਪਣੀ ਸ਼ੁਰੂਆਤ ਤੋਂ ਲੈ ਕੇ, ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ 25 ਫੀਸਦੀ ਵੱਧ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ ਅਤੇ ਹਾਦਸੇ ਦੇ ਪੀੜਤਾਂ ਨੂੰ ਕੀਮਤੀ ਸਮਾਨ ਅਤੇ ਪੈਸੇ ਵਾਪਸ ਕੀਤੇ ਹਨ। ਇਹ 4200 ਕਿਲੋਮੀਟਰ ਦੁਰਘਟਨਾ-ਸੰਭਾਵੀ ਹਾਈਵੇਅ ’ਤੇ ਤਾਇਨਾਤ ਹੈ ਅਤੇ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੀ ਕੇਂਦਰ ਸਰਕਾਰ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਜਗ੍ਹਾ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। “ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਵਿਆਪਕ ਵਿਕਾਸ ਲਈ ਠੋਸ ਕਦਮ ਚੁੱਕ ਰਹੀ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਕਈ ਖੇਤਰਾਂ ਵਿੱਚ ਲੀਹੋਂ ਲੱਥਣ ਵਾਲੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਟੋਲ ਚਾਰਜ ਵਿੱਚ ਹਰ ਰੋਜ਼ 64 ਲੱਖ ਦੀ ਬਚਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ,‘‘ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ,।’’

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD