Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਅਤੇ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Dr Balbir Singh, Sukhwinder Singh Sukhi, Shery Kalsi, Manjit Singh Bilaspur, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 10 Mar 2026

Last updated on: Mar 11, 2026, 11:33 IST

ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਡਾ. ਗਗਨ ਅਰੋੜਾ ਨੇ ਇਲੈਕਟ੍ਰੋਹੋਮਿਓਪੈਥੀ ਦੇ ਸਬੰਧ ਵਿੱਚ 'ਸਪੈਗਾਇਰਿਕ' ਦਵਾਈਆਂ ਲਈ ਨਿਰਮਾਣ ਲਾਇਸੈਂਸ ਨੂੰ ਨਿਯਮਤ ਅਤੇ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੈਥੀ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਸੂਬੇ ਦੇ ਸਿਹਤ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰੇਗੀ। 

ਉਨ੍ਹਾਂ ਐਸੋਸੀਏਸ਼ਨ ਨੂੰ ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਇਲੈਕਟ੍ਰੋਹੋਮਿਓਪੈਥੀ ਦੀ ਮਾਨਤਾ ਨਾਲ ਸਬੰਧਤ ਜ਼ਰੂਰੀ ਡੇਟਾ ਅਤੇ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਕਿਹਾ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ਦੌਰਾਨ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸਮੂਹ ਡਾਕਟਰਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਦੇਖਿਆ।

ਇਸ ਮੀਟਿੰਗ ਦੌਰਾਨ ਡਾ. ਜਸਵਿੰਦਰ ਸਿੰਘ ਅਜੀਤਵਾਲ, ਫਿਰੋਜ਼ਪੁਰ ਦੇ ਡਾ: ਗੁਰਦੇਵ ਸਿੰਘ, ਨਕੋਦਰ ਦੇ ਡਾ: ਅਵਤਾਰ ਸਿੰਘ, ਅਬੋਹਰ ਦੇ ਡਾ: ਰਣਜੀਤ ਸਿੰਘ, ਅੰਮ੍ਰਿਤਸਰ ਦੇ ਡਾ: ਇੰਦਰਜੀਤ ਕੌਰ, ਕੋਟਕਪੂਰਾ ਦੇ ਡਾ: ਤੇਜਵੰਤ ਕੌਰ, ਡਾ: ਇੰਦਰਜੀਤ ਸਿੰਘ ਨਥਾਣਾ, ਡਾ: ਜਗਸੀਰ ਖਾਰਾ (ਏ ਐਂਡ ਡੀ ਫਾਰਮਾ), ਗੁਰਮੇਲ ਸਿੰਘ ਚਾਹਲ, ਡਾ. ਰੇਸ਼ਮ ਸਿੰਘ, ਡਾ: ਮਨਦੀਪ ਸਿੰਘ ਧੂੜੀਆ, ਡਾ: ਕੀਰਤਨ ਸਿੰਘ, ਡਾ: ਦਲਜੀਤ ਸਿੰਘ ਮੋਗਾ, ਡਾ: ਰਣਜੀਤ ਸਿੰਘ ਬਿਲਾਸਪੁਰ, ਡਾ: ਲਖਵਿੰਦਰ ਸ਼ਰਮਾ ਬਰਗਾੜੀ, ਡਾ: ਗੁਰਬਚਨ ਸਿੰਘ ਥਰਾਜ, ਡਾ: ਗੁਰਮੇਲ ਸਿੰਘ ਢਿੱਲਵਾਂ, ਡਾ: ਬਲਦੇਵ ਸਿੰਘ ਕਾਲੇਕੇ, ਡਾ: ਚੰਦ ਸਿੰਘ ਰੁਪਾਣਾ, ਡਾ: ਸੁਰਜੀਤ ਸਿੰਘ ਕਪੂਰਥਲਾ, ਸੁਖਵਿੰਦਰਾ ਸਿੰਘ ਕਪੂਰਥਲਾ, ਕਪੂਰਥਲਾ ਦੇ ਡਾ: ਗੁਰਦਿਆਲ ਸਿੰਘ, ਨਕੋਦਰ ਦੇ ਡਾ: ਜਸਵੰਤ ਸਿੰਘ, ਫਿਰੋਜ਼ਪੁਰ ਦੇ ਡਾ: ਗੁਲਾਬ ਸਿੰਘ, ਡਾ. ਪਾਲ ਸਿੰਘ ਜ਼ੀਰਾ, ਤਰਨਤਾਰਨ ਦੇ ਡਾ: ਸਾਹਿਬ ਸਿੰਘ, ਡਾ: ਭੁਪਿੰਦਰ ਸਿੰਘ ਬਾਵਾ, ਚਮਕੌਰ ਸਾਹਿਬ ਦੇ ਡਾ: ਕੀਰਤਨ ਸਿੰਘ, ਡਾ: ਜਗਰੂਪ ਸਿੰਘ ਜ਼ੀਰਾ, ਡਾ: ਮੁਹੰਮਦ ਸ਼ਰੀਫ਼, ਡਾ: ਬਾਰਾ ਸਿੰਘ, ਡਾ: ਸਰਬਜੀਤ ਸਿੰਘ ਚੁੱਘੇ ਕਲਾਂ, ਡਾ: ਜਸਵੀਰ ਸਿੰਘ ਅਤੇ ਡਾ: ਸੁਖਪਾਲ ਸਿੰਘ, ਗੁਰਿੰਦਰ ਸਿੰਘ ਮਹਿੰਦੀਰੱਤਾ ਵੀ ਹਾਜ਼ਰ ਸਨ |

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr Balbir Singh , Sukhwinder Singh Sukhi , Shery Kalsi , Manjit Singh Bilaspur , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD