Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਆਈ.ਆਰ. ਦੀ ਪ੍ਰੀ-ਰਵੀਜ਼ਨ ਗਤੀਵਿਧੀ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ 27 ਮਹਿਲਾ ਬੀ.ਐਲ.ਓਜ਼ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਿਲਾ ਬੀ.ਐਲ.ਓਜ਼ ਨੂੰ ਸੌਂਪੇ ਪ੍ਰਸ਼ੰਸਾ ਪੱਤਰ

Punjab Admin, Jalandhar

Web Admin

Web Admin

5 Dariya News

ਜਲੰਧਰ , 10 Mar 2026

Last updated on: Mar 11, 2026, 11:47 IST

ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਪੈਸ਼ਲ ਇੰਟੈਨਸਿਵ ਰਵੀਜ਼ਨ ਦੀ ਪ੍ਰੀ-ਰਵੀਜ਼ਨ ਗਤੀਵਿਧੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ 27 ਮਹਿਲਾ ਬੀ.ਐਲ.ਓਜ਼ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਮਹਿਲਾ ਦਿਵਸ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਿਵਿਆ ਪੀ ਨੇ ਜ਼ਿਲ੍ਹਾ ਜਲੰਧਰ ਵਿੱਚ ਪੈਂਦੇ 9 ਵਿਧਾਨਸਭਾ ਚੋਣ ਹਲਕਿਆਂ ਵਿੱਚ ਸਪੈਸ਼ਲ ਇੰਟੈਨਸਿਵ ਰਵੀਜ਼ਨ (ਐਸ.ਆਈ.ਆਰ.) ਦੀ ਪ੍ਰੀ-ਰਵੀਜ਼ਨ ਗਤੀਵਿਧੀ ਤਹਿਤ ਮੌਜੂਦਾ ਵੋਟਰ ਸੂਚੀ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਗਏ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਲਈ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਬੀ.ਐਲ.ਓਜ਼ ਦੀ ਬੜੀ ਅਹਿਮ ਭੂਮਿਕਾ ਹੈ। ਉਨ੍ਹਾਂ ਬੀ.ਐਲ.ਓਜ਼ ਨੂੰ ਭਵਿੱਖ ਵਿੱਚ ਵੀ ਇਸੇ ਤਨਦੇਹੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜਿਨ੍ਹਾਂ ਬੀ.ਐਲ.ਓਜ਼ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਵਿਧਾਨਸਭਾ ਹਲਕਾ ਫਿਲੌਰ ਦੇ ਬੂਥ ਨੰਬਰ 71 ਤੋਂ ਕਿਰਨਜੀਤ ਕੌਰ, ਬੂਥ ਨੰਬਰ 77 ਤੋਂ ਕਿਰਨ ਗਿੱਲ ਤੇ ਬੂਥ ਨੰਬਰ 85 ਤੋਂ ਭਜਨ ਕੌਰ, ਵਿਧਾਨ ਸਭਾ ਹਲਕਾ ਨਕੋਦਰ ਦੇ ਬੂਥ ਨੰਬਰ 40 ਤੋਂ ਬੀ.ਐਲ.ਓ ਜਮੀਲਾ, ਬੂਥ ਨੰਬਰ 191 ਤੋਂ ਹਰਪ੍ਰੀਤ ਕੌਰ, ਬੂਥ ਨੰਬਰ 234 ਤੋਂ ਪਲਵਿੰਦਰ ਕੌਰ, ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਬੂਥ ਨੰਬਰ 24 ਤੋਂ ਪਰਮਜੀਤ ਕੌਰ, ਬੂਥ ਨੰਬਰ 36 ਤੋਂ ਜਸਵਿੰਦਰ ਕੌਰ ਅਤੇ ਬੂਥ ਨੰਬਰ 231 ਤੋਂ ਹਰਜੀਤ ਕੌਰ, ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਬੂਥ ਨੰਬਰ 14 ਤੋਂ ਬਲਵਿੰਦਰ ਕੌਰ, ਬੂਥ ਨੰਬਰ 5 ਤੋਂ ਕਰਮਜੀਤ ਕੌਰ ਅਤੇ ਬੂਥ ਨੰਬਰ 165 ਤੋਂ ਪਲਵਿੰਦਰ ਕੌਰ ਸ਼ਾਮਲ ਹਨ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਬੂਥ ਨੰਬਰ 116 ਤੋਂ ਮਹਿਲਾ ਬੀ.ਐਲ.ਓ ਮੀਨੂੰ, ਬੂਥ ਨੰਬਰ 19 ਤੋਂ ਮੀਨੂੰ ਡੋਗਰਾ ਤੇ ਬੂਥ ਨੰਬਰ 156 ਤੋਂ ਸਵਿਤਾ ਰਾਣੀ, ਵਿਧਾਨਸਭਾ ਹਲਕਾ ਜਲੰਧਰ ਕੇਂਦਰੀ ਦੇ ਬੂਥ ਨੰਬਰ 7 ਤੋਂ ਸੋਨਿਕਾ ਅਰੋੜਾ, ਬੂਥ ਨੰਬਰ 100 ਤੋਂ ਪਰਮਜੀਤ ਕੌਰ ਤੇ ਬੂਥ ਨੰਬਰ 65 ਤੋਂ ਬੀਨੂੰ ਧੀਰ, ਵਿਧਾਨਸਭਾ ਹਲਕਾ ਜਲੰਧਰ ਉੱਤਰੀ ਦੇ ਬੂਥ ਨੰਬਰ 80 ਤੋਂ ਅਨੁਰਾਧਾ, ਬੂਥ ਨੰਬਰ 193 ਤੋਂ ਰਜਨੀ ਬਾਲਾ ਤੇ ਬੂਥ ਨੰਬਰ 82 ਤੋਂ ਮੋਨੀਕਾ, ਵਿਧਾਨਸਭਾ ਹਲਕਾ ਜਲੰਧਰ ਛਾਉਣੀ ਦੇ ਬੂਥ ਨੰਬਰ 182 ਤੋਂ ਮੰਜੂ ਬਾਲਾ, ਬੂਥ ਨੰਬਰ 191 ਤੋਂ ਸੁਨੀਤਾ ਰਾਣੀ ਤੇ ਬੂਥ ਨੰਬਰ 193 ਤੋਂ ਬੱਬਲੀ ਅਤੇ ਵਿਧਾਨਸਭਾ ਹਲਕਾ ਆਦਮਪੁਰ ਦੇ ਬੂਥ ਨੰਬਰ 63 ਤੋਂ ਨੀਲਮ ਕੁਮਾਰੀ, ਬੂਥ ਨੰਬਰ 125 ਤੋਂ ਪ੍ਰੀਤੀ ਤੇ ਬੂਥ ਨੰਬਰ 92 ਤੋਂ ਸੁਨੀਤਾ ਨੂੰ ਵੀ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਮਨਦੀਪ ਕੌਰ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਤੋਂ ਪੂਜਾ ਚਾਵਲਾ, ਵਿਸ਼ਾਲ, ਪ੍ਰਿਆ ਮੌਂਗਾ, ਸ਼ਮਸ਼ੇਰ ਸਿੰਘ ਅਤੇ ਅਵਤਾਰ ਚੰਦ ਵੀ ਮੌਜੂਦ ਸਨ।

 

Tags: Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD