Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਯੁੱਧ ਨਸ਼ਿਆਂ ਵਿਰੁੱਧ’: ਜਮਸ਼ੇਰ ਖਾਸ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਕਾਰਵਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਜਲੰਧਰ , 10 Mar 2026

Last updated on: Mar 11, 2026, 11:52 IST

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜਲੰਧਰ ਵਿੱਚ ਇੱਕ ਹੋਰ ਫੈਸਲਾਕੁੰਨ ਕਾਰਵਾਈ ਕੀਤੀ ਗਈ। ਇਸ ਕਾਰਵਾਈ ਅਧੀਨ ਪਿੰਡ ਜਮਸ਼ੇਰ ਵਿਖੇ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਢੰਗ ਨਾਲ ਪੰਚਾਇਤੀ ਜ਼ਮੀਨ ’ਤੇ ਕੀਤੇ ਕਬਜ਼ੇ ਨੂੰ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਗ੍ਰਾਮ ਪੰਚਾਇਤ ਜਮਸ਼ੇਰ, ਐਸ.ਡੀ.ਓ. ਜਮਸ਼ੇਰ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਹੈ। ਏ.ਡੀ.ਸੀ.ਪੀ-2 ਹਰਿੰਦਰ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਕੈਂਟ ਸਰਵਣਜੀਤ ਸਿੰਘ ਵੱਲੋਂ ਨਿਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਜੇਮਸ ਉਰਫ਼ ਸਾਬੀ ਵਾਸੀ ਪਿੰਡ ਜਮਸ਼ੇਰ ਖਾਸ ਪੱਤੀ ਗਿੱਲਾਂ ਦੀ ਸੀ, ਜੋ ਕਿ ਜਲੰਧਰ ਕਮਿਸ਼ਨਰੇਟ ਦੇ ਥਾਣਾ ਸਦਰ ਦੇ ਅਧਿਕਾਰ ਖੇਤਰ ’ਚ ਹੈ। ਜੇਮਸ ਉਰਫ਼ ਸਾਬੀ ਇੱਕ ਬਦਨਾਮ ਨਸ਼ਾ ਤਸਕਰ ਸੀ, ਜਿਸ 'ਤੇ ਪਹਿਲਾਂ ਹੀ ਐਨ.ਡੀ.ਪੀ.ਐਸ. ਐਕਟ ਅਤੇ ਐਕਸਾਈਜ਼ ਐਕਟ ਅਧੀਨ 16 ਮਾਮਲੇ ਦਰਜ ਸਨ। 

ਇਹ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਅਤੇ ਬਿਮਾਰ ਹੋਣ ਕਰਕੇ ਇਸਦੀ ਇਲਾਜ ਦੌਰਾਨ ਅੰਮ੍ਰਿਤਸਰ ਵਿਖੇ ਹਸਪਤਾਲ ਵਿੱਚ ਮੌਤ ਹੋ ਗਈ ਸੀ, ਇਸ ਪਤੇ ’ਤੇ ਇਸਦੀ ਪਤਨੀ ਸੱਤਿਆ ਦੇਵੀ ਅਤੇ ਇਸਦਾ ਬੇਟਾ ਕਰਨ ਰਹਿ ਰਹੇ ਹਨ, ਜਿਨ੍ਹਾਂ ਖਿਲਾਫ਼ ਵੀ 1-1 ਮੁਕੱਦਮਾ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਜਿਹੀਆਂ ਸਖ਼ਤ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਦੀ ਤਸਕਰੀ ਜਾਂ ਗੈਰ-ਕਾਨੂੰਨੀ ਨਸ਼ਿਆਂ ਸਬੰਧੀ ਗਤੀਵਿਧੀਆਂ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD