Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Anmol Gagan Mann, Harpal Singh Cheema, Harbhajan Singh ETO, Tarunpreet Singh Sond, Saravjit Kaur Manuke, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 10 Mar 2026

Last updated on: Mar 11, 2026, 11:58 IST

ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ।

ਇਸ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਇਹ ਪੋਸਟ ਸਿੱਧੇ ਤੌਰ ‘ਤੇ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਦਾ ਅਪਮਾਨ ਹੈ। ਇਸ ਤੋਂ ਇਲਾਵਾ ਇਹ ਪਵਿੱਤਰ ਸਦਨ ਦਾ ਵੀ ਅਪਮਾਨ ਹੈ। ਇਸ ਕਰਕੇ ਇਹ ਸਦਨ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਅਤੇ ਇਸ ਪਵਿੱਤਰ ਸਦਨ ਦੇ ਕੀਤੇ ਗਏ ਅਪਮਾਨ ਦੀ ਘੋਰ ਨਿੰਦਾ ਕਰਦਾ ਹੈ।

ਸਭ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਰਿਆਦਾ ਕਾਇਮ ਰੱਖਣ ਦੀ ਨਸੀਹਤ ਦਿੱਤੀ ਗਈ। ਸਭਾ ਵੱਲੋਂ ਪਾਸ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ. ਅਤੇ ਤਰੁਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਲਗਭਗ ਸਾਰੀਆਂ ਮਹਿਲਾ ਵਿਧਾਇਕਾਂ ਜਿਨ੍ਹਾਂ ‘ਚ ਇੰਦਰਜੀਤ ਕੌਰ ਮਾਨ, ਡਾ. ਅਮਨਦੀਪ ਕੌਰ, ਅਨਮੋਲ ਗਗਨ ਮਾਨ, ਨਰਿੰਦਰ ਕੌਰ ਭਰਾਜ ਅਤੇ ਜੀਵਨਜੋਤ ਕੌਰ ਮੁੱਖ ਤੌਰ ‘ਤੇ ਸ਼ਾਮਲ ਹਨ ਵੱਲੋਂ ਤਹਿ ਦਿਲੋਂ ਇਸ ਮਤੇ ਨੂੰ ਸਪੱਸ਼ਟ ਸਮਰਥਨ ਦਿੱਤਾ ਗਿਆ।

ਪ੍ਰਸਤਾਵ ਵਿੱਚ ਕਿਹਾ ਗਿਆ ਕਿ ਸੋਸ਼ਲ ਮੀਡੀਆ ‘ਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਟਿੱਪਣੀਆਂ ਔਰਤਾਂ ਦੀ ਮਰਿਆਦਾ ਲਈ ਬਿਲਕੁਲ ਅਸਵੀਕਾਰਯੋਗ ਹਨ। ਇਸ ਵਿੱਚ ਕਿਹਾ ਗਿਆ ਕਿ ਇਹ ਟਿੱਪਣੀਆਂ ਨਾ ਸਿਰਫ਼ ਸਾਰੀਆਂ ਔਰਤਾਂ, ਖ਼ਾਸ ਕਰਕੇ ਦਲਿਤ ਭਾਈਚਾਰੇ ਨਾਲ ਸੰਬੰਧਤ ਔਰਤਾਂ ਲਈ ਅਪਮਾਨਜਨਕ ਹਨ, ਸਗੋਂ ਇਹ ਵਿਧਾਨ ਸਭਾ ਦੀ ਮਰਿਆਦਾ ਦਾ ਵੀ ਉਲੰਘਣ ਹਨ।

ਪ੍ਰਸਤਾਵ ਵਿੱਚ ਅੱਗੇ ਕਿਹਾ ਗਿਆ ਕਿ ਪੰਜਾਬ ਦੀ ਧਰਤੀ ‘ਤੇ ਜੰਮੇ ਬਹਾਦਰ ਪੁੱਤਰ ਅਤੇ ਸ਼ਹੀਦ ਆਪਣੀਆਂ ਮਾਵਾਂ ਵੱਲੋਂ ਦਿੱਤੇ ਗਏ ਸਹਾਸ, ਬਲੀਦਾਨ ਅਤੇ ਮੁੱਲਾਂ ਨੂੰ ਆਪਣੇ ਅੰਦਰ ਧਾਰਨ ਕਰਦੇ ਹਨ। ਮਾਂ ਦੀ ਕੋਖ ਦੀ ਮਹਾਨਤਾ ਨੂੰ ਪੈਸਿਆਂ ਨਾਲ ਕਦੇ ਵੀ ਨਹੀਂ ਤੋਲਾ ਜਾ ਸਕਦਾ। ਪ੍ਰਸਤਾਵ ਵਿੱਚ ਦੁਹਰਾਇਆ ਗਿਆ ਕਿ ਹਰ ਮਾਂ ਸਤਿਕਾਰ ਦੀ ਹੱਕਦਾਰ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਮਰਿਆਦਾ ‘ਤੇ ਸਵਾਲ ਉਠਾਉਣ ਦਾ ਹੱਕ ਨਹੀਂ।

ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ  ਟਿੱਪਣੀਆਂ ਦੀ ਨਿੰਦਾ ਕਰਦਿਆਂ ਇਸ ਪ੍ਰਸਤਾਵ ਵਿੱਚ ਕਾਂਗਰਸ ਦੇ ਇਸ ਵਿਧਾਇਕ ਤੋਂ ਸਰਵਜਨਿਕ ਮਾਫ਼ੀ ਦੀ ਮੰਗ ਕੀਤੀ ਗਈ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anmol Gagan Mann , Harpal Singh Cheema , Harbhajan Singh ETO , Tarunpreet Singh Sond , Saravjit Kaur Manuke , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD