Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼

3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਮੋਹਾਲੀ , 10 Mar 2026

Last updated on: Mar 11, 2026, 12:25 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੰਸਟਾਗ੍ਰਾਮ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਔਰਤਾਂ ਬਣਕੇ ਫਰਜ਼ੀ ਪ੍ਰੋਫਾਈਲ ਬਣਾਏ ਹੋਏ ਸਨ ਅਤੇ ਇਹਨਾਂ ਰਾਹੀਂ ਆਪਣੇ ਟਾਰਗੇਟ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਦੱਸਿਆ, "ਦੋਸ਼ੀ ਆਪਣੇ ਟਾਰਗੇਟ, ਖਾਸ ਕਰਕੇ ਔਰਤਾਂ ਦਾ ਵਿਸ਼ਵਾਸ ਜਿੱਤਣ ਕਰਨ ਲਈ ਔਰਤਾਂ ਵਰਗੀ ਆਵਾਜ਼ ਕੱਢਣ ਵਾਸਤੇ ਆਵਾਜ਼ ਬਦਲਣ ਵਾਲੇ ਸਾਫਟਵੇਅਰ ਦੀ ਵਰਤੋਂ ਕਰਦੇ ਸਨ। 

ਫਿਰ ਉਹ ਪੀੜਤਾਂ ਦੇ ਏਆਈ ਦੁਆਰਾ ਤਿਆਰ ਕੀਤੇ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਦੇ ਸਨ।" ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਇੱਕ ਪੀੜਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਪੀੜਤ ਨਾਲ ਸਾਲ 2023 ਅਤੇ 2025 ਦੇ ਵਿਚਕਾਰ ਉਸ ਸਮੇਂ 3.10 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ, ਜਦੋਂ ਉਹ ਕੈਨੇਡਾ ਵਿੱਚ ਰਹਿ ਰਹੀ ਸੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਪੀ ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਆਕਾਸ਼ ਭਾਰਗਵ ਨੇ ਦੋ ਸਾਲ ਪਹਿਲਾਂ ਇਹ ਢੰਗ-ਤਰੀਕਾ ਤਿਆਰ ਕੀਤਾ ਸੀ ਜਿਸ ਰਾਹੀਂ ਉਹ ਨਕਲੀ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਵਰਤੋਂ ਕਰਕੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਸਨ ਅਤੇ ਨਕਲੀ ਧਾਰਮਿਕ ਗੁਰੂ ਜਾਂ ਜੋਤਸ਼ੀ ਬਣ ਕੇ ਉਨ੍ਹਾਂ ਨਾਲ ਧੋਖਾ ਕਰ ਰਹੇ ਸਨ। 

ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਢੰਗ ਦੀ ਵਰਤੋਂ ਕਰਕੇ ਲਗਭਗ 40 ਲੱਖ ਰੁਪਏ ਠੱਗੇ ਹਨ। ਉਨ੍ਹਾਂ ਕਿਹਾ ਕਿ ਮਾਮਲਿਆਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਬਣੇ ਹੋਰ ਪੀੜਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 14 ਮਿਤੀ 08.08.2025 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਮੋਹਾਲੀ ਵਿਖੇ ਦਰਜ ਕੀਤੀ ਗਈ ਹੈ।

ਵਿਸ਼ੇਸ਼ ਡੀਜੀਪੀ ਵੀ. ਨੀਰਜਾ ਨੇ ਸਲਾਹ ਦਿੱਤੀ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ, ਖਾਸ ਕਰਕੇ ਔਰਤਾਂ, ਜੋਤਸ਼ੀਆਂ ਅਤੇ ਹੋਰ ਅਜਿਹੇ ਵਿਅਕਤੀਆਂ ਤੋਂ ਸਾਵਧਾਨ ਰਹਿਣਾ ਜੋ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਦਭਾਵਨਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵੇਰਵੇ ਅਤੇ ਜਾਣਕਾਰੀ ਕਿਸੇ ਵੀ ਕੀਮਤ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਸ ਦੀ ਦੁਰਵਰਤੋਂ ਹੋ ਸਕਦੀ ਹੈ।

ਜੇਕਰ ਕੋਈ ਵਿਅਕਤੀ ਫੋਟੋਆਂ ਅਤੇ ਵੀਡੀਓਜ਼ ਸਮੇਤ ਸਾਂਝੀ ਕੀਤੀ ਗਈ ਜਾਣਕਾਰੀ ਦੀ ਦੁਰਵਰਤੋਂ ਕਰਨ ਦੀ ਧਮਕੀ ਦਿੰਦਾ ਹੈ ਤਾਂ ਪੀੜਤ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 'ਤੇ ਕਾਲ ਜਾਂ cybercrime.gov.in 'ਤੇ ਆਨਲਾਈਨ ਸ਼ਿਕਾਇਤ ਦਰਜ ਕਰਨੀ ਚਾਹੀਦੀ ਹੈ। ਕਦੇ ਵੀ ਸੋਸ਼ਲ ਮੀਡੀਆ 'ਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਹੀਂ ਕਰਨੇ ਚਾਹੀਦੇ।

ਹਾਲਾਂਕਿ, ਜੇਕਰ ਅਜਿਹੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕੀਤੇ ਗਏ ਹਨ ਤਾਂ ਇਸਦੀ ਸੂਚਨਾ ਤੁਰੰਤ 1930 ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ੱਕੀ ਬੈਂਕ ਖਾਤੇ ਵਿੱਚ ਟ੍ਰਾਂਸਫਰ ਨੂੰ ਲੀਅਨ ਮਾਰਕ ਕੀਤਾ ਜਾ ਸਕੇ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD