Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 10 Mar 2026

Last updated on: Mar 11, 2026, 12:28 IST

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਤਿੰਨ-ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਚੁਣਿਆ ਗਿਆ। 

ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। 

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਮੌਕੇ ਚੋਣ ਤਹਿਸੀਲਦਾਰ ਸ਼ਿਵਾਨੀ ਅਰੋੜਾ ਅਤੇ ਚੋਣ ਸ਼ਾਖਾ ਦੇ ਕਰਮਚਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD