Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਪ੍ਰੀਤ ਕੌਰ ਸੰਧੂ ਨੇ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਸਾਂਭ-ਸੰਭਾਲ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਏ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਕੀਤੀ ਮੀਟਿੰਗ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 10 Mar 2026

Last updated on: Mar 11, 2026, 12:30 IST

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧਨ ਅਤੇ ਗਊਆਂ ਲਈ ਚਾਰੇ ਦੀ ਵਿਵਸਥਾ ਦੇ ਸਥਾਈ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਗਊਸ਼ਾਲਾਵਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਿਆਉਣ ਲਈ ਇੱਕ ਸਾਂਝੀ ਕਮੇਟੀ ਦਾ ਗਠਨ ਕਰਨ ਲਈ ਕਿਹਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਆਗਾਮੀ ਸੀਜ਼ਨ ਨੂੰ ਦੇਖਦੇ ਹੋਏ ਗਊਸ਼ਾਲਾਵਾਂ ਵਿੱਚ ਸਾਲ ਭਰ ਦੇ ਚਾਰੇ ਅਤੇ ਤੂੜੀ ਦੇ ਸਟਾਕ ਨੂੰ ਸੁਰੱਖਿਅਤ ਕਰਨ ਦੇ ਨਿਰਦੇਸ਼ ਦਿੱਤੇ ਤੇ ਮੌਕੇ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਨੂੰ ਕਿਹਾ ਤੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦੇਣ ਨੂੰ ਕਿਹਾ।

ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਗਊਸ਼ਾਲਾਵਾਂ ਲਈ ਆਪਣੀ ਇੱਛਾ ਅਨੁਸਾਰ ਜਿੱਥੇ ਤੂੜੀ ਦਾਨ ਕਰਨ ਉੱਥੇ ਹੀ ਆਪਣੀ ਇੱਛਾ ਅਨੁਸਾਰ ਹਰਾ ਚਾਰਾ ਵੀ ਦਾਨ ਕਰਨ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਪਣੇ ਪੰਚਾਇਤ ਅਫਸਰ ਤੇ ਪੰਚਾਇਤ ਸੈਕਟਰੀਆਂ ਦੀਆਂ ਡਿਊਟੀਆਂ ਲਗਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇਸ ਪੁੰਨ ਦੇ ਕੰਮ ਵਿੱਚ ਆਪਣਾ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ, ਸਾਧਕ ਅਫਸਰ ਕੌਂਸਲ ਵਿਕਰਮ ਧੂੜੀਆ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਅਰਨੀਵਾਲਾ ਬਲਵਿੰਦਰ ਸਿੰਘ, ਨਗਰ ਕੌਂਸਲ ਜਲਾਲਾਬਾਦ ਕਾਰਜ ਸਾਧਕ ਅਫਸਰ ਰਾਮ ਪ੍ਰਤਾਪ, ਮੈਨੇਜਰ ਕੈਟਲ ਪਾਊਂਡ ਸੋਨੂੰ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸਾਜਨ ਗੁਗਲਾਨੀ, ਸੈਕਟਰੀ ਮੰਡੀ ਬੋਰਡ ਮਨਦੀਪ ਕਾਮਰਾ ਸਮੇਤ ਕੈਟਲ ਪਾਊਂਡ ਤੋਂ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD