Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਧੀਆ ਕਾਰਗੁਜਾਰੀ ਵਾਲੀਆਂ ਮਹਿਲਾ ਬੀ.ਐਲ.ਓਜ ਦਾ ਸਨਮਾਨ

ਪ੍ਰੀ ਐਸ.ਆਈ.ਆਰ ਮੈਪਿੰਗ ਦੇ ਕੰਮ ਵਿੱਚ ਦਿੱਤੀਆਂ ਸ਼ਲਾਘਾਯੋਗ ਸੇਵਾਵਾਂ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 10 Mar 2026

Last updated on: Mar 11, 2026, 12:35 IST

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਭਰ ਵਿੱਚ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਬੀਐਲਓਜ਼ ਦੀ ਅਹਿਮ ਭੂਮਿਕਾ ਰਹੀ ਹੈ।

ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀਐਲਓਜ਼ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਹਨ। 

ਉਨ੍ਹਾਂ ਨੇ ਕਿਹਾ ਕਿ ਮਹਿਲਾ ਬੀਐਲਓਜ਼ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਅਪਡੇਟ ਕਰਨ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਚੋਣਾਂ ਨਾਲ ਸੰਬੰਧਤ ਹੋਰ ਮਹੱਤਵਪੂਰਨ ਕਾਰਜ ਬੜੀ ਜ਼ਿੰਮੇਵਾਰੀ ਨਾਲ ਨਿਭਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ। 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮਹਿਲਾ ਬੀਐਲਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿੱਚ ਮਹਿਲਾ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਵੱਲੋਂ ਕੀਤੇ ਕੀਮਤੀ ਯੋਗਦਾਨ ਦੀ ਪ੍ਰਸ਼ੰਸਾ ਕੀਤੀ। 

ਸਨਮਾਨਿਤ ਹੋਈਆਂ ਮਹਿਲਾ ਬੀ.ਐਲ.ਓਜ ਨੇ ਚੋਣ ਕਮਿਸ਼ਨ ਪੰਜਾਬ ਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਉਹ ਅੱਗੇ ਵੀ ਵੋਟਾਂ ਦੇ ਹਰੇਕ ਕਾਰਜ ਜਿਹੜਾ ਵੀ ਉਹਨਾਂ ਨੂੰ ਸੌਂਪਿਆ ਜਾਵੇਗਾ ਵਿੱਚ ਆਪਣੀਆਂ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣਗੀਆਂ। 

ਜਿਕਰਯੋਗ ਹੈ ਕਿ ਮੋਗਾ ਜ਼ਿਲ੍ਹਾ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚੋਂ ਤਿੰਨ ਤਿੰਨ ਭਾਵ ਕੁੱਲ 12 ਮਹਿਲਾ ਬੀ.ਐਲ.ਓਜ ਦੀ ਚੋਣ ਕੀਤੀ ਗਈ। ਇਹਨਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਚਰਨਜੀਤ ਕੌਰ, ਪਰਮਜੀਤ ਕੌਰ, ਸੁਖਜਿੰਦਰ ਕੌਰ, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਰੰਜੂ ਬਾਲਾ, ਕਿਰਨਦੀਪ ਕੌਰ ਤੇ ਸੰਦੀਪ ਕੌਰ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਜਸਵਿੰਦਰ ਕੌਰ, ਰਣਜੀਤ ਕੌਰ, ਪ੍ਰਵੀਨ ਭਾਰਤੀ, ਇਸੇ ਤਰ੍ਹਾਂ ਵਿਧਾਨ ਸਭਾ ਧਰਮਕੋਟ ਤੋਂ ਬਲਜੀਤ ਕੌਰ (1) ਬਲਜੀਤ ਕੌਰ (2), ਨਵਨੀਤ ਕੌਰ ਸ਼ਾਮਿਲ ਹਨ।

 

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD