Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੋਨਾ ਥਿੰਦ ਵੱਲੋਂ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੀਆਂ ਜ਼ਿਲ੍ਹੇ ਦੀਆਂ 10 ਮਹਿਲਾ ਬੀ.ਐਲ.ਓ. ਦਾ ਸਨਮਾਨ

ਮਹਿਲਾ ਬੀ.ਐਲ.ਓ. ਨੇ ਡਿਊਟੀ ਦੌਰਾਨ ਆਈਆਂ ਔਕੜਾਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 10 Mar 2026

Last updated on: Mar 11, 2026, 12:39 IST

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਆਪਣੀਆਂ ਡਿਊਟੀਆਂ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਵਾਲੀਆਂ 10 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਚੋਣ ਪ੍ਰਕਿਰਿਆ ਵਿੱਚ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸਰਾਹਨਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਅਪਡੇਟ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੁੰਦੀ ਹੈ, ਜਿਸ ਵਿੱਚ ਬੀ.ਐਲ.ਓ. ਦੀ ਭੂਮਿਕਾ ਕੇਂਦਰੀ ਮਹੱਤਵ ਰੱਖਦੀ ਹੈ। ਉਨ੍ਹਾਂ ਬੀ.ਐਲ.ਓਜ ਨੂੰ ਚੋਣ ਪ੍ਰਕਿਰਿਆ ਦਾ ਅਹਿਮ ਧੁਰਾ ਆਖਦਿਆਂ ਕਿਹਾ ਕਿ ਮਹਿਲਾ ਬੀ.ਐਲ.ਓ. ਘਰ-ਘਰ ਜਾ ਕੇ ਯੋਗ ਵੋਟਰਾਂ ਦੀ ਸਨਾਖਤ ਕਰਦੀਆਂ ਹਨ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਸੋਧ ਕਰਕੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਮਹਿਲਾ ਬੀ.ਐਲ.ਓ. ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਿਤ ਕਾਰਗੁਜ਼ਾਰੀ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਡਿਊਟੀ ਦੌਰਾਨ ਆਈਆ ਔਕੜਾ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਵਧੀਕ ਡਿਪਟੀ ਪੂਜਾ ਸਿਆਲ ਗਰੇਵਾਲ,  ਕੁਲਦੀਪ ਕੌਰ, ਪਰਵਿੰਦਰ ਕੌਰ,  ਚਰਨਜੀਤ ਕੌਰ,  ਨਰਿੰਦਰ ਕੌਰ, ਸਵੀਟੀ ਰਾਣੀ, ਹਰਜੀਤ ਕੌਰ, ਕੋਮਲ ਆਸਥਾ, ਰਵਿੰਦਰ ਕੌਰ, ਗਗਨਦੀਪ ਕੋਰ, ਨੀਲਮ ਰਾਣੀ ਬੀ.ਐਲ.ਓਜ਼ ਤੋਂ ਇਲਾਵਾ ਚੋਣ ਅਮਲੇ ਤੋਂ ਕੁਲਵਿੰਦਰ ਕੌਰ ਚੋਣ ਕਾਨੰਗੋ, ਗੁਰਵਿੰਦਰ ਸਿੰਘ, ਸੰਨਪ੍ਰੀਤ ਸਿੰਘ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD