Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਲਾਂ ਦੇ ਨਿਸ਼ੁਲਕ ਦਰਸ਼ਨ

ਹਰਿਆਣਾ ਸਰਕਾਰ ਅਤੇ ਰੇਲਵੇ ਵਿੱਚਕਾਰ ਹੋਇਆ ਸਮਝੌਤਾ ਮੈਮੋ

Web Admin

Web Admin

5 Dariya News

ਚੰਡੀਗੜ੍ਹ , 10 Mar 2026

Last updated on: Mar 11, 2026, 13:25 IST

ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਹੁਣ ਟੇ੍ਰਨ ਰਾਹੀਂ ਵੱਖ ਵੱਖ ਤੀਰਥ ਸਥਲਾਂ ਦੇ ਦਰਸ਼ਨ ਕਰਾਵੇਗੀ। ਇਸ ਦੇ ਲਈ ਹਰਿਆਣਾ ਸਰਕਾਰ ਅਤੇ ਆਈ.ਆਰ.ਸੀ.ਟੀ.ਸੀ. ਵਿੱਚਕਾਰ ਸਮਝੌਤਾ ਮੈਮੋ 'ਤੇ ਹਸਤਾਖਰ ਕੀਤੇ ਗਏ ਹਨ। ਸਰਕਾਰ ਵੱਲੋਂ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਅਤੇ ਆਈਆਰਸੀਟੀਸੀ ਵੱਲੋਂ ਸਰਕਲ ਰਿਜਨਲ ਮੈਨੇਜਰ ਸ੍ਰੀ ਹਰਜੋਤ ਸਿੰਘ ਸੰਧੂ ਨੇ ਐਮਓਯੂ 'ਤੇ ਹਸਤਾਖਰ ਕੀਤੇ।

ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਵੱਖ ਵੱਖ ਤੀਰਥ ਸਥਲਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਹੁਣ ਤੱਕ ਵੱਖ ਵੱਖ ਜ਼ਿਲ੍ਹਿਆਂ ਤੋਂ ਹਰਿਆਣਾ ਟ੍ਰਾਂਸਪੋਰਟ ਵਿਭਾਗ ਦੀ ਵੋਲਵੋ ਬੱਸਾਂ ਰਾਹੀਂ ਹਜ਼ਾਰਾਂ ਯੋਗ ਬਜੁਰਗਾਂ ਨੂੰ ਅਯੋਧਿਆ ਸਮੇਤ ਵੱਖ ਵੱਖ ਤੀਰਥ ਸਥਲਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਚੁੱਕੇ ਹਨ। 

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਆਦੇਸ਼ 'ਤੇ ਸ਼ਰਧਾਲੁਆਂ ਲਈ ਟ੍ਰੇਨ ਰਾਹੀਂ ਵੀ ਤੀਰਥ ਸਥਲਾਂ ਦੇ ਦਰਸ਼ਨ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਦੇ ਤਹਿਤ ਹਰਿਆਣਾ ਸਰਕਾਰ ਅਤੇ ਆਈਆਰਸੀਟੀਸੀ ਵਿੱਚਕਾਰ ਸਮਝੌਤਾ ਮੈਮੋ ਸਾਇਨ ਕੀਤਾ ਗਿਆ ਹੈ। ਇਸ ਮੌਕੇ 'ਤੇ ਰੇਲਵੇ ਤੋਂ ਸ੍ਰੀ ਹਰਸ਼ ਦੀਪ ਅਤੇ ਸ੍ਰੀ ਨਿਤਿਨ ਸ਼ਰਮਾ ਅਤੇ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਸ੍ਰੀ ਰਣਬੀਰ ਸਿੰਘ ਸਾਂਗਵਾਨ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

ਇਨ੍ਹਾਂ ਪਵਿੱਤਰ ਸਥਲਾਂ 'ਤੇ ਲੈ ਜਾਣ ਦਾ ਹੋਇਆ ਕਰਾਰ

ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਆਈਆਰਸੀਟੀਸੀ ਨਾਲ ਹੋਏ ਸਮਝੌਤੇ ਤਹਿਤ ਹਰਿਆਣਾ ਤੋਂ ਅਯੋਧਿਆ, ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਪੁਸ਼ਕਰ ਜੀ, ਵੈਸ਼ਣੋ ਦੇਵੀ ਅਤੇ ਸ਼ਿਰਡੀ ਅਤੇ ਸ਼ਨੀ ਸ਼ਿੰਗਣਾਪੁਰ ਤੀਰਥ ਸਥਲਾਂ ਦੀ ਯਾਤਰਾ ਕਰਵਾਉਣ ਬਾਰੇ ਸਮਝੌਤਾ ਹੋਇਆ ਹੈ। ਲੋੜ ਅਨੁਸਾਰ ਹੋਰ ਤੀਰਥ ਸਥਲ ਵੀ ਜੋੜੇ ਜਾ ਸਕਦੇ ਹਨ।

ਖਾਣ-ਪੀਣ ਅਤੇ ਰੁਕਣ ਦੀ ਵੀ ਮੁਫਤ ਵਿਵਸਥਾ

ਉਨ੍ਹਾਂ ਨੇ ਦੱਸਿਆ ਕਿ ਇੱਕ ਟ੍ਰੇਨ ਵਿੱਚ 11 ਕੋਚ ਹੋਣਗੇ। ਇਨ੍ਹਾਂ ਵਿੱਚੋਂ 10 ਕੋਚ ਸ਼ਰਧਾਲੁਆਂ ਲਈ ਅਤੇ ਇੱਕ ਕੋਚ ਸਰਵਿੰਗ ਸਟਾਫ ਲਈ ਰਵੇਗਾ। ਯਾਤਰਾ ਦੌਰਾਨ ਸ਼ਰਧਾਲੁਆਂ ਲਈ ਖਾਣ-ਪੀਣ ਦੀ ਵਿਵਸਥਾ, ਨਜਦੀਕੀ ਰੇਵਲੇ ਸਟੇਸ਼ਨ ਤੋਂ ਸ਼ਰਧਾਲੁਆਂ ਨੂੰ ਤੀਰਥ ਸਥਲ ਤੱਕ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਅਤੇ ਠਹਿਰਣ ਦੀ ਵਿਵਸਥਾ ਵੀ ਹਰਿਆਣਾ ਸਰਕਾਰ ਵੱਲੋਂ ਮੁਫਤ ਕੀਤੀ ਜਾਵੇਗੀ।

ਕੀ ਹੈ ਤੀਰਥ ਯਾਤਰਾ ਯੋਜਨਾ

ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਹਰਿਆਣਾ ਦੇ ਸੀਨੀਅਰ ਨਾਗਰਿਕਾਂ, ਜਿਨ੍ਹਾਂ ਦੀ ਆਮਦਣ 1.80 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫਤ ਪਵਿੱਤਰ ਸਥਲਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਯੋਜਨਾ ਦਾ ਲਾਭ ਚੁੱਕਣ ਲਈ ਯੋਗ ਵਿਅਕਤੀ ਤੀਰਥ ਯਾਤਰਾ ਲਈ ਅਧਿਕਾਰਿਕ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਦੇ ਹਨ।

 

Tags: KM Pandurang , Director General of Mining and Geology Department Haryana , Haryana , Haryana Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD