Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਮੂਹ ਮੋਹਾਲੀ ਕਾਂਗਰਸ ਵੱਲੋਂ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਐੱਸਐੱਸਪੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਫੇਜ਼-1 ਦੇ ਪੁਲਿਸ ਥਾਣੇ ਵਿੱਚ ਐਸ ਐੱਚ ਓ ਅਤੇ ਸਬ-ਇੰਸਪੈਕਟਰ ਵਲੋਂ ਬਦਸਲੂਕੀ ਅਤੇ ਧੱਕੇਸ਼ਾਹੀ ਦਾ ਮਾਮਲਾ

Protest, Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 11 Mar 2026

Last updated on: Mar 11, 2026, 16:54 IST

ਪੰਜਾਬ ਵਿੱਚ ਵਧ ਰਹੀਆਂ ਪੁਲਿਸ ਧੱਕੇਸ਼ਾਹੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸਰਪਰਸਤੀ ਹੇਠ ਲੋਕਾਂ ਨਾਲ ਕੀਤੇ ਜਾ ਰਹੇ ਜੁਲਮਾਂ ਦੇ ਵਿਰੋਧ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਐੱਸਐੱਸਪੀ ਦਫ਼ਤਰ, ਸੈਕਟਰ-76 ਮੋਹਾਲੀ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਸ਼ਹਿ ਉੱਤੇ ਫੇਜ਼-1 ਥਾਣੇ ਦੇ ਐਸ.ਐਚ.ਓ ਅਤੇ ਸਬ ਇੰਸਪੈਕਟਰ ਵੱਲੋਂ ਆਮ ਲੋਕਾਂ ਨੂੰ ਬੇਵਜ੍ਹਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਦੀ ਰੱਖਿਆ ਕਰਨਾ ਹੁੰਦਾ ਹੈ, ਨਾ ਕਿ ਉਨ੍ਹਾਂ ਨੂੰ ਡਰਾਉਣਾ-ਧਮਕਾਉਣਾ। ਪਰ ਅੱਜ ਪੰਜਾਬ ਵਿੱਚ ਪੁਲਿਸ ਨੂੰ ਰਾਜਨੀਤਿਕ ਦਬਾਅ ਹੇਠ ਵਰਤਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਪੁਲਿਸ ਦੀਆਂ ਧੱਕੇਸ਼ਾਹੀਆਂ ਅਤੇ ਆਮ ਲੋਕਾਂ ਨਾਲ ਹੋ ਰਹੇ ਜ਼ੁਲਮਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ, ਜਦੋਂ ਇੱਕ ਮਿਹਨਤੀ ਦੁਕਾਨਦਾਰ ਮਹਿਲਾ ਨੂੰ ਇਨਸਾਫ਼ ਦੀ ਬਜਾਏ ਮੋਹਾਲੀ MLA ਕੁਲਵੰਤ ਸਿੰਘ ਦੀ ਸ਼ਹਿ 'ਤੇ ਪੁਲਿਸ ਵੱਲੋਂ ਡਰਾਇਆ ਧਮਕਾਇਆ ਗਿਆ ਅਤੇ ਉਸਨੂੰ ਗਾਲਾਂ ਕਢਕੇ ਜ਼ਲੀਲ ਕੀਤਾ ਗਿਆ।

ਇਸੇ ਦੌਰਾਨ ਪੀੜਤ ਮਹਿਲਾ, ਜੋ ਕਿ ਆਪਣੀ ਕਿਰਤ ਕਮਾਈ ਨਾਲ ਘਰ ਦਾ ਗੁਜ਼ਾਰਾ ਕਰਦੀ ਹੈ, ਨੇ ਦੱਸਿਆ ਕਿ ਕੁਝ ਸ਼ਰਾਰਤੀ ਅਤੇ ਘਟੀਆ ਸੋਚ ਵਾਲੇ ਵਿਅਕਤੀ ਉਸਨੂੰ ਹਰ ਰੋਜ਼ ਭੱਦੀ ਸ਼ਬਦਾਵਲੀ ਬੋਲ ਕੇ ਤੰਗ ਪਰੇਸ਼ਾਨ ਕਰਦੇ ਹਨ। ਇਸ ਸਬੰਧੀ ਜਦੋਂ ਉਹ ਨਿਆਂ ਦੀ ਉਮੀਦ ਨਾਲ ਥਾਣੇ ਸ਼ਿਕਾਇਤ ਲੈ ਕੇ ਗਈ ਤਾਂ ਪੁਲਿਸ ਨੇ ਉਸਦੀ ਮਦਦ ਕਰਨ ਦੀ ਬਜਾਏ ਉਸਨੂੰ ਹੀ ਡਰਾ-ਧਮਕਾ ਕੇ ਵਾਪਸ ਭੇਜ ਦਿੱਤਾ।

ਪੀੜਤ ਮਹਿਲਾ ਨੇ ਦੱਸਿਆ ਕਿ ਬੀਤੇ ਦਿਨ ਵੀ ਉਹ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਪਹੁੰਚੀ ਸੀ, ਪਰ ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਸਦੀ ਗੱਲ ਸੁਣਨ ਦੀ ਬਜਾਏ ਉਸਨੂੰ ਹੀ ਟਾਰਚਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਲਈ ਭੱਦੀ ਸ਼ਬਦਾਵਲੀ ਵੀ ਵਰਤੀ ਗਈ। 

ਇਥੋਂ ਤੱਕ ਕਿ ਥਾਣੇਦਾਰ ਨੇ ਇਹ ਵੀ ਧਮਕੀ ਦਿੱਤੀ ਕਿ ਉਹ ਉਸ ਨੂੰ ਜੇਲ੍ਹ ਵਿੱਚ ਬੰਦ ਕਰਕੇ ਉਸਦੀ ਇੰਟੈਰੋਗੇਸ਼ਨ ਕਰਨਗੇ। ਇੰਨਾ ਹੀ ਨਹੀਂ ਪੁਲਿਸ ਵੱਲੋਂ ਫੇਜ਼ 1 ਦੇ ਮਾਰਕੀਟ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਦੁਕਾਨਦਾਰਾਂ ਨੂੰ ਥਾਣੇ ਬੁਲਾਕੇ ਉਨ੍ਹਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ਅਤੇ ਪੂਰਾ ਦਿਨ ਉਨ੍ਹਾਂ ਨੂੰ ਥਾਣੇ ਵਿੱਚ ਬਿਠਾਕੇ ਰੱਖਿਆ ਗਿਆ।

ਪੀੜਤ ਮਹਿਲਾ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਸਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਜੋ ਵਿਅਕਤੀ ਉਸਨੂੰ ਤੰਗ ਪਰੇਸ਼ਾਨ ਕਰ ਰਹੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਡਰ ਤੋਂ ਬਿਨਾਂ ਆਪਣਾ ਕੰਮ ਕਰ ਸਕੇ। ਸਿੱਧੂ ਨੇ ਇਸ ਮਾਮਲੇ 'ਤੇ ਕੜਾ ਰੋਸ ਜਤਾਉਂਦਿਆਂ ਕਿਹਾ ਕਿ ਅਜਿਹੇ ਪੁਲਿਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। 

ਸਿੱਧੂ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ ਇੱਕ ਨਿੱਜੀ ਮਾਮਲਾ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸ਼ਹਿ ਅਤੇ ਆਮ ਲੋਕਾਂ ਨਾਲ ਕੀਤੇ ਜਾ ਰਹੇ ਜੁਲਮਾਂ ਦੀ ਨਿੰਦਣਯੋਗ ਪ੍ਰਕਿਰਿਆ ਹੈ। ਸਿੱਧੂ ਨੇ ਪੰਜਾਬ ਸਰਕਾਰ ਤੋਂ ਸਖ਼ਤ ਸ਼ਬਦਾਂ ਵਿੱਚ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਸੰਬੰਧਿਤ ਐਸਐਚਓ ਦੀ ਫੌਰੀ ਬਦਲੀ ਕੀਤੀ ਜਾਵੇ ਅਤੇ ਸਬ ਇੰਸਪੈਕਟਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਯਕੀਨੀ ਬਣ ਸਕੇ। ਸਿੱਧੂ ਨੇ ਇਹ ਵੀ ਕਿਹਾ ਕਿ ਜੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸਮੂਹ ਕਾਂਗਰਸੀ ਲੀਡਰਸ਼ਿਪ ਵੱਲੋਂ ਅਗਲੇ ਹਫ਼ਤੇ ਸਟੇਟ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗਵਰਨਰ ਸਾਬ੍ਹ ਤੇ ਡੀਜੀਪੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਲੋੜ ਪੈਣ ‘ਤੇ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਇਸ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਮੌਕੇ ਔਰਤਾਂ ਬਾਰੇ ਕੀਤੀ ਟਿੱਪਣੀ ਦੀ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ ਅਤੇ ਸਤਿਕਾਰ ਕਰਨਾ ਚਾਹੀਦਾ ਹੈ। 

ਇਸ ਤਰ੍ਹਾਂ ਦੀਆਂ ਟਿੱਪਣੀਆਂ ਇੱਕ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀਆਂ। ਸਿੱਧੂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕ ਸਭ ਕੁਝ ਦੇਖ ਰਹੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਤੁਹਾਨੂੰ ਮੂੰਹ ਤੋੜ ਜਵਾਬ ਦੇਵੇਗੀ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਵੀ ਹਾਲਤ ਵਿੱਚ ਲੋਕਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਅਤੇ ਅਜਿਹੇ ਅੰਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਧਰਨੇ ਪ੍ਰਦਰਸ਼ਨ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਪਾਰਟੀਆਂ ਨੇ ਵੀ ਸਮਰਥਨ ਦਿੱਤਾ। ਇਸ ਰੋਸ ਧਰਨੇ ਦੌਰਾਨ ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ। 

ਇਸ ਮੀਟਿੰਗ ਨੂੰ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜੀ,ਜ਼ਿਲ੍ਹਾ ਮੋਹਾਲੀ ਕਾਂਗਰਸ ਕਮੇਟੀ ਪ੍ਰਧਾਨ ਕਮਲ ਕਿਸ਼ੋਰ ਕਾਲਾ ਜੀ,ਬਲਾਕ ਕਾਂਗਰਸ ਕਮੇਟੀ ਮੋਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ,ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਮੋਹਿੰਦਰ ਸਿੰਘ ਰਿਟਾਇਰ ਇੰਸਪੈਕਟਰ ਪ੍ਰਧਾਨ ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ,ਐਡਵੋਕੇਟ ਪਰਮਜੀਤ ਕੌਰ ਲਾਡਰਾਂ ਐਸ. ਜੀ. ਪੀ. ਸੀ. ਮੈਂਬਰ.,ਕੌਂਸਲਰ ਹਰਜੀਤ ਸਿੰਘ ਭੋਲੂ ਜੀ,ਹਰਵਿੰਦਰ ਸਿੰਘ ਮਾਵੀ,ਸ਼੍ਰੀ ਰਾਜੇਸ਼ ਲੱਖੋਤਰਾਂ ਜੀ,ਸ਼੍ਰੀਮਤੀ ਨੀਲਮ ਜੀ ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਬੀਰ ਸਿੰਘ ਸਿੱਧੂ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਕਾਮਰੇਡ ਐਡਵੋਕੇਟ ਜਸਪਾਲ ਸਿੰਘ ਦਪਰਸਕੱਤਰ ਸੀ ਪੀ ਆਈ,ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਰਾਕੇਸ਼ ਕੁਮਾਰ ਰਿੰਕੂ ਖੜਦੰਬਾ,ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ,ਮੰਡਲ ਪ੍ਰਧਾਨ ਹੈਪੀ ਮਲਿਕ,ਮੰਡਲ ਪ੍ਰਧਾਨ ਅਮਰੀਕ ਸਿੰਘ ਸਾਬਕਾ ਸਰਪੰਚ ਕੰਬਾਲਾ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ ਬਾਲੀਆ ਕੌਂਸਲਰ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਅਨੁਰਾਧਾ ਆਨੰਦ,ਮਾਸਟਰ ਚਰਨ ਸਿੰਘ, ਇੰਦਰਜੀਤ ਸਿੰਘ ਢਿੱਲੋਂ,ਬਲਬੀਰ ਸਿੰਘ ਟਰਾਂਸਪੋਰਟ,ਕਮਲਪ੍ਰੀਤ ਸਿੰਘ ਬੰਨੀ,ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਸ਼ਰਮਾ,ਇੰਦਰਜੀਤ ਸਿੰਘ ਖੋਖਰ, ਆਈ.ਟੀ.ਸੈੱਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਸਿੰਘ ਫੇਜ਼-2, ਠੇਕੇਦਾਰ ਮੋਹਨ ਸਿੰਘ ਬਠਲਾਣਾ,ਬਲਜਿੰਦਰ ਲੱਕੀ ਫੇਜ਼-1,ਜਗਰੂਪ ਸਿੰਘ ਢੋਲ ਕੁਰੜੀ,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੋਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਓਮੀ ਸ਼ਾਮਪੁਰ,ਮੇਜਰ ਸਿੰਘ ਸਰਪੰਚ ਮਨੌਲੀ ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਸਰਪੰਚ ਨਰਿੰਦਰ ਸਿੰਘ ਸੋਨੀ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਦਵਿੰਦਰ ਸਿੰਘ ਬੱਲੋ ਮਾਜਰਾ,ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ,ਮਲਕੀਤ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

 

Tags: Protest , Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD