Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਦਾ ਦੌਰਾ

1.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Sukhveer Singh, AAP, Aam Aadmi Party, Aam Aadmi Party Punjab, AAP Punjab
Sukhveer Singh

Web Admin

Web Admin

5 Dariya News

ਧੂਰੀ , 11 Mar 2026

Last updated on: Mar 11, 2026, 17:30 IST

ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਪਿੰਡ ਸ਼ੇਰਪੁਰ ਸੋਢੀਆਂ, ਢਢੋਗਲ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਰੀਬ 1 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। 

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਪਸ਼ਟ ਹਦਾਇਤ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਹਰੇਕ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਨਾਭਾ-ਧੂਰੀ-ਮਾਲੇਰਕੋਟਲਾ ਸੜਕ ਵਾਇਆ ਲਾਗੜ੍ਹੀਆ, ਨਿਆਮਤਪੁਰ, ਜੈਨਪੁਰ, ਬਨਭੋਰਾ ਅਤੇ ਮਾਣਕਮਾਜਰਾ ਕਰੀਬ 21.25 ਕਿਲੋਮੀਟਰ ਲੰਮੀ ਸੜਕ ਨੂੰ 17 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰਪੁਰ ਸੋਢੀਆਂ ਵਿਖੇ ਹੁਣ ਤੱਕ ਕਰੀਬ 1.7 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 77 ਲੱਖ ਰੁਪਏ ਦੇ ਨਵੇਂ ਵਿਕਾਸ ਕੰਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਬਲਜੀਤ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਜਾਖਲਾ ਤੋਂ ਸ਼ੇਰਪੁਰ ਸੋਢੀਆਂ ਤੱਕ ਕਰੀਬ 2.47 ਕਿਲੋਮੀਟਰ ਲੰਮੀ ਸੜਕ ਨੂੰ ਵੀ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ।

ਓਐਸਡੀ ਸੁਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਢਢੋਗਲ ਵਿਖੇ ਕਰੀਬ 2.7 ਕਰੋੜ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਲਗਭਗ 48 ਲੱਖ ਰੁਪਏ ਦੇ ਹੋਰ ਵਿਕਾਸ ਕੰਮ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ, ਜਦਕਿ 5 ਲੱਖ ਰੁਪਏ ਦੀ ਲਾਗਤ ਨਾਲ ਬਜ਼ੁਰਗਾਂ ਲਈ ਸੱਥ ਤਿਆਰ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਢਢੋਗਲ ਤੋਂ ਜੈਨਪੁਰ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਦੀ ਫਿਰਨੀ ਨੂੰ ਵੀ 18 ਫੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਹੁਣ ਤੱਕ ਕਰੀਬ 98 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਦਕਿ 31 ਲੱਖ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ, ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਧੂਰੀ ਪੁਸ਼ਪਿੰਦਰ ਸ਼ਰਮਾ (ਸੋਮਾ), ਗਗਨ ਜਵੰਧਾ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਪੰਕਜ, ਰਮਨਦੀਪ ਸਿੰਘ, ਨਰਿੰਦਰ ਕੌਰ, ਜਗਰਾਜ ਸਿੰਘ, ਜਗਨੰਦਨ ਸਿੰਘ, ਲਾਭ ਸਿੰਘ, ਗੁਰਧਿਆਨ ਸਿੰਘ, ਸਰਬਜੀਤ ਸਿੰਘ, ਬਿਸਾਖਾ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ, ਸਰਵਣ ਸਿੰਘ, ਹਰਕੇਵਲ ਸਿੰਘ, ਬਿਕਰ ਸਿੰਘ, ਸੁਖਵੀਰ ਸਿੰਘ, ਹਰਭਜਨ ਸਿੰਘ, ਸ਼ਮਿੰਦਰ ਸਿੰਘ, ਅਮਰਦੀਪ ਧਾਂਦਰਾ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਕੌਰ, ਭਰਪੂਰ ਸਿੰਘ ਢਢੋਗਲ, ਸੁਖਵੀਰ ਸਿੰਘ, ਦਵਿੰਦਰ ਸਿੰਘ ਧੁਰਾ, ਰਿੰਪਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Tags: Sukhveer Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD