Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਪਾਲ ਸਿੰਘ ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਇਜ਼ਤ ਲਈ ₹1500 ਮਹੀਨਾ ਦੇਣ ਦਾ ਇਤਿਹਾਸਕ ਫੈਸਲਾ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Vidhan Sabha
Dr Baljit Kaur

Web Admin

Web Admin

5 Dariya News

ਚੰਡੀਗੜ੍ਹ , 11 Mar 2026

Last updated on: Mar 11, 2026, 17:42 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। 

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। 

ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ ਮਹਿਲਾਵਾਂ ਸੂਰਮੇ ਜੰਮਣ ਦੇ ਯੋਗ ਨਹੀਂ ਹਨ? ਉਨ੍ਹਾਂ ਕਿਹਾ, “ਪੰਜਾਬ ਦੇ ਸੂਰਮੇ ਸਿਰਫ਼ ਅਮੀਰ ਘਰਾਂ ਵਿੱਚ ਹੀ ਨਹੀਂ ਜੰਮੇ। ਬਹੁਤ ਸਾਰੇ ਸੂਰਮੇ ਉਹ ਮਾਵਾਂ ਨੇ ਜੰਮੇ ਹਨ ਜਿਨ੍ਹਾਂ ਨੇ ਗਰੀਬੀ ਅਤੇ ਮੁਸ਼ਕਲਾਂ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਪਾਲਿਆ ਅਤੇ ਪੰਜਾਬ ਨੂੰ ਮਹਾਨ ਹੀਰੋ ਦਿੱਤੇ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਮਹਿਲਾਵਾਂ ਦੀ ਤੌਹੀਨ ਹਨ, ਸਗੋਂ ਪੰਜਾਬ ਦੇ ਉਹਨਾਂ ਸੂਰਮਿਆਂ ਦੀ ਵਿਰਾਸਤ ‘ਤੇ ਵੀ ਸਵਾਲ ਖੜੇ ਕਰਦੀਆਂ ਹਨ ਜੋ ਸਧਾਰਣ ਪਰਿਵਾਰਾਂ ਵਿੱਚ ਜੰਮੇ। ਕਾਂਗਰਸ ਪਾਰਟੀ ‘ਤੇ ਤਿੱਖਾ ਪ੍ਰਹਾਰ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਇਤਿਹਾਸ ਦੇ ਦਰਦਨਾਕ ਪੰਨੇ ਵੀ ਯਾਦ ਕਰ ਲੈਣ, ਜਿਵੇਂ ਕਿ 1984 ਸਿੱਖ ਵਿਰੋਧੀ ਦੰਗੇ, ਜਦੋਂ ਪੰਜਾਬ ਦੇ ਕਈ ਸੂਰਮੇ ਇਸ ਹਿੰਸਾ ਦਾ ਸ਼ਿਕਾਰ ਬਣੇ ਸਨ। 

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ ਵਿੱਚ ਬਣੀਆਂ ਯੋਜਨਾਵਾਂ ਦਾ ਸਤਿਕਾਰ ਕੀਤਾ ਹੈ। ਚਾਹੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਯੋਜਨਾ ਹੋਵੇ ਜਾਂ ਹੋਰ ਭਲਾਈ ਸਕੀਮਾਂ, ਕਿਸੇ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਿਲਾ-ਹਿਤੈਸ਼ੀ ਸਕੀਮ ਦਾ ਕਦੇ ਵੀ ਵਿਰੋਧ ਨਹੀਂ ਕੀਤਾ ਗਿਆ ਅਤੇ ਨਾ ਹੀ ਉਸਨੂੰ ਬੰਦ ਕਰਨ ਦੀ ਗੱਲ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਰੋਧੀ ਧਿਰ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਹੁਣ ਸਰਕਾਰ ਨੂੰ ਘੇਰਨ ਦੀ ਬਜਾਏ ਮਹਿਲਾਵਾਂ ਨੂੰ ਹੀ ਨਿਸ਼ਾਨਾ ਬਣਾਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਵਿਧਾਨ ਸਭਾ ਵਿੱਚ ਬੈਠੀਆਂ ਮਹਿਲਾਵਾਂ ਹੀ ਨਹੀਂ, ਸਗੋਂ ਪੂਰੇ ਪੰਜਾਬ ਦੀਆਂ ਮਹਿਲਾਵਾਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਤਿੱਖਾ ਵਿਰੋਧ ਕਰ ਰਹੀਆਂ ਹਨ। 

ਡਾ. ਬਲਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮਹਿਲਾਵਾਂ ਦੇ ਖ਼ਿਲਾਫ਼ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਜਵਾਬਦੇਹ ਨਹੀਂ ਬਣਾਇਆ ਜਾਂਦਾ, ਮਹਿਲਾਵਾਂ ਦੀ ਆਵਾਜ਼ ਲਗਾਤਾਰ ਉੱਠਦੀ ਰਹੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਪਣੇ ਆਗੂ ਦੇ ਬਿਆਨ ‘ਤੇ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਪੰਜਾਬ ਦੀਆਂ ਮਹਿਲਾਵਾਂ ਤੋਂ ਮਾਫ਼ੀ ਮੰਗੇ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD