Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ’ਤੇ ਚਰਚਾ ਵਿੱਚ ਹਿੱਸਾ ਲਿਆ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Vidhan Sabha
Laljit Singh Bhullar

Web Admin

Web Admin

5 Dariya News

ਚੰਡੀਗੜ੍ਹ , 11 Mar 2026

Last updated on: Mar 11, 2026, 18:32 IST

ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਸਿਹਤ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕੀਤਾ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਮੈਡੀਕਲ ਐਮਰਜੈਂਸੀ ਦੇ ਸਮੇਂ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮਹਿਲਾ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਉਤੇ ਜ਼ੋਰ ਦਿੰਦਿਆਂ ਭੁੱਲਰ ਨੇ ਕਿਹਾ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਵਾਲੀ ਯੋਜਨਾ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰਤਾ ਨੂੰ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਨੂੰ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਵਧੇਰੇ ਯੋਗਦਾਨ ਪਾਉਣ ਦੇ ਯੋਗ ਬਣਾਏਗੀ। 

ਉਨ੍ਹਾਂ ਇਸ ਪਹਿਲਕਦਮੀ ਨੂੰ “ਸਨਮਾਨ ਰਾਸ਼ੀ” ਕਰਾਰ ਦਿੰਦਿਆਂ ਕਿਹਾ ਕਿ ਇਸ ਦਾ ਮਕਸਦ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨੇ ਇਤਿਹਾਸਕ ਤੌਰ ’ਤੇ ਭੇਦਭਾਵ ਅਤੇ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। 

ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਵਿਸ਼ੇਸ਼ ਸਹਾਇਤਾ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਭਵਿੱਖ ਵਿੱਚ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ। ਭੁੱਲਰ ਨੇ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਘੱਟ ਸਹਿਯੋਗ ਅਤੇ ਵਿੱਤੀ ਪਾਬੰਦੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੇ ਆਮਦਨ ਸਰੋਤਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। 

ਇਸ ਨਾਲ ਸਰਕਾਰ ਨੂੰ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸੇਵਾਵਾਂ ਦੀ ਡਿਲੀਵਰੀ ਨੂੰ ਸੁਧਾਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ’ਤੇ ਭਾਰੀ ਕਰਜ਼ਾ ਤਾਂ ਚਾੜ੍ਹਿਆ ਪਰ ਲੋਕਾਂ ਨੂੰ ਉਸ ਅਨੁਪਾਤ ਵਿੱਚ ਲਾਭ ਨਹੀਂ ਮਿਲੇ। ਇਸ ਦੇ ਉਲਟ ਮੌਜੂਦਾ ਸਰਕਾਰ ਜ਼ਿੰਮੇਵਾਰ ਵਿੱਤੀ ਪ੍ਰਬੰਧਨ ਨੂੰ ਤਰਜੀਹ ਦੇ ਰਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਰੋਤਾਂ ਦਾ ਇਸਤੇਮਾਲ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੀਤਾ ਜਾਵੇ।

ਅਖੀਰ ਵਿੱਚ ਭੁੱਲਰ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਸਮਾਜ ਦੇ ਪਿੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਨਿਸ਼ਠਾ ਅਤੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦੀ ਰਹੇਗੀ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD