Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 03 ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Mar 2026

Last updated on: Mar 12, 2026, 11:53 IST

ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਦੀ ਪੁਲਿਸ ਵੱਲੋਂ ਮਿਤੀ 17/18.02.2026 ਨੂੰ ਰਾਤ ਸਮੇਂ ਕੋਠੀ ਨੰ:138 ਸੈਕਟਰ-89 ਮੋਹਾਲੀ ਤੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਅਤੇ ਭਵਜੋਤ ਸਿੰਘ ਭਵੀ ਦੇ ਕਹਿਣ ਤੇ ਗੋਲੀਆਂ ਚਲਾਉਣ ਵਾਲੇ 03 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 18-02-2026 ਨੂੰ ਗੁਰਜੋਤ ਸਿੰਘ ਪੁੱਤਰ ਲੇਟ ਰਵਿੰਦਰ ਸਿੰਘ ਵਾਸੀ ਮਕਾਨ ਨੰ:138 ਸੈਕਟਰ-89 ਮੋਹਾਲੀ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਸ਼ੂਟਰਾਂ ਵਿਰੁੱਧ ਮੁਕੱਦਮਾ ਨੰ: 49 ਮਿਤੀ 18-02-2026 ਅ/ਧ 125, 324(5), 308(5), 109, 61(2) ਬੀ.ਐਨ.ਐਸ 25/27-54-59 ਆਰਮਜ਼ ਐਕਟ ਥਾਣਾ ਸੋਹਾਣਾ ਦਰਜ਼ ਰਜਿਸਟਰ ਹੋਇਆ ਸੀ ਕਿ ਮਿਤੀ 17/18-02-2026 ਦੀ ਰਾਤ ਨੂੰ ਉਹ ਆਪਣੇ ਉਕਤ ਮਕਾਨ ਵਿੱਚ ਸੁੱਤਾ ਸੀ, ਜੋ ਸਵੇਰੇ ਉਸਦੇ ਘਰ ਦੇ ਬਾਹਰ ਖੜੀ ਗੱਡੀ ਨੰ: CH01-CU- 7474 ਮਾਰਕਾ ਮਰਸਡੀਜ਼ ਜੀ ਵੈਗਨ (MERCEDES G-WAGON) ਨੂੰ ਅਤੇ ਉਸਦੇ ਘਰ ਉੱਪਰ ਫਾਇਰਿੰਗ ਕਰਕੇ ਨੁਕਸਾਨ ਪਹੁੰਚਾਇਆ ਸੀ। 

ਜਿਸਦੇ ਫੋਨ ਉੱਪਰ ਗੋਲੀਆਂ ਚਲਾਉਣ ਸਮੇਂ ਦੀ ਬਣਾਈ ਵੀਡੀਓ ਨਾ-ਮਾਲੂਮ ਦੋਸ਼ੀਆਂ ਵੱਲੋਂ ਭੇਜੀ ਗਈ ਸੀ ਅਤੇ 05 ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ। ਇਸ ਤੋਂ ਪਹਿਲਾਂ ਵੀ ਗੁਰਜੋਤ ਸਿੰਘ ਵੱਲੋਂ ਗੈਂਗਸਟਰ ਵੱਲੋਂ ਫਰੌਤੀਆਂ ਮੰਗਣ ਸਬੰਧੀ ਮੁਕੱਦਮਾ ਨੰ: 253 ਮਿਤੀ 26-09-2025 ਅ/ਧ 308 (3) ਬੀ.ਐਨ.ਐਸ. ਥਾਣਾ ਸੋਹਾਣਾ ਦਰਜ਼ ਰਜਿਸਟਰ ਕਰਵਾਇਆ ਗਿਆ ਸੀ।

ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਟਾਸਕ ਦਿੱਤਾ ਗਿਆ ਸੀ। ਜੋ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਮੁਕੱਦਮੇ ਦੇ ਦੋਸ਼ੀਆਂ ਨੂੰ ਹਿਊਮਨ ਸੋਰਸ ਅਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ ਵੱਖ-ਵੱਖ ਮਿਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਾਮ ਪਤਾ ਦੋਸ਼ੀ:-

1. ਦੋਸੀ ਰਿਸ਼ਵ, ਪੁੱਤਰ ਰਕੇਸ਼ ਪੁਰੀ, ਵਾਸੀ ਮਕਾਨ ਨੰਬਰ 1349 ਨੇੜੇ ਮੌਂਟੀ ਐਸ ਕਰੀਮ ਨਵੀਂ ਅਬਾਦੀ, ਖੰਨਾ ਥਾਣਾ, ਸਿਟੀ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 28 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਥਾਣਾ ਸਿਟੀ ਖੰਨਾ ਵਿੱਚ ਬਲਾਤਕਾਰ ਅਤੇ ਆਈ.ਟੀ. ਐਕਟ ਅਧੀਨ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 06-03- 2026 ਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ।

2. ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖ, ਪੁੱਤਰ ਬਲਜਿੰਦਰ ਸਿੰਘ, ਵਾਸੀ ਪਿੰਡ ਇਕਲਾਹਾ, ਥਾਣਾ ਸਦਰ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 29 ਸਾਲ ਹੈ, ਜੋ 08 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਥਾਣਾ ਸਦਰ ਖੰਨਾ ਵਿੱਚ ਲੜਾਈ ਝਗੜੇ ਦੇ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 09-03-2026 ਨੂੰ ਆਨੰਦਪੁਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ।

3. ਦੋਸ਼ੀ ਸੁਖਮਨਪ੍ਰੀਤ ਸਿੰਘ ਉਰਫ ਸੁੱਖੂ, ਪੁੱਤਰ ਮਲਕੀਤ ਸਿੰਘ ਵਾਸੀ, ਪਿੰਡ ਜਰਗੜੀ, ਥਾਣਾ ਪਾਇਲ, ਜ਼ਿਲ੍ਹਾ, ਲੁਧਿਆਣਾ ਜਿਸਦੀ ਉਮਰ ਕ੍ਰੀਬ 19 ਸਾਲ ਹੈ, ਜੋ ਗਿਆਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਮਿਤੀ 09-03-2026 ਨੂੰ ਪਿੰਡ ਜਰਗੜੀ ਤੋਂ ਗ੍ਰਿਫਤਾਰ ਕੀਤਾ ਗਿਆ।

ਬ੍ਰਾਮਦਗੀ ਦਾ ਵੇਰਵਾ:-

1. ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਨੰ: PB10-EY-7081 (ਜੋ ਥਾਣਾ ਸਾਹਨੇਵਾਲ, ਲੁਧਿਆਣਾ ਏਰੀਆ ਤੋਂ ਚੋਰੀ ਕੀਤਾ ਗਿਆ ਹੈ)

2. ਮੋਬਾਇਲ ਫੋਨ ਮਾਰਕਾ Iphone12 Mini (ਜਿਸ ਵਿੱਚ ਫਾਇਰਿੰਗ ਕਰਦੇ ਸਮੇਂ ਦੀ ਵੀਡੀਓ ਬਣਾਈ ਗਈ ਸੀ)

ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਵਾਰਦਾਤ ਸਮੇਂ ਰਿਸ਼ਵ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਦੋਸ਼ੀ ਸੁਖਮਨਪ੍ਰੀਤ ਸਿੰਘ ਜੋ ਕਿ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਨਾਂ ਵੱਲੋਂ 11 ਫਾਇਰ ਕੀਤੇ ਗਏ ਸਨ। ਦੋਸ਼ੀ ਸੁਖਵਿੰਦਰ ਸਿੰਘ ਅਤੇ ਰਿਸ਼ਵ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ਼ਕੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਦੇ ਕਹਿਣ ਤੇ ਮੱਧ ਪ੍ਰਦੇਸ਼ ਤੋਂ ਅਸਲਾ/ਐਮੁਨੀਸ਼ਨ ਲਿਆਂਦਾ ਗਿਆ ਸੀ। 

ਦੋਸ਼ੀਆਂਨ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਅਸਲਾ ਬ੍ਰਾਮਦ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD