Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁੱਲਾਂ ਦੇ ਨਿਰਮਾਣ ਕੰਮ ਨੂੰ ਜਲਦ ਤੋਂ ਜਲਦ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ : ਵਿਧਾਇਕ ਰੰਧਾਵਾ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 11 Mar 2026

Last updated on: Mar 12, 2026, 12:01 IST

ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈਟੀਓ ਦੇ ਧਿਆਨ ਵਿੱਚ ਸੁਖਨਾ ਚੋਅ ਬਲਟਾਣਾ (ਜ਼ੀਰਕਪੁਰ) ਅਤੇ ਮੁਬਾਰਕਪੁਰ ਵਿਖੇ ਕਾਜਵੇਅ ਦੀ ਥਾਂ ਉੱਚ ਪੱਧਰੀ ਪੁੱਲ ਬਣਾਉਣ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਿਨਾਂ ਵਜ੍ਹਾ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁੱਲਾਂ ਦੇ ਨਿਰਮਾਣ ਕੰਮ ਨੂੰ ਜਲਦ ਤੋਂ ਜਲਦ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।

ਲੋਕ ਨਿਰਮਾਣ ਮੰਤਰੀ ਵੱਲੋਂ ਦਿੱਤੇ ਗਏ ਜਵਾਬ ਵਿੱਚ ਦੱਸਿਆ ਗਿਆ ਕਿ ਸੁਖਨਾ ਚੋਅ ਬਲਟਾਣਾ (ਜ਼ੀਰਕਪੁਰ) ਉੱਤੇ ਪੁਲ ਦੇ ਕੰਮ ਲਈ ਨਗਰ ਕੌਂਸਲ ਜ਼ੀਰਕਪੁਰ ਵੱਲੋਂ 11 ਮਾਰਚ 2025 ਨੂੰ 592.66 ਲੱਖ ਰੁਪਏ ਦੀ ਪ੍ਰਬੰਧਕੀ ਪ੍ਰਵਾਨਗੀ ਦਿੱਤੀ ਗਈ ਸੀ। ਇਹ ਕੰਮ 23 ਜੁਲਾਈ 2025 ਨੂੰ 503 ਲੱਖ ਰੁਪਏ ਦੀ ਲਾਗਤ ਨਾਲ 12 ਮਹੀਨਿਆਂ ਦੀ ਮਿਆਦ ਲਈ ਏਜੰਸੀ ਨੂੰ ਅਲਾਟ ਕੀਤਾ ਗਿਆ ਸੀ। 

ਪਰੰਤੂ ਜਲ ਸਰੋਤ ਵਿਭਾਗ ਵੱਲੋਂ ਬਾਅਦ ਵਿੱਚ ਪੁਲ ਦੀ ਲੰਬਾਈ ਅਤੇ ਡਰਾਇੰਗਾਂ ਵਿੱਚ ਤਬਦੀਲੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ, ਜਿਸ ਕਾਰਨ ਡਰਾਇੰਗਾਂ ਨੂੰ ਦੁਬਾਰਾ ਸੋਧਣਾ ਪਿਆ ਅਤੇ ਕੰਮ ਵਿੱਚ ਦੇਰੀ ਹੋਈ। ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੁਲ ਤੱਕ ਪਹੁੰਚਣ ਵਾਲੇ ਰਸਤੇ ਦੇ ਦੋਵੇਂ ਪਾਸਿਆਂ ਰਿਟੇਨਿੰਗ ਵਾਲਾਂ ਦਾ ਕੰਮ ਜਾਰੀ ਹੈ ਅਤੇ ਸੋਧੇ ਹੋਏ ਡਰਾਇੰਗਾਂ ਦੇ ਅਨੁਸਾਰ ਬਲਟਾਣਾ ਵਿਖੇ ਪੁਲ ਦਾ ਨਿਰਮਾਣ ਕੰਮ 31 ਦਸੰਬਰ 2026 ਤੌ ਪਹਿਲਾ ਪੂਰਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਮੁਬਾਰਕਪੁਰ ਵਿਖੇ ਉੱਚ ਪੱਧਰੀ ਪੁਲ ਦੀ ਉਸਾਰੀ ਲਈ 17 ਜੂਨ 2025 ਨੂੰ 2948.60 ਲੱਖ ਰੁਪਏ ਦੀ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਅਤੇ ਇਸ ਕੰਮ ਲਈ ਟੈਂਡਰ ਦੀ ਤਕਨੀਕੀ ਅਤੇ ਵਿੱਤੀ ਬੋਲੀ ਖੋਲ੍ਹ ਦਿੱਤੀ ਗਈ ਹੈ। ਮੌਜੂਦਾ ਕਾਜਵੇਅ ਜਿਸ ਜ਼ਮੀਨ ‘ਤੇ ਬਣਿਆ ਹੋਇਆ ਹੈ, ਉਹ ਨਿੱਜੀ ਮਾਲਕਾਂ ਦੀ ਹੋਣ ਕਰਕੇ ਉਸ ਨੂੰ ਸਰਕਾਰੀ ਜ਼ਮੀਨ ਨਾਲ ਤਬਦੀਲ ਕਰਨਾ ਲਾਜ਼ਮੀ ਹੈ। 

ਇਸ ਸਬੰਧੀ ਪਿੰਡ ਮੁਬਾਰਕਪੁਰ ਅਤੇ ਮੀਰਪੁਰ ਦੀ ਕੁੱਲ 24 ਕਨਾਲ 9 ਮਰਲੇ ਜ਼ਮੀਨ ਨੂੰ ਪਿੰਡ ਸੁੰਦਰਾਂ ਵਿਖੇ ਸੂਬਾ ਸਰਕਾਰ ਦੀ ਜ਼ਮੀਨ ਨਾਲ ਤਬਦੀਲ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ ਅਤੇ ਇਹ ਮਾਮਲਾ 9 ਜਨਵਰੀ 2026 ਨੂੰ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਨੂੰ ਭੇਜਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਜ਼ਮੀਨ ਤਬਾਦਲੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮੁਬਾਰਕਪੁਰ ਵਿਖੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸਨੂੰ ਕੁਛ ਹੀ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਲਕਸ਼ ਹੈ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD