Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Vidhan Sabha
Harjot Singh Bains

Web Admin

Web Admin

5 Dariya News

ਚੰਡੀਗੜ੍ਹ , 11 Mar 2026

Last updated on: Mar 12, 2026, 12:15 IST

ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। 

ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। 

ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਸਹੀ ਸਟਾਕ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੇ ਬੁਲਾਰੇ ਇਹ ਦਾਅਵਾ ਕਰ ਰਹੇ ਹਨ ਕਿ ਸਾਡੇ ਕੋਲ ਪੈਟਰੋਲੀਅਮ ਅਤੇ ਐਲਪੀਜੀ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ,ਜਦਕਿ  ਦੂਜੇ ਪਾਸੇ ਕੇਂਦਰ ਵੱਲੋਂ ਵਪਾਰਕ ਸਪਲਾਈ ਰੋਕ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ, ਖਾਸ ਕਰਕੇ ਇਸਦੀ ਖੇਤੀਬਾੜੀ ਅਰਥਵਿਵਸਥਾ ਲਈ ਇਸ ਸੰਕਟ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਕੁਤਾਹੀ ਨਹੀਂ ਬਲਕਿ  ਭਾਜਪਾ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਦਾ ਸਪੱਸ਼ਟ ਨਤੀਜਾ ਹੈ। 

ਉਨ੍ਹਾਂ ਨੇ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਟਿਡ) ਦੇ ਯੂਨਿਟਾਂ ਦੇ ਬੰਦ ਹੋਣ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਆਉਣ ਵਾਲਾ ਸਾਉਣੀ ਬਿਜਾਈ ਸੀਜ਼ਨ ਸਿੱਧੇ ਤੌਰ ‘ਤੇ ਖ਼ਤਰੇ ਵਿੱਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨੰਗਲ ਅਤੇ ਬਠਿੰਡਾ ਖਾਦ ਪਲਾਂਟ ਲਗਭਗ ਬੰਦ ਹੋ ਗਏ ਹਨ। ਸਾਡਾ ਯੂਰੀਆ ਕਿੱਥੋਂ ਆਵੇਗਾ? ਸਾਡੀਆਂ ਸਾਉਣੀ ਫਸਲਾਂ ਦੀ ਬਿਜਾਈ ਹੋਣੀ ਹੈ। 

ਇਹ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਪਲਾਂਟ ਗੈਸ ਤੋਂ ਵਾਂਝੇ ਪਏ ਹਨ ਅਤੇ ਬੰਦ ਹੋ ਰਹੇ ਹਨ, ਉਸ ਸਮੇਂ ਐਨਐਫਐਲ ਦੇ ਪਾਣੀਪਤ ਪਲਾਂਟ ਨੂੰ 100 ਫੀਸਦ ਸਪਲਾਈ ਮਿਲ ਰਹੀ ਹੈ। ਫਿਰ ਇਹ ਪੰਜਾਬ ਨਾਲ ਸਪੱਸ਼ਟ ਵਿਤਕਰਾ ਨਹੀਂ ਤਾਂ ਕੀ ਹੈ?

ਸ. ਹਰਜੋਤ ਬੈਂਸ ਨੇ ਚੇਤਾਵਨੀ ਦਿੱਤੀ ਕਿ ਹੁਣ ਤਾਂ ਇਹ ਸਥਿਤੀ ਕੋਈ ਵੱਡਾ ਨਹੀਂ ਲੱਗ ਰਹੀ, ਪਰ ਜੇ ਇਸਦਾ ਹੱਲ ਨਾ ਕੱਢਿਆ ਗਿਆ ਤਾਂ ਦੇਸ਼ ਨੂੰ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। "ਕੱਲ੍ਹ, ਉਹ ਕਹਿਣਗੇ ਕਿ ਪੈਟਰੋਲ ਜਾਂ ਡੀਜ਼ਲ ਨਹੀਂ ਹੈ। ਇਹ ਸਿਰਫ਼ ਖੇਤਾਂ ਤੱਕ ਨਹੀਂ ਰੁਕੇਗਾ। ਜੇ ਅਜਿਹਾ ਹੀ ਰਿਹਾ ਤਾਂ ਸਾਡੇ ਹੋਸਟਲ ਆਪਣੀਆਂ ਰਸੋਈਆਂ (ਮੈਸ)

 ਬੰਦ ਕਰ ਦੇਣਗੇ, ਸਾਡਾ ਸੈਰ-ਸਪਾਟਾ ਉਦਯੋਗ ਠੱਪ ਹੋ ਜਾਵੇਗਾ ਅਤੇ ਇਹ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵੀ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਹਰ ਸੈਕਟਰ ਨਾਲ ਸਬੰਧਤ ਹੈ।” ਭਾਜਪਾ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਦੀ ਖੁੱਲ੍ਹ ਕੇ ਨਿੰਦਾ ਕਰਨ ਲਈ ਆਖਦਿਆ ਸ. ਬੈਂਸ ਨੇ ਕਿਹਾ ਕਿ ਸਾਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। 

ਨੰਗਲ ਅਤੇ ਬਠਿੰਡਾ ਵਿੱਚ ਸਾਡੇ ਪਲਾਂਟ ਕਿਉਂ ਬੰਦ ਹਨ ਜਦੋਂ ਕਿ ਐਨਐਫਐਲ ਦਾ ਪਾਣੀਪਤ ਵਾਲਾ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ? ਇਸ ਤੋਂ ਪਹਿਲਾਂ ਕਿ ਦੇਰੀ ਹੋ ਜਾਵੇ ਪੂਰੇ ਦੇਸ਼ ਨੂੰ ਸਟਾਕ ਦੀ ਸਥਿਤੀ ਬਾਰੇ ਸੱਚ ਜਾਣਨ ਦੀ ਲੋੜ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD