Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੀਪਸ਼ਿਖਾ ਸ਼ਰਮਾ ਵੱਲੋਂ ਗੈਸ ਅਤੇ ਪੈਟਰੋਲ/ਡੀਜ਼ਲ ਦੇ ਸਬੰਧ ਵਿੰਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਜ਼ਿਲ੍ਹਾ ਵਾਸੀ ਲੋੜ ਤੋਂ ਵੱਧ ਪੈਟਰੋਲ/ਡੀਜ਼ਲ ਇਕੱਠਾ ਨਾ ਕਰਨ: ਡਿਪਟੀ ਕਮਿਸ਼ਨਰ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 11 Mar 2026

Last updated on: Mar 12, 2026, 13:00 IST

ਡਿਪਟੀ ਕਮਿਸ਼ਨਰ  ਵੱਲੋਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਅਫਸਰ, ਸੇਲ ਅਫਸਰ (ਆਈ.ਓ.ਸੀ.ਐੱਲ)  ਅਤੇ ਸਮੂਹ ਗੈਂਸ ਏਜੰਸੀਆਂ ਅਤੇ ਪੈਂਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਖਾੜੀ ਖੇਤਰ ਵਿੱਚ ਪੈਦਾ ਹੋਏ ਤਣਾਅ ਪੂਰਨ ਹਾਲਤਾਂ ਕਾਰਨ ਘਰੇਲੂ ਗੈਸ ਸਪਲਾਈ ਅਤੇ ਪੈਟਰੋਲ ਡੀਜ਼ਲ ਦੀ ਉਪਲੱਬਤਾ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਆਮ ਜਨਤਾ ਨੂੰ ਕਿਸੇ ਤਰ੍ਹਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ। 

ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਘਰੇਲੂ ਸਿਲੰਡਰ ਅਤੇ ਪੈਟਰੋਲ/ਡੀਜ਼ਲ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ। ਇਸ ਸਬੰਧੀ ਆਮ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਦੇ ਆਧਾਰ ਤੇ ਹੀ ਕਦਮ ਚੁੱਕਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਕਈ ਥਾਵਾਂ ਤੇ ਇਹ ਵੇਖਿਆ ਗਿਆ ਹੈ ਕਿ ਕੁਝ ਲੋਕ ਅਫ਼ਵਾਹਾਂ ਦੇ ਕਾਰਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਤੇ ਲੋੜ ਤੋਂ ਵੱਧ ਗੈਂਸ ਸਿੰਲਡਰਾਂ ਅਤੇ ਪੈਟਰੋਲ/ਡੀਜ਼ਲ ਦੀ ਖਰੀਦ ਕਰ ਰਹੇ ਹਨ। 

ਇਹ ਹਾਲਾਤ ਨਾ ਸਿਰਫ਼ ਆਮ ਜਨਤਾ ਲਈ ਮੁਸ਼ਕਲ ਪੈਦਾ ਕਰਦੇ ਹਨ, ਸਗੋਂ ਸਪਲਾਈ ਪ੍ਰਬੰਧ ’ਤੇ ਵੀ ਬੇਲੋੜਾ ਦਬਾਅ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਖਰੀਦ ਸਿਰਫ਼ ਆਪਣੀ ਲੋੜ ਮੁਤਾਬਕ ਹੀ ਕਰਨ। 

ਉਨ੍ਹਾ ਕਿਹਾ ਕਿ ਬਿਨਾਂ ਲੋੜ ਦੇ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਗਲਤ ਅਫ਼ਵਾਹ ਜਾਂ ਕਾਲਾ ਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਲੋਕ ਕਿਸੇ ਵੀ ਕਿਸਮ ਦੀ ਅਫ਼ਵਾਹ ਜਾਂ ਗਲਤ ਜਾਣਕਾਰੀ ਸੋਸ਼ਲ ਮੀਡੀਆ ਤੇ ਨਾ ਫੈਲਾਉਣ। ਜੇਕਰ ਕੋਈ ਮਹੱਤਵਪੂਰਨ ਜਾਣਕਾਰੀ ਹੋਵੇਗੀ ਤਾਂ ਉਹ ਸਰਕਾਰੀ ਸਰੋਤਾਂ ਰਾਹੀਂ ਹੀ ਜਾਰੀ ਕੀਤੀ ਜਾਵੇਗੀ। ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜ਼ਰੂਰਤ ਤੋਂ ਜ਼ਿਆਦਾ ਗੈਸ ਤੇ ਪੈਟਰੋਲ/ਡੀਜ਼ਲ ਇਕੱਠਾ ਨਾ ਕਰਨ ਤਾਂ ਜੋ ਸਪਲਾਈ ਪ੍ਰਬੰਧ ਸੁਚੱਜੇ ਢੰਗ ਨਾਲ ਜਾਰੀ ਰਹੇ ਅਤੇ ਕਿਸੇ ਵੀ ਅਣਚਾਹੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਅਫ਼ਸਰ ਜਿਤਿਨ ਵਰਮਾ ਤੋਂ ਇਲਾਵਾ ਵੱਖ-ਵੱਖ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਆਦਿ ਹਾਜ਼ਰ ਸਨ। 

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD