Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਲ੍ਹੇ ਵਿੱਚ ਐੱਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ - ਦਲਵਿੰਦਰਜੀਤ ਸਿੰਘ

ਜਮ੍ਹਾਂਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ

Dalwinderjit Singh, DC Amritsar, Amritsar, Deputy Commissioner Amritsar
Dalwinderjit Singh

Web Admin

Web Admin

5 Dariya News

ਅੰਮ੍ਰਿਤਸਰ , 11 Mar 2026

Last updated on: Mar 12, 2026, 13:06 IST

ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ:ਪੀ:ਜੀ, ਪੈਟਰੋਲ/ਡੀਜਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਡਿਪਟੀ ਕਮਿਸ਼ਨਰ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਲਾਬਜਾਰੀ ਜਾਂ ਜਮਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜਮਾਂਖੋਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 67 ਗੈਸ ਏਜੰਸੀਆਂ ਅਤੇ 303 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿੱਚ ਕਿਤੇ ਵੀ ਕੋਈ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦੀ ਸਪਲਾਈ ਲਗਾਤਾਰ ਹੋ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਵਿੱਚ ਕਮੀ ਆਈ ਹੈ ਅਤੇ ਇਸ ਨੂੰ ਵੀ ਛੇਤੀ ਹੀ ਦੂਰ ਕਰ ਲਿਆ ਜਾਵੇਗਾ। 

ਉਨ੍ਹਾਂ ਗੈਸ ਏਜੰਸੀ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਹੀ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਦੀ ਕੋਈ ਵੀ ਸਮੱਸਿਆ ਨਹੀਂ ਹੈ ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। 

ਉਹਨਾਂ ਕਿਹਾ ਕਿ ਜ਼ਿਲਾ ਵਾਸੀ ਜਮਾਂਖੋਰੀ ਤੋਂ ਬਚਣ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਪ੍ਰਸਾਸ਼ਨ ਨਾਲ ਸੰਪਰਕ ਕਰਨ। ਇਸ ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਸ੍ਰੀਮਤੀ ਹਰਵਿੰਦਰ ਕੌਰ, ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲ ਮੈਨੇਜਰ ਯਸ਼ ਪਾਠਕ, ਮੈਨੇਜਰ ਅੰਕਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਗੈਸ ਏੰਜਸੀਆਂ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD