Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸਧਾਰਣ, ਲੋਕ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ - ਪੂਨਮਦੀਪ ਕੌਰ

ਡੀਸੀ ਵੱਲੋਂ ਗੈਸ ਏਜੰਸੀ ਦੇ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਮੀਟਿੰਗ, ਸਪਲਾਈ ਦੀ ਸਥਿਤੀ ਦੀ ਕੀਤੀ ਸਮੀਖਿਆ

PoonamDeep Kaur, DC Faridkot, Deputy Commissioner Faridkot, Faridkot
PoonamDeep Kaur

Web Admin

Web Admin

5 Dariya News

ਫਰੀਦਕੋਟ , 11 Mar 2026

Last updated on: Mar 12, 2026, 13:09 IST

ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਐਲਪੀਜੀ ਗੈਸ ਏਜੰਸੀ ਡੀਲਰਾਂ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਵਿਭਾਗਾਂ ਨਾਲ ਨਿਰੰਤਰ ਸੰਪਰਕ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਉਣ ਦੇਣ ਅਤੇ ਨਿਯਮਾਂ ਅਨੁਸਾਰ ਹੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਘਾਟ ਪੈਦਾ ਕਰਨ ਜਾਂ ਮਾਲ ਸਟਾਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਾਰੇ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਨਕਾਰਾਤਮਕ ਖ਼ਬਰਾਂ ਅਤੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਮੀਟਿੰਗ ਦੌਰਾਨ ਸਾਰੇ ਡੀਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬੇਲੋੜੀ ਖਰੀਦਦਾਰੀ ਤੋਂ ਬਚਣ ਅਤੇ ਸਿਰਫ਼ ਆਪਣੀ ਲੋੜ ਅਨੁਸਾਰ ਹੀ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਖਰੀਦਦਾਰੀ ਕਰਨ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ ’ਤੇ ਹੀ ਵਿਸ਼ਵਾਸ ਕਰਨ।

ਇਸ ਮੌਕੇ ਡੀ.ਐਫ.ਐਸ.ਸੀ. ਸ. ਗੁਰਜੀਤ ਸਿੰਘ, ਸ੍ਰੀ ਕ੍ਰਿਸ਼ਨਾ ਮੁਰਾਰੀ ਸੇਲਜ਼ ਅਫਸਰ ਐਚ.ਪੀ.ਸੀ.ਐਲ. ਸ. ਸ਼ਮਸ਼ੇਰ ਸਿੰਘ ਸੇਲਜ਼ ਅਫਸਰ ਬੀ.ਪੀ.ਸੀ.ਐਲ ਤੋਂ ਇਲਾਵਾ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁੰਮਾਇੰਦੇ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD