Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਿਨਾ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀ ਕੀਤਾ ਜਾਵੇਗਾ - ਆਰਤੀ ਸਿੰਘ ਰਾਓ

ਲੋਕਾਂ ਦੇ ਇਲਾਜ ਵਿੱਚ ਕੋਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ - ਸਿਹਤ ਮੰਤਰੀ

Arti Singh Rao, Haryana, Bharatiya Janata Party, BJP, BJP Haryana

Web Admin

Web Admin

5 Dariya News

ਪੰਚਕੂਲਾ , 11 Mar 2026

Last updated on: Mar 12, 2026, 16:32 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਬੁੱਧਵਾਰ ਨੂੰ ਸੈਕਟਰ-6 ਸਥਿਤ ਸਿਵਲ ਹਸਪਤਾਲ ਪੰਚਕੂਲਾ ਦਾ ਅਚਾਨਕ ਨਿਰੀਖਣ ਕੀਤਾ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਉੱਥੇ ਇਲਾਜ ਲਈ ਆਈ ਮਰੀਜ਼ਾਂ ਨਾਲ ਗਲਬਾਤ ਕਰ ਸਿਹਤ ਸੇਵਾਵਾਂ ਦਾ ਫੀਡਬੈਕ ਲਿਆ। ਇਸ ਦੌਰਾਨ ਉਨ੍ਹਾਂ ਨੇ ਡਾਇਰੈਕਟਰ ਜਨਰਲ ਸਿਹਤ ਵਿਭਾਗ ਅਤੇ ਸਿਵਲ ਸਰਜਨ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ, ਲੇਬਰ ਰੂਮ, ਐਨਆਈਸੀਯੂ ਵਾਰਡ, ਓਪੀਡੀ, ਆਈਸੀਯੂ, ਈਐਨਟੀ, ਆਰਥੋਪੈਡਿਕ ਵਿਭਾਗ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਅਤੇ ਉਲ੍ਹਾਂ ਦੇ ਪਰਿਜਨਾਂ ਨਾਲ ਗਲਬਾਤ ਕਰ ਇਲਾਜ, ਦਵਾਈਆਂ ਅਤੇ ਹੋਰ ਸਹੂਲਤਾਂ ਦੇ ਬਾਰੇ ਵਿੱਚ ਜਾਣਕਾਰੀ ਲਈ। ਜਿਆਦਾਤਰ ਮਰੀਜ਼ਾਂ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੇ ਵਿਵਹਾਰ ਅਤੇ ਸੇਵਾਵਾਂ ਨੂੰ ਲੈ ਕੇ ਸੰਤੋਸ਼ ਵਿਅਕਤ ਕੀਤਾ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਤਹਿਤ ਸੰਚਾਲਿਤ ਜਨਔਸ਼ਧੀ ਕੇਂਦਰ ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਉਪਲਬਧ ਦਵਾਈਆਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਆਪਣੇ ਸਟਾਫ ਨੂੰ ਵੱਖ-ਵੱਖ ਕਾਊਂਟਰਾਂ 'ਤੇ ਭੇਜ ਕੇ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।

ਨਿਰੀਖਣ ਦੌਰਾਨ ਸਿਹਤ ਮੰਤਰੀ ਹਸਪਤਾਲ ਦੀ ਸਫਾਈ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਨ ਨੂੰ ਲੈ ਕੇ ਸੰਤੁਸ਼ਟ ਨਜ਼ਰ ਨਹੀਂ ਆਈ। ਉਨ੍ਹਾਂ ਨੇ ਪਾਇਆ ਕਿ ਹਸਪਤਾਲ ਵਿੱਚ ਕਰੀਬ 16 ਤੋਂ 17 ਸਫਾਈ ਕਰਮਚਾਰੀ ਤੈਨਾਤ ਹੋਣ ਦੇ ਬਾਵਜੂਦ ਉਨ੍ਹਾਂ ਦੇ ਕਾਰਜਸਥਾਨ ਅਤੇ ਡਿਊਟੀ ਦਾ ਸਪਸ਼ਟ ਰਿਕਾਰਡ ਉਪਲਬਧ ਨਹੀਂ ਸੀ। 

ਇਸ 'ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਵਿਵਸਥਾ ਸੁਧਾਰਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਭਵਿੱਖ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਨਾਉਣ ਲਈ ਇਸ ਨੂੰ ਪੀਪੀਪੀ ਮੋਡ 'ਤੇ ਦੇਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਆਰਤੀ ਸਿੰਘ ਰਾਓ ਨੇ ਕਿਹਾ ਕਿ ਹਸਪਤਾਲ ਵਿੱਚ ਸਾਫ-ਸਫਾਈ ਸਰਵੋਚ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। 

ਉਨ੍ਹਾਂ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਗਰਮੀਆਂ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਏਅਰ ਕੰਡੀਸ਼ਨਿੰਗ ਵਿਵਸਥਾ ਨੂੰ ਵੀ ਦਰੁਸਤ ਕੀਤਾ ਜਾਵੇ, ਤਾਂ ਜੋ ਦੂਰ-ਦਰਾਢੇ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ। ਨਿਰੀਖਣ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਮਹਿਲਾ ਵਾਰਡ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਹਸਪਤਾਲ ਵਿੱਚ ਮਹਿਲਾ ਮਰੀਜ਼ਾਂ ਦੀ ਸੁਰੱਖਿਆ ਸੱਭ ਤੋਂ ਉੱਪਰ ਹੈ। 

ਉਨ੍ਹਾਂ ਨੇ ਹਸਪਤਾਲ ਪ੍ਰਸਾਸ਼ਨ ਨੂੰ ਨਿਰਦੇਸ਼ ਦਿੱਤੇ ਕਿ ਮਹਿਲਾ ਵਾਰਡ ਸਮੇਤ ਹੋਰ ਸੰਵੇਦਨਸ਼ੀਲ ਥਾਂਵਾਂ 'ਤੇ ਜਰੂਰਤ ਅਨੁਸਾਰ ਵੱਧ ਸੁਰੱਖਿਆ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਮਿਲ ਸਕੇ। ਸਿਹਤ ਮੰਤਰੀ ਨੇ ਹਸਪਤਾਲ ਦੀ ਨਰਸਰੀ (ਨਵਜਾਤ ਸ਼ਿਸ਼ੂ ਵਾਰਡ) ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਭਰਤੀ ਬੱਚਿਆਂ ਦੀ ਦੇਖਭਾਲ ਦੀ ਵਿਵਸਥਾ ਨੂੰ ਦੇਖਿਆ। 

ਇਸ ਦੌਰਾਨ ਉਨ੍ਹਾਂ ਨੇ ਇੱਕ ਨਵਜਾਤ ਬੱਚੇ ਨੂੰ ਗੋਦ ਵਿੱਚ ਲੈ ਕੇ ਉਸ ਨੂੰ ਆਸ਼ੀਰਵਾਦ ਦਿੱਤਾ ਅਤੇ ਉੱਥੇ ਕੰਮ ਕਰ ਰਹੇ ਡਾਕਟਰਾਂ ਤੇ ਨਰਸਿੰਗ ਸਟਾਫ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਯਤਨਾਂ 'ਤੇ ਸੰਤੋਸ਼ ਜਤਾਇਆ। ਨਿਰੀਖਣ ਦੌਰਾਨ ਕੁੱਝ ਮਰੀਜ਼ਾਂ ਵੱਲੋਂ ਹਸਪਤਾਲ ਤੋਂ ਬਾਹਰ ਦੀ ਦਵਾਈ ਲਿਖੇ ਜਾਣ ਦੀ ਸ਼ਿਕਾਇਤ ਵੀ ਸਿਹਤ ਮੰਤਰੀ ਦੇ ਜਾਣਕਾਰੀ ਵਿੱਚ ਲਿਆਈ ਗਈ। 

ਇਸ 'ਤੇ ਉਨ੍ਹਾਂ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤਿੰਨ ਡਾਕਟਰਾਂ ਨੂੰ ਤਲਬ ਕੀਤਾ ਅਤੇ ਹਸਪਤਾਲ ਪ੍ਰਸਾਸ਼ਨ ਨੂੰ ਸਖਤ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਉਪਲਬਧ ਦਵਾਈਆਂ ਹਸਪਤਾਲ ਤੋਂ ਹੀ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਬਿਨ੍ਹਾਂ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀਂ ਕੀਤਾ ਜਾਵੇਗਾ।

ਹਸਪਤਾਲ ਦੀ ਇਮਾਰਤ ਨਾਲ ਸਬੰਧਿਤ ਸਮਸਿਆਵਾਂ 'ਤੇ ਉਨ੍ਹਾਂ ਨੇ ਕਿਹਾ ਕਿ ਕੁੱਝ ਵਾਰਡਾਂ ਵਿੱਚ ਛੱਤ ਤੋਂ ਪਾਣੀ ਟਪਕਣ ਦੀ ਸ਼ਿਕਾਇਤ ਸਾਹਮਣੇ ਆਈ ਹੈ। ਉਨ੍ਹਾਂ ਨੇ ਦਸਿਆ ਕਿ ਇਸ ਸਬੰਧ ਵਿੱਚ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅਪੀਲ ਕਰਦੇ ਕੇ ਜਲਦੀ ਹੀ ਮੁਰੰਮਤ ਦਾ ਕੰਮ ਕਰਾਇਆ ਜਾਵੇਗਾ। ਉਨ੍ਹਾਂ ਨੇ ਹਸਪਤਾਲ ਦੀ ਨਵੀਂ ਇਮਾਰਤ ਵਿੱਚ ਜਲਦੀ ਤੋਂ ਜਲਦੀ ਸੇਵਾਵਾਂ ਸ਼ੁਰੂ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਤੇ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਫ-ਸਫਾਈ, ਬਿਹਤਰ ਸਿਹਤ ਸੇਵਾਵਾਂ ਅਤੇ ਵਿਸ਼ੇਸ਼ ਰੂਪ ਨਾਲ ਮਹਿਲਾਵਾਂ ਦੀ ਸੁਰੱਖਿਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਡਾਇਰੈਕਟਰ ਜਨਰਲ, ਸਿਹਤ ਵਿਭਾਗ ਤੋਂ ਹਸਪਤਾਲ ਵਿੱਚ ਤੈਨਾਤ ਸਫਾਈ ਕਰਮਚਾਰੀਆਂ ਦੀ ਵਿਸਤਾਰ ਲਿਸਟ ਵੀ ਜਲਦੀ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ।

ਮੀਡੀਆ ਨਾਲ ਗਲਬਾਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਇਹ ਨੈਤਿਕ ਜਿਮੇਵਾਰੀ ਹੈ ਕਿ ਉਹ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਪੂਰੀ ਇਮਾਨਦਾਰੀ ਨਾਲ ਕਰਨ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਲੋਕਾਂ ਦੇ ਸਿਹਤ ਦੀ ਜਾਂਚ ਅਤੇ ਇਲਾਜ ਵਿੱਚ ਕਿਸੇ ਵੀ ਤਰ੍ਹਾ ਦੀ ਕੋਤਾਹੀ ਬਰਦਾਸ਼ਟ ਨਹੀ ਕੀਤੀ ਜਾਵੇਗੀ।

ਇਸ ਮੌਕੇ 'ਤੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ, ਸਿਵਲ ਸਰਜਨ ਡਾ. ਮੁਕੇਸ਼ ਕੁਮਾਰ ਸਮੇਤ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਡਾਕਟਰ ਅਤੇ ਅਧਿਕਾਰੀ ਮੌਜੂਦ ਰਹੇ।

 

Tags: Arti Singh Rao , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD