Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

ਯਮੁਨਾਨਗਰ, ਪਾਣੀਪਤ ਪਾਵਰ ਪਲਾਂਟ ਲਈ ਕੋਲ ਸਪਲਾਈ, ਰੱਖਰਖਾਵ ਦੀ ਮੰਜੂਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Shyam Singh Rana, Vipul Goel, Ranbir Gangwa, Dr Saket Kumar

Web Admin

Web Admin

5 Dariya News

ਚੰਡੀਗੜ੍ਹ , 11 Mar 2026

Last updated on: Mar 12, 2026, 16:37 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ ਜਨਸਿਹਤ, ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਬਿਜਲੀ ਨਿਗਮ ਸਮੇਤ ਕਈ ਵਿਭਾਗਾਂ ਲਈ ਜਰੂਰੀ ਸਮੱਗਰੀ ਖਰੀਦ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਈ ਵਿਕਾਸ ਪਰਿਯੋਜਨਾਵਾਂ ਦੇ ਨਿਰਮਾਣ ਲਈ ਵੀ ਟੈਂਡਰ ਪ੍ਰਕ੍ਰਿਆ ਸਪੰਨ ਕੀਤੀ ਗਈ।

ਮੀਟਿੰਗ ਵਿੱਚ 675.82 ਕਰੋੜ ਰੁਪਏ ਦੇ ਕੁੱਲ 15 ਏਜੰਡੇ ਰੱਖੇ ਗਏ। ਨੇਗੋਸਇਏਸ਼ਨ ਦੇ ਬਾਅਦ 657.82  ਕਰੋੜ ਰੁਪਏ ਵਿੱਚ ਛੱਡੇ ਗਏ। ਇਸ ਤਰ੍ਹਾ ਸਰਕਾਰ ਨੂੰ ਲਗਭਗ 68.13 ਕਰੋੜ ਰੁਪਏ ਬਚੱਤ ਹੋਈ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਪਰਿਯੋਜਨਾਵਾਂ ਦੀ ਸਮੇਂ-ਸਮੇਂ 'ਤੇ ਮਾਨੀਟਰਿੰਗ ਕਰਨ ਤਾਂ ਜੋ ਕੰਮ ਸਮੇਂ 'ਤੇ ਪੂਰਾ ਹੋ ਸਕੇ।

 ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿੱਚ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੰਮਾਂ ਵਿੱਚ ਦੇਰੀ ਅਤੇ ਗੁਣਵੱਤਾ ਦੇ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਟੈਂਡਰ ਪ੍ਰਕ੍ਰਿਆ ਵੀ ਸਮੇਂ 'ਤੇ ਪੂਰੀ ਕਰਨ। ਜੇਕਰ ਕੋਈ ਅਧਿਕਾਰੀ ਇਸ ਵਿੱਚ ਲਾਪ੍ਰਵਹੀ ਵਰਤੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਮੀਟਿੰਗ ਵਿੱਚ ਯਮੁਨਾਨਗਰ ਤੇ ਪਾਣੀਪਤ ਥਰਮਲ ਪਲਾਂਟ ਵਿੱਚ ਆਟੋਮੇਟਿਡ ਕੋਇਲਾ ਸਪਲਾਇਰ ਅਤੇ ਰੱਖਰਖਾਵ ਦੇ ਲਈ ਪ੍ਰਕ੍ਰਿਆ ਪੂਰੀ ਕੀਤੀ। ਇਸ ਤੋਂ ਇਲਾਵਾ, ਡੀਐਚਬੀਬੀਐਨਐਲ ਲਈ 220 ਕੇਵੀ, 33/11 ਕੇਵੀ ਦੇ ਬਿਜਲੀ ਟ੍ਰਾਂਸਫਾਰਮਰ ਖਰੀਦਣ ਦੀ ਪ੍ਰਕ੍ਰਿਆ ਨੂੰ ਵੀ ਅੰਤਮ ਰੂਪ ਦਿੱਤਾ।

ਗੁਰੂਗ੍ਰਾਮ ਵਿੱਚ ਡੇ੍ਰਨ ਤੇ ਬਸਈ ਲਾਇਨ ਕੰਮ ਦੀ ਮੰਜੂਰੀ

ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਬਸਈ ਜਲਘਰ ਤੋਂ ਸੈਕਟਰ 25 ਰੇਲਵੇ ਲਾਇਨ-2 ਦੇ ਹੇਠਾਂ ਤੋਂ 1000 ਐਮਐਮ ਤੋਂ 600 ਐਮਐਮ ਦੀ ਪਾਇਪ ਲਾਇਨ ਪਾਉਣ ਦੇ ਕੰਮ ਨੂੰ ਵੀ ਮੰਜੂਰੀ ਦਿੱਤੀ। ਲਗਭਗ 55 ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਇਸ ਪਾਇਪ ਲਾਇਨ ਦਾ ਕੰਮ ਜਲਦੀ ਸ਼ੁਰੂ ਕਰ ਬਰਸਾਤ ਦੇ ਸੀਜਨ ਤੋਂ ਪਹਿਲਾਂ ਪੂਰਾ ਕਰਨ ਨੂੰ ਕਿਹਾ। ਉਨ੍ਹਾਂ ਨੇ ਬੂਸਟਿੰਗ ਸਟੇਸ਼ਨ ਸੈਕਟਰ-16 ਦੇ ਲਈ ਪਾਇਪ ਲਾਇਨ ਪਾਉਣ ਦੇ ਕੰਮ ਨੂੰ ਮੰਜੂਰੀ ਪ੍ਰਦਾਨ ਕੀਤੀ।

ਮੀਟਿੰਗ ਵਿੱਚ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਸਟੋਰਮ ਵਾਟਰ ਦੀ ਨਿਕਾਸੀ ਤਹਿਤ ਅਸ਼ੋਕ ਵਿਹਾਰ ਤੋਂ ਨੇੜੇ ਭੀਮਗੜ੍ਹ ਖੇੜੀ ਰੇਲਵੇ ਕਲਵਰਟ ਨੰਬਰ 50 ਤੱਕ ਆਰਸੀਸੀ ਮਾਸਟਰ ਡੇ੍ਰਨ ਬਨਾਉਣ ਦੀ ਮੰਜੂਰੀ ਪ੍ਰਦਾਨ ਕੀਤੀ। ਇਸ ਕੰਮ 'ਤੇ ਲਗਭਗ 17.60 ਕਰੋੜ ਦੀ ਲਾਗਤ ਆਵੇਗੀ ਫਰੀਦਾਬਾਦ ਵਿੱਚ ਲਗਭਗ 41.84 ਕਰੋੜ ਰੁਪਏ ਦੀ ਲਾਗਤ ਨਾਲ ਐਮਐਲਡੀ ਸੀਵਰੇਜ ਟ੍ਰੀਟਕੈਂਅ ਪਲਾਂਟ ਬਨਾਉਣ ਦੇ ਕੰਮ ਲਈ ਵੀ ਟੈਂਡਰ ਪ੍ਰਕ੍ਰਿਆ ਪੂਰੀ ਕੀਤੀ ਗਈ।

ਧਨੋਦਾ, ਨਾਵਦਾ, ਕਿਰੋੜੀ ਵਿੱਚ ਵਧੇਗੀ ਸਬ-ਸਟੇਸ਼ਨ ਦੀ ਸਮਰੱਥਾ

ਮੁੱਖ ਮੰਤਰੀ ਨੇ ਮਹੇਂਦਰਗੜ੍ਹ ਦੇ ਪਿੰਡ ਧਨੋਦਾ, ਫਰੀਦਾਬਾਦ ਦੇ ਪਿੰਡ ਨਾਵਦਾ ਅਤੇ ਹਿਸਾਰ ਦੇ ਪਿੰਡ ਕਿਰੋੜੀ ਵਿੱਚ 400 ਕੇਵੀ ਸਬ-ਸਟੇਸ਼ਨ ਸਥਾਪਿਤ ਕਰਨ ਦੇ ਕੰਮ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ। ਇੰਨ੍ਹਾਂ 'ਤੇ ਲਗਭਗ 157 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਟ੍ਰਾਸਫਾਰਮਰ ਲਗਾਏ ਜਾਣਗੇ। 

ਜਿਨ੍ਹਾਂ ਪਿੰਡਾਂ ਦੇ ਟ੍ਰਾਂਸਫਾਰਮਰਾਂ 'ਤੇ ਬਿਜਲੀ ਦਾ ਲੋਡ ਵੱਧ ਜਾਂਦਾ ਹੈ ਉਨ੍ਹਾਂ ਵਿੱਚ ਵੱਧ ਸਮਰੱਥਾ ਦੇ ਬਿਜਲੀ ਟ੍ਰਾਂਸਫਾਰਮਰ ਲਗਾਏ ਜਾਣਗੇ। ਇਸ ਤੋਂ ਇਲਾਵਾ ਬਾਵਲ ਵਿੱਚ ਬਣਾਏ ਜਾਣ ਵਾਲੇ ਨਿਆਇਕ ਕੰਪਲੈਕਸ ਦੇ ਲਈ ਵੀ ਟੈਂਡਰ ਪ੍ਰਕ੍ਰਿਆ ਪੂਰੀ ਕੀਤੀਗ ਈ। ਇਸ ਦੇ ਨਿਰਮਾਣ 'ਤੇ 18 ਕਰੋੜ ਰੁਪਏ ਦੀ ਲਾਗਤ ਆਵੇਗੀ। 

ਇਸ ਤਰ੍ਹਾ ਕਾਲਾਂਵਾਲੀ ਐਲਟੀਸੀ ਨਾਲ ਰੋੜੀ ਘੱਗਰ ਡੇ੍ਰਨ ਵਿੱਚ ਪਾਣੀ ਪਾਉਣ ਦੇ ਕੰਮ ਨੂੰ ਵੀ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਅੰਬਾਲਾ ਵਿੱਚ ਬਣ ਰਹੇ ਸ਼ਹੀਦ ਸਮਾਰਕ ਤਹਿਤ ਫਰਨੀਚਰ ਦੀ ਖਰੀਦ ਪ੍ਰਕ੍ਰਿਆ ਪੂਰੀ ਕਰਨ ਲਹੀ ਕਮਿਸ਼ਨਰ ਅਤੇ ਸਕੱਤਰ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਨੂੰ ਅਥੋਰਾਇਜਡ ਕੀਤਾ ਗਿਆ।

ਮੀਟਿੰਗ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ, ਏਸੀਐਸ ਡਾ. ਰਾਜਾਸ਼ੇਖਰ ਵੁੰਡਰੂ, ਏਕੇ ਸਿੰਘ, ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਡਾ. ਸਾਕੇਤ ਕੁਮਾਰ, ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਮੋਹਮਦ ਸ਼ਾਇਨ, ਡਾ. ਅਮਿਤ ਅਗਰਵਾਲ, ਪੀਸੀ ਮੀਣਾ, ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਐਮ ਪਾਂਡੂਰੰਗ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Shyam Singh Rana , Vipul Goel , Ranbir Gangwa , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD