Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ, ਭਵਿੱਖੀ ਰਣਨੀਤੀਆਂ ਤੇ ਹੋਈ ਮਹੱਤਵਪੂਰਨ ਚਰਚਾ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 12 Mar 2026

Last updated on: Mar 12, 2026, 17:01 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਕੈਂਪਸ ਵਿੱਚ ਗਵਰਨਿੰਗ ਬਾਡੀ ਦੀ ਉਦਘਾਟਨੀ ਮੀਟਿੰਗ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ। ਇਸ ਮਹੱਤਵਪੂਰ ਮੀਟਿੰਗ ਸੰਸਥਾ ਦੇ ਵਿਕਾਸ ਵਿੱਚ ਇਹ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਜੋ ਅਕਾਦਮਿਕ ਵਿਲੱਖਣਤਾ, ਰਣਨੀਤਕ ਦੂਰਅੰਦੇਸ਼ੀ ਅਤੇ ਮਿਸਾਲੀ ਸ਼ਾਸਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ  ਮੁੜ ਦੁਹਰਾਉਂਦਾ ਹੈ। 

ਇਸ ਮੀਟਿੰਗ ਦੀ ਪ੍ਰਧਾਨਗੀ ਸੀ.ਜੀ.ਸੀ. ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਵਿੱਚ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਵਾਈਸ ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਨੇ ਗਵਰਨਿੰਗ ਬਾਡੀ ਦੇ ਪਤਵੰਤੇ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਅਕਾਦਮਿਕ ਪ੍ਰਗਤੀ, ਪ੍ਰਸ਼ਾਸਨਿਕ ਢਾਂਚੇ ਅਤੇ ਸੰਸਥਾ ਦੇ ਲੰਬੇ ਸਮੇਂ ਦੇ ਵਿਕਾਸ ਮਾਰਗ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।

ਮਾਨਯੋਗ ਚਾਂਸਲਰ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ  ਗਵਰਨਿੰਗ ਬਾਡੀ ਦੀ ਇਹ ਪਹਿਲੀ ਮੀਟਿੰਗ ਯੂਨੀਵਰਸਿਟੀ ਦੀ ਪ੍ਰਗਤੀਸ਼ੀਲ ਯਾਤਰਾ ਵਿੱਚ ਇੱਕ ਬੇਹੱਦ ਅਹਿਮ ਪਲ ਹੈ। ਸਾਡਾ ਮੁੱਖ ਉਦੇਸ਼ ਪਾਰਦਰਸ਼ੀ ਪ੍ਰਸ਼ਾਸਨ, ਸਿਧਾਂਤਕ ਲੀਡਰਸ਼ਿਪ ਅਤੇ ਉੱਚ ਸਿੱਖਿਆ ਵਿੱਚ ਨਿਰੰਤਰ ਉੱਤਮਤਾ  ਬਰਕਰਾਰ ਰੱਖਣਾ ਹੈ। ਇੱਕ ਮਜ਼ਬੂਤ ਗਵਰਨੈਂਸ ਢਾਂਚਾ ਹੀ ਅਕਾਦਮਿਕ ਭਰੋਸੇਯੋਗਤਾ ਅਤੇ ਪਰਿਵਰਤਨਸ਼ੀਲ ਵਿਕਾਸ ਦੀ ਬੁਨਿਆਦ ਹੁੰਦਾ ਹੈ।

ਮੈਨੇਜਿੰਗ ਡਾਇਰੈਕਟਰ ਸ੍ਰੀ ਅਰਸ਼ ਧਾਲੀਵਾਲ ਨੇ ਕਿਹਾ ਕਿ  ਅਸੀਂ ਸੀ.ਜੀ.ਸੀ. ਯੂਨੀਵਰਸਿਟੀ  ਇੱਕ ਅਜਿਹੇ ਗਲੋਬਲ ਪੱਧਰ ਦੇ ਅਦਾਰੇ ਵਜੋਂ ਵਿਕਸਤ ਕਰ ਰਹੇ ਹਾਂ ਜਿੱਥੇ ਖੋਜ, ਨਵੀਨਤਾ (ੀਨਨੋਵੳਟਿੋਨ) ਅਤੇ ਉਦਯੋਗ-ਅਕਾਦਮਿਕ ਤਾਲਮੇਲ  ਪਹਿਲ ਦਿੱਤੀ ਜਾਂਦੀ ਹੈ। ਗਵਰਨਿੰਗ ਬਾਡੀ ਦੀਆਂ ਰਣਨੀਤਕ ਸਿਫ਼ਾਰਸ਼ਾਂ ਸਾਡੇ ਵਿਦਿਆਰਥੀਆਂ  ਵਿਸ਼ਵ ਪੱਧਰੀ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਈ ਹੋਣਗੀਆਂ।

ਮੀਟਿੰਗ ਦੌਰਾਨ ਪਾਠਕ੍ਰਮ ਦੇ ਆਧੁਨਿਕੀਕਰਨ, ਖੋਜ ਕਾਰਜਾਂ  ਤੇਜ਼ ਕਰਨ, ਅੰਤਰਰਾਸ਼ਟਰੀ ਸਹਿਯੋਗ ਅਤੇ ਕੈਂਪਸ ਦੇ ਬੁਨਿਆਦੀ ਢਾਂਚੇ ਦੇ ਵਿਸਤਾਰ 'ਤੇ ਡੂੰਘੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਟਾਰਟ-ਅੱਪ ਇਨਕਿਊਬੇਸ਼ਨ, ਡਿਜੀਟਲ ਏਕੀਕਰਨ ਅਤੇ ਨਤੀਜਾ-ਅਧਾਰਿਤ ਸਿੱਖਿਆ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। 

ਅੰਤ ਵਿੱਚ ਪ੍ਰੋ. (ਡਾ.) ਅਨੁਪਮ ਸ਼ਰਮਾ, ਰਜਿਸਟਰਾਰ-ਕਮ-ਪ੍ਰੋ ਵਾਈਸ ਚਾਂਸਲਰ (ਪ੍ਰੀਖਿਆਵਾਂ) ਨੇ ਗਵਰਨਿੰਗ ਬਾਡੀ ਦੇ ਮੈਂਬਰਾਂ ਦਾ ਉਨ੍ਹਾਂ ਦੇ ਬਹੁਮੁੱਲੇ ਮਾਰਗਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD