Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ੈਰੀ ਕਲਸੀ ਨੇ ਵਿਧਾਨ ਸਭਾ ਵਿੱਚ ਬਟਾਲੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਉਠਾਇਆ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 12 Mar 2026

Last updated on: Mar 12, 2026, 17:05 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਲਗਾਤਾਰ ਬਟਾਲਾ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਬਟਾਲੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸ਼ੈਸਨ ਵਿੱਚ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ ਵੱਖ ਮੁੱਦਿਆਂ ਨੂੰ ਬਾਖੂਬੀ ਉਠਾਇਆ ਗਿਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀ ਲਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਮਾਣਯੋਗ ਸਪੀਕਰ ਪੰਜਾਬ ਦੇ ਧਿਆਨ ਵਿਚ ਲਿਆਂਦਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਪਿਛਲੇ 75 ਸਾਲਾਂ ਤੋਂ ਸੱਤਾ ਹੰਢਾ ਕੇ ਗਈਆਂ ਪਾਰਟੀਆਂ ਵਲੋਂ ਸ਼ਹਿਰ ਵਿਚਲੀ ਕੂੜੇ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਕੂੜਾ ਸੁੱਟਣ ਲਈ ਕੋਈ ਪੱਕੀ ਜਗ੍ਹਾ ਨਹੀਂ ਹੈ। ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਵਿਧਾਇਕ ਵਜੋਂ ਜਿੰਮੇਵਾਰੀ ਸੌਂਪੀ ਹੈ, ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਬਟਾਲਾ ਦੇ ਵਿਕਾਸ ਤੇ ਸਿਰਫ ਵਿਕਾਸ ਲਈ ਹੀ ਉਨ੍ਹਾਂ ਨੇ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿੱਚ ਨਵੀਆਂ 18 ਟਾਟਾ ਗੱਡੀਆਂ, 70 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਗਏ ਅਤੇ 5 ਵੱਖ-ਵੱਖ ਥਾਵਾਂ ਤੇ ਗਿੱਲਾ ਤੇ ਸੁੱਕਾ ਕੂੜਾ ਸੁੱਟਣ ਲਈ ਪਿੱਟਸ ਬਣਾ ਕੇ ਦਿੱਤੀਆਂ। ਨਿਗਮ ਵਿੱਚ ਪਹਿਲਾਂ ਮਹਿਜ 200 ਸਫਾਈ ਸੇਵਕ ਸਨ, ਜਿਸਦੀ ਮੌਜੂਦਾ 400 ਤੋਂ ਵੱਧ ਗਿਣਤੀ ਹੈ

ਉਨ੍ਹਾਂ ਕਿ ਬਟਾਲਾ ਸ਼ਹਿਰ ਵਿੱਚ ਕੂੜੇ ਦੇ ਸਮੱਸਿਆ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਦਿ੍ਰੜ ਸੰਕਲਪ ਹਨ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਵਿੱਚ ਆਈ.ਟੀ.ਆਈ ਬਟਾਲਾ ਦੇ ਖੇਡ ਮੈਦਾਨ ਨੂੰ ਹੋਰ ਵਿਕਸਿਤ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਖਿਡਾਰੀ ਖੇਡਦੇ ਹਨ। 

ਇਸ ਲਈ ਇਸ ਖੇਡ ਸਟੇਡੀਅਮ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤਾ ਜਾਣ ਦੀ ਲੋੜ ਹੈ ਤਾਂ ਜੋ ਖਿਡਾਰੀਆਂ ਨੂੰ ਖੇਡਣ ਲਈ ਵੱਧ ਤੋਂ ਵੱਧ ਖੇਡਣ ਦਾ ਪਲੇਟਫਾਰਮ ਮੁਹੱਈਆ ਹੋ ਸਕੇ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD