Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 12 Mar 2026

Last updated on: Mar 12, 2026, 17:07 IST

ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜਿਲ੍ਹਾ ਇੰਮਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। 

ਉਨ੍ਹਾਂ ਕਿਹਾ ਕਿ ਹਰ ਵਰਗ ਵਿੱਚ ਕੋਈ ਨਾ ਕੋਈ ਕੰਮ ਕਰਕੇ ਆਪਣੀ ਪਹਿਚਾਣ ਬਣਾ ਰਿਹਾ ਹੈ, ਕੋਈ ਖੇਡਾਂ ਵਿੱਚ ਨਾਮ ਕਮਾ ਰਿਹਾ ਹੈ, ਕੋਈ ਪੜਾਈ ਕਰਕੇ ਬਣਾ ਲੈਂਦਾ ਹੈ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੇ ਸੈਲਫ ਹੈਲਪ ਗਰੁੱਪ ਬਣਾ ਕੇ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਕਰਵਾਉਣ ਦਾ ਮੰਤਵ ਹੀ ਇਹ ਹੈ ਕਿ ਇਨ੍ਹਾਂ ਉੱਦਮੀ ਔਰਤਾਂ ਨੂੰ ਦੇਖ ਕੇ ਹੋਰ ਔਰਤਾਂ ਅੱਗੇ ਆਉਣ ਅਤੇ ਆਪਣਾ ਨਾਮ ਕਮਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਉਦਯੋਗਸ਼ੀਲਤਾ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ ਅਤੇ ਮਹਿਲਾਵਾਂ ਵੱਲੋਂ ਸ਼ੁਰੂ ਕੀਤੇ ਉੱਦਮ ਹੋਰਾਂ ਲਈ ਵੀ ਪ੍ਰੇਰਣਾ ਬਣ ਰਹੇ ਹਨ। 

ਇਸ ਮੌਕੇ ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਪਿੱਛੇ ਨਾ ਰਹਿਣ ਦੇਣ ਅਤੇ ਵੱਧ ਤੋਂ ਵੱਧ ਉਨ੍ਹਾਂ ਨੂੰ ਪੜ੍ਹਾਉਣ। ਇਸ ਮੌਕੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਕੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਮਰਦਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਅਤੇ ਆਪਣਾ ਨਾਮ ਕਮਾ ਰਹੀਆਂ ਹਨ। 

ਉਨ੍ਹਾਂ ਔਰਤਾਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਹੋਰ ਅੱਗੇ ਵੱਧਣ ਅਤੇ ਸਮਾਜ ਵਿੱਚ ਮੋਹਰੀ ਕਤਾਰ ਵਿੱਚ ਆ ਕੇ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੇ ਆਪਣੇ ਹੁਨਰ ਅਤੇ ਮਿਹਨਤ ਦੇ ਬਲ ‘ਤੇ ਵੱਖ-ਵੱਖ ਖੇਤਰਾਂ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਹ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰ ਰਹੀਆਂ ਹਨ ਸਗੋਂ ਹੋਰ ਮਹਿਲਾਵਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣੀ ਮਿਹਨਤ ਨਾਲ ਜੋ ਸਮਾਜ ਵਿੱਚ ਜੋ ਬਰਾਬਰੀ ਦਾ ਦਰਜਾ ਪ੍ਰਾਪਤ ਕੀਤਾ ਹੈ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਹਰ ਖੇਤਰ ਵਿੱਚ ਹੁਣ ਮਰਦਾਂ ਦਾ ਮੁਕਾਬਲਾ ਕਰ ਰਹੀਆਂ ਹਨ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੇ ਕਾਰੋਬਾਰਾਂ ਨੂੰ ਹੋਰ ਵਿਸਥਾਰ ਦੇਣ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ ਕਿ ਸਾਡੀਆਂ ਮਾਵਾਂ, ਧੀਆਂ ਘਰ ਦੀ ਚਾਰਦੀਵਾਰੀ ਤੋਂ ਬਾਹਰ ਉਨ੍ਹਾਂ ਨੂੰ ਉੱਡਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗੁਰੱਪ ਸੁਣਨ ਨੂੰ ਛੋਟਾ ਲੱਗਦਾ ਹੈ ਪਰ ਇਹ ਇੱਕ ਬਹੁਤ ਵੱਡੀ ਤਾਕਤ ਹੈ। 

ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣਾ ਕੰਮ ਚਲਾ ਕੇ ਸਮਾਜ ਵਿੱਚ ਉੱਚਾ ਦਰਜਾ ਹਾਸਲ ਕੀਤਾ ਹੈ। ਇਸ ਮੌਕੇ ਬੀਬਾ ਬੇਅੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਦਮੀ ਮਹਿਲਾਵਾਂ ਦਾ ਸਨਮਾਨ ਪ੍ਰੋਗਰਾਮ ਬਹੁਤ ਹੀ ਸ਼ਲਾਘਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਹਲਕਾ ਵਾਈਜ਼ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। 

ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਆਪਣੀ ਪਹਿਚਾਣ ਬਣਾਉਣਾ ਬਹੁਤ ਜਰੂਰੀ ਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੇ ਕੰਮ ਨਾ ਕਰਕੇ ਕੇਵਲ ਆਪਣੀ ਪਹਿਚਾਣ ਹੀ ਨਹੀਂ ਬਣਾਈ ਸਗੋਂ ਆਪਣਾ ਪਰਿਵਾਰ ਵੀ ਪਾਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਜ਼ਰੂਰੀ ਨਹੀਂ ਕਿ ਘਰ ਦੇ ਬਾਹਰ ਜਾ ਕੇ ਹੀ ਆਪਣੀ ਪਹਿਚਾਣ ਬਣਾਈ ਜਾ ਸਕੇ ਬਲਕਿ ਘਰ ਦੇ ਅੰਦਰ ਹੀ ਬੈਠ ਕੇ ਕੰਮ ਕਰਕੇ ਆਪਣੀ ਪਹਿਚਾਣ ਬਣਾਈ ਜਾ ਸਕਦੀ ਹੈ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਰਤੀ ਔਰਤਾਂ ਨੂੰ ਸਨਮਾਨਿਤ ਕਰਨ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਮੈਡਮ ਮਨਪ੍ਰੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਵਿੱਚ ਔਰਤਾਂ ਨੂੰ ਜਿਆਦਾ ਚੁੱਲ੍ਹੇ ਚੌਂਕੇ ਦੇ ਕੰਮ ਕਰਵਾਏ ਜਾਂਦੇ ਸਨ ਅਤੇ ਉਨ੍ਹਾਂ ਦੇ ਸਾਧਨ ਸੀਮਤ ਸਨ ਪਰ ਅੱਜ ਔਰਤ ਕਿਸੇ ਨਾਲੋਂ ਵੀ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਆਪਣਾ ਕਾਰੋਬਾਰ ਕਰਨ ਵਾਲੀਆਂ ਔਰਤਾਂ ਨੂੰ ਸਨਮਾਨ ਦੇਣ ਲਈ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ ਸਮੇਂ ਤੇ ਕਰਵਾਏ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਹੋਰਨਾਂ ਔਰਤਾਂ ਵਿੱਚ ਕੰਮ ਕਰਨ ਦੀ ਹੋਰ ਪ੍ਰੇਰਨਾ ਪੈਦਾ ਹੋਵੇ। ਸਮਾਗਮ ਦੌਰਾਨ ਮਹਿਲਾ ਉੱਦਮੀਆਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਮਿਸ਼ਨ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਵੱਡਾ ਹੌਂਸਲਾ ਮਿਲਿਆ ਹੈ। 

ਇਸ ਮੌਕੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ਸੰਬੰਧਤ ਮਹਿਲਾਵਾਂ ਵੀ ਮੌਜੂਦ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ। ਇਸ ਮੌਕੇ ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ, ਲਖਵੀਰ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾ,  ਸ. ਜਗਮੋਹਣ ਸਿੰਘ ਲੱਕੀ ਚੇਅਰਮੈਨ ਪੀ.ਏਡੀ.ਬੀ. ਬੈਂਕ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ, ਬੀ.ਡੀ.ਪੀ.ਓ ਜੈਤੋ ਸ. ਇਕਬਾਲ ਸਿੰਘ, ਸ. ਰਮਨਦੀਪ ਸਿੰਘ ਮੁਮਾਰਾ, ਸੁਪਰਡੈਂਟ ਸ. ਪ੍ਰਭਚਰਨ ਸਿੰਘ, ਸੁਪਰਡੈਂਟ ਸ. ਮਨਪ੍ਰੀਤ ਸਿੰਘ, ਐਡਵੋਕੇਟ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੈਲਫ ਹੈਲਪ ਗਰੁੱਪ ਅਤੇ ਆਪਣਾ ਕਾਰੋਬਾਰ ਕਰਨ ਵਾਲੀਆਂ ਔਰਤਾਂ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD