Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਿਧਾਨ ਸਭਾ ਵਿਚ ਅਸਲ ਲੋਕ ਮੁੱਦੇ ਰੋਲਣ ਲਈ ਕਾਂਗਰਸ ਤੇ ਆਪ ਨੇ ਕੀਤੀ ਯੁਗਲਬੰਦੀ – ਸੁਨੀਲ ਜਾਖੜ

ਰੋਡਵੇਜ ਦੀਆਂ ਬੱਸਾਂ ਦੀ ਬਾਡੀ ਬਣਾਉਣ ਅਤੇ ਰੰਗ ਕਰਨ ਲਈ ਰਾਜਸਥਾਨ ਦੀਆਂ ਉਹਨਾਂ ਕੰਪਨੀਆਂ ਕੋਲ ਭੇਜੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਬੱਸਾਂ ਦੀਆਂ ਬਾਡੀਆਂ ਲਗਾਈਆਂ ਸਨ

Sunil Jakhar, Bharatiya Janata Party, BJP, BJP Punjab, Vineet Joshi

Web Admin

Web Admin

5 Dariya News

ਚੰਡੀਗੜ੍ਹ , 12 Mar 2026

Last updated on: Mar 12, 2026, 17:33 IST

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰ ਕਾਂਗਰਸ ਆਪਸੀ ਮਿਲੀਭੁਗਤ ਨਾਲ ਡਰਾਮੇਬਾਜ਼ੀ ਕਰ ਰਹੀਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਸਕੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗੁਪਤ ਸਮਝੌਤਾ ਹੈ, ਜਿਸ ਦੇ ਤਹਿਤ ਵਿਰੋਧੀ ਧਿਰ ਸਰਕਾਰ ਤੋਂ ਲੋਕ ਮੁੱਦਿਆਂ ‘ਤੇ ਸਵਾਲ ਕਰਨ ਦੀ ਬਜਾਏ ਵਾਕਆਉਟ ਕਰਦੀ ਰਹਿੰਦੀ ਹੈ, ਜਦਕਿ ਸੱਤਾ ਧਿਰ ਇਕ ਤੋਂ ਬਾਅਦ ਇਕ ਅਜੇਹੇ ਮਤੇ ਪਾਸ ਕਰ ਰਹੀ ਹੈ ਜਿਨ੍ਹਾਂ ਦਾ ਲੋਕ ਭਲਾਈ ਨਾਲ ਕੋਈ ਸਬੰਧ ਨਹੀਂ।

ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਦੇ ਸਪੀਕਰ ਨੂੰ ਯਾਦ ਦਿਵਾਇਆ ਕਿ ਜੁਲਾਈ 2025 ਦੇ ਸੈਸ਼ਨ ਦੌਰਾਨ ਧਾਰਮਿਕ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਲਈ ਖ਼ਾਸ ਸੈਸ਼ਨ ਬੁਲਾਇਆ ਗਿਆ ਸੀ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਅਜੇ ਤੱਕ ਉਸ ਕਾਨੂੰਨ ਦੇ ਖਰੜੇ ਨੂੰ ਮਨਜ਼ੂਰੀ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਇਸ ਮਾਮਲੇ ਵਿੱਚ ਗੰਭੀਰ ਹੈ ਤਾਂ ਸਪੀਕਰ ਨੂੰ ਇਸ ‘ਤੇ ਜਵਾਬ ਦੇਣਾ ਚਾਹੀਦਾ ਹੈ ਜਾਂ ਮੌਜੂਦਾ ਸੈਸ਼ਨ ਦੌਰਾਨ ਸਰਕਾਰ ਨੂੰ ਕਾਨੂੰਨ ਦਾ ਖਰੜਾ ਪੇਸ਼ ਕਰਨ ਲਈ ਕਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਤੱਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ ਅਤੇ ਇਸ ਕਾਰਨ ਦੋ ਸਰਕਾਰਾਂ ਬਦਲ ਚੁੱਕੀਆਂ ਹਨ ਅਤੇ ਤੀਜੀ ਵੀ ਬਦਲ ਸਕਦੀ ਹੈ, ਫਿਰ ਵੀ ਇਹ ਮੁੱਦਾ ਸਰਕਾਰ ਦੇ ਏਜੰਡੇ ‘ਤੇ ਨਹੀਂ ਹੈ। ਜਾਖੜ ਨੇ ਪੀਆਰਟੀਸੀ ਦੀਆਂ ਬੱਸਾਂ ਨੂੰ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਪਲਸਾਣਾ ਵਿਖੇ ਬਾਡੀ ਤਿਆਰ ਕਰਨ ਅਤੇ ਆਪ ਪਾਰਟੀ ਦੇ ਰੰਗਾਂ ਵਿੱਚ ਰੰਗਣ ਲਈ ਭੇਜੇ ਜਾਣ ‘ਤੇ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। 

ਉਨ੍ਹਾਂ ਕਿਹਾ ਕਿ ਇਹ ਕੰਮ ਰੈਕਸ ਪਾਇਪ ਐਂਡ ਕੇਬਲ ਇੰਡਸਟਰੀਜ਼ ਲਿਮਿਟਡ ਦੁਆਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕੰਪਨੀ ਨਾਲ ਉਹੀ ਲੋਕ ਜੁੜੇ ਹੋਏ ਹਨ ਜਿਨ੍ਹਾਂ ਦੀ ਕੰਪਨੀ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਬੱਸਾਂ ਦੀਆਂ ਬਾਡੀਆਂ ਤਿਆਰ ਕੀਤੀਆਂ ਸਨ।

ਜਾਖੜ ਨੇ ਮੁੱਖ ਮੰਤਰੀ ‘ਤੇ ਦੋਸ਼ ਲਗਾਇਆ ਕਿ ਉਹ ਪਿਛਲੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦਾਅਵੇ ਕਰਦੇ ਰਹੇ ਹਨ, ਪਰ ਉਸ ਕਾਂਗਰਸੀ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਹ ਇਸ ਫਾਇਲ ਨੂੰ ਸਿਰਫ਼ ਉਸ ਆਗੂ ਨੂੰ ਬਲੈਕਮੇਲ ਕਰਨ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੁਰਾਣੇ ਅਤੇ ਨਵੇਂ ਲੋਕਾਂ ਦੀ ਮਿਲੀਭੁਗਤ ਨਾਲ ਹੋ ਰਿਹਾ ਇੱਕ ਨਵਾਂ ਘਪਲਾ ਲੱਗਦਾ ਹੈ।

ਉਨ੍ਹਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਉਣ। ਜਾਖੜ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਰਾਜ ਵਿੱਚ ਨਿਵੇਸ਼ ਸੰਮੇਲਨ ਕਰ ਰਹੀ ਹੈ ਅਤੇ ਦੂਜੇ ਪਾਸੇ ਜਲੰਧਰ ਦੀ ਇੰਡਸਟਰੀ ਦੀ ਵਰਤੋਂ ਕਰਨ ਦੀ ਬਜਾਏ ਬੱਸਾਂ ਨੂੰ ਰੰਗਣ ਲਈ 500 ਕਿਲੋਮੀਟਰ ਦੂਰ ਰਾਜਸਥਾਨ ਭੇਜ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਦੇ ਪਿੱਛੇ ਕਿਸ ਦੇ ਆਰਥਿਕ ਹਿਤ ਜੁੜੇ ਹੋਏ ਹਨ। ਮਾਇਨਿੰਗ ਦੇ ਮਾਮਲੇ ‘ਤੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਜਾਖੜ ਨੇ ਸਰਕਾਰੀ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਨੂੰ ਜਾਇਜ਼ ਮਾਇਨਿੰਗ ਤੋਂ ਕੇਵਲ 21.70 ਕਰੋੜ ਰੁਪਏ ਰੋਯਲਟੀ ਮਿਲੀ ਹੈ, ਜਦਕਿ ਨਜਾਇਜ਼ ਮਾਇਨਿੰਗ ‘ਤੇ ਲਗੇ ਜੁਰਮਾਨਿਆਂ ਤੋਂ 79.29 ਕਰੋੜ ਰੁਪਏ ਵਸੂਲ ਕੀਤੇ ਗਏ ਹਨ। 

ਇਸ ਤੋਂ ਇਲਾਵਾ 89.23 ਕਰੋੜ ਰੁਪਏ ਦੀ ਹੋਰ ਵਸੂਲੀ ਵੀ ਦਰਸਾਈ ਗਈ ਹੈ ਜਿਸ ਦਾ ਸਰੋਤ ਸਪਸ਼ਟ ਨਹੀਂ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਜਾਇਜ਼ ਮਾਇਨਿੰਗ ਨਾਲੋਂ ਨਜਾਇਜ਼ ਮਾਇਨਿੰਗ ਕਿਤੇ ਵੱਧ ਹੋ ਰਹੀ ਹੈ ਅਤੇ ਉਹ ਵੀ ਸਰਕਾਰ ਦੀ ਛਤਰਛਾਇਆ ਹੇਠ। 

ਉਨ੍ਹਾਂ ਦੋਸ਼ ਲਗਾਇਆ ਕਿ ਨਜਾਇਜ਼ ਮਾਇਨਿੰਗ ਦੇ ਮਾਮਲਿਆਂ ਵਿੱਚ ਛੋਟੇ ਜੁਰਮਾਨੇ ਲਗਾ ਕੇ ਮਾਮਲਾ ਰਫਾ-ਦਫਾ ਕਰ ਦਿੱਤਾ ਜਾਂਦਾ ਹੈ ਅਤੇ ਬਾਕੀ ਪੈਸਾ ਕਿੱਥੇ ਜਾਂਦਾ ਹੈ ਇਹ ਪੰਜਾਬ ਜਾਣਨਾ ਚਾਹੁੰਦਾ ਹੈ। ਜਾਖੜ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਤਾਜ਼ਾ ਹੁਕਮਾਂ ਅਨੁਸਾਰ ਨਜਾਇਜ਼ ਮਾਇਨਿੰਗ ਕਰਦੇ ਟਰੱਕ ‘ਤੇ 4 ਲੱਖ ਰੁਪਏ ਦਾ ਜੁਰਮਾਨਾ ਹੋਣਾ ਚਾਹੀਦਾ ਹੈ, ਪਰ ਸਰਕਾਰ ਸਿਰਫ਼ 6 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਰਹੀ ਹੈ ਜਿਸ ਨੂੰ ਉਨ੍ਹਾਂ ਨੇ ਮਿਲੀਭੁਗਤ ਕਰਾਰ ਦਿੱਤਾ। 

ਉਨ੍ਹਾਂ ਇਹ ਵੀ ਕਿਹਾ ਕਿ ਐਨਜੀਟੀ ਨੇ ਕੇਵਲ 13 ਕਰਸ਼ਰਾਂ ‘ਤੇ ਹੀ 180 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ ਜਦਕਿ ਰਾਜ ਵਿੱਚ 400 ਤੋਂ ਵੱਧ ਕਰਸ਼ਰ ਚੱਲ ਰਹੇ ਹਨ। ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਹੁਣ ਸਰਕਾਰ ਵਿਧਾਨ ਸਭਾ ਵਿੱਚ ਅਜਿਹਾ ਕਾਨੂੰਨ ਲਿਆ ਰਹੀ ਹੈ ਜਿਸ ਨਾਲ ਐਨਜੀਟੀ ਦੇ ਹੁਕਮਾਂ ਨੂੰ ਬੇਅਸਰ ਕੀਤਾ ਜਾ ਸਕੇ ਤਾਂ ਜੋ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਲੁੱਟ ਜਾਰੀ ਰਹੇ ਅਤੇ ਕਰਸ਼ਰਾਂ ਆਦਿ ਤੋਂ ਪਰਦੇ ਪਿੱਛੇ ਹੋਣ ਵਾਲੀ ਵਸੂਲੀ ਹੋਰ ਵਧ ਸਕੇ।

ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਵਾਅਦਾ ਕੀਤਾ ਸੀ ਅਤੇ ਜੇ ਐਨਜੀਟੀ ਦੀਆਂ ਦਰਾਂ ਮੁਤਾਬਕ ਵਸੂਲੀ ਕੀਤੀ ਜਾਵੇ ਤਾਂ ਇਹ ਸੰਭਵ ਵੀ ਹੈ। ਪਰ ਜਦਕਿ ਜਾਇਜ਼ ਮਾਇਨਿੰਗ ਤੋਂ ਕੇਵਲ ਲਗਭਗ 21 ਕਰੋੜ ਰੁਪਏ ਦੀ ਆਮਦਨ ਹੋਈ ਹੈ, ਇਸ ਨਾਲ ਸਪਸ਼ਟ ਹੋ ਗਿਆ ਹੈ ਕਿ ਅਸਲ ਮਾਇਨਿੰਗ ਤਾਂ ਪੰਜਾਬ ਦੇ ਖ਼ਜ਼ਾਨੇ ਅਤੇ ਕੁਦਰਤੀ ਸਰੋਤਾਂ ਦੀ ਹੋ ਰਹੀ ਹੈ ਅਤੇ ਇਹ ਕਮਾਈ ਕਿਤੇ ਹੋਰ ਜਾ ਰਹੀ ਹੈ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋ ਚੁੱਕਾ ਹੈ ਅਤੇ ਲੋਕ ਹੁਣ ਨਜਾਇਜ਼ ਮਾਇਨਿੰਗ ਦੀ ਇਸ ਖੇਡ ਦਾ ਸੱਚ ਸਾਫ਼-ਸਾਫ਼ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ 2027 ਦੀਆਂ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ।

 

Tags: Sunil Jakhar , Bharatiya Janata Party , BJP , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD