Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ - ਅਭਿਜੀਤ ਕਪਲਿਸ਼

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਪ੍ਰੋਗਰਾਮ ਦਾ ਆਯੋਜਨ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Mar 2026

Last updated on: Mar 12, 2026, 17:48 IST

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਸਰਕਾਰ ਮਹਿਲਾ, ਉੱਦਮੀ ਸਨਮਾਨ- 2026 ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਉੱਦਮੀਆਂ ਦੇ ਸਨਮਾਨ ਲਈ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਰੈੱਡ ਕਰਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੱਖ-ਵੱਖ ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀਆਂ ਔਰਤਾਂ ਸਵੈ ਸਹਾਇਤਾ ਗਰੁੱਪਾਂ ਰਾਹੀਂ ਆਪਣੀ ਆਰਥਿਕ ਸਥਿਤੀ ਨੂੰ ਮਜਬੂਤ ਕਰ ਰਹੀਆਂ ਹਨ। 

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਗਰੁੱਪਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾ ਰਹੀਆਂ ਹਨ ਸਗੋਂ ਸੂਬੇ ਦੀ ਆਰਥਿਕਤਾ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਮਹਿਲਾ ਉੱਦਮੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਮੱਦਦ ਕਰੇਗਾ। 

ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਸਾਰਥਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤ ਕਿਸੇ ਵੀ ਤਰ੍ਹਾਂ ਪੁਰਸ਼ਾਂ ਤੋਂ ਘੱਟ ਨਹੀਂ ਹਨ। ਉਨ੍ਹਾਂ ਵੱਲੋਂ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਸਫ਼ਲ ਮਹਿਲਾ ਉੱਦਮੀਆਂ ਵੱਲੋਂ ਚਲਾਏ ਜਾ ਰਹੇ ਆਪਣੇ ਕਾਰੋਬਾਰ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਜਮੀਨੀ ਪੱਧਰ ਤੋਂ ਉੱਪਰ ਉੱਠ ਕੇ ਆਰਥਿਕ ਪੱਖੋਂ ਸਫ਼ਲਤਾ ਹਾਸਲ ਕੀਤੀ ਹੈ। ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਇਸ ਸਮਾਗਮ ਵਿੱਚ ਸਵੈ ਸਹਾਇਤਾ ਗਰੁੱਪਾਂ ਨਾਲ ਸੰਬੰਧਤ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਵੱਖ-ਵੱਖ ਬਲਾਕਾਂ ਨਾਲ ਸੰਬੰਧਤ 100 ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਸ੍ਰੀ ਬੋਹੜ ਸਿੰਘ, ਬੀ.ਡੀ.ਪੀ.ਓ. ਗਿੱਦੜਬਾਹਾ, ਸ੍ਰੀ ਮਨਜੋਤ ਸਿੰਘ ਸੋਢੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ੍ਰੀ ਰਮਨੀਕ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਧਾਲੀਵਾਲ, ਸੋਸ਼ਲ ਸਿੱਖਿਆ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ, ਜੋਨ ਇੰਚਾਰਜ ਜਸਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਕੌਰ, ਐਮ.ਸੀ. ਇੰਦਰਜੀਤ ਕੌਰ, ਹਲਕਾ ਕੋਆਰਡੀਨੇਟਰ ਮਨਜੀਤ ਕੌਰ, ਜੋਨੀ ਕੁਮਾਰ ਐੱਮ.ਆਈ.ਐੱਸ., ਸਵਰਨਜੀਤ ਸਿੰਘ ਬੀ.ਪੀ.ਐੱਮ., ਕਲੱਸਟਰ ਕੋਆਰਡੀਨੇਟਰ ਸ਼ਿਵਰਾਜ ਸਿੰਘ, ਧਰਮਵੀਰ ਸਿੰਘ, ਅਮਨਦੀਪ ਕੌਰ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD