Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਰਿਆੜਕੀ ਕਾਲਜ ਤੁਗਲਵਾਲਾ ਵੱਲੋਂ ਮਾਂ ਦਿਵਸ ਮੌਕੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵੰਡੀਆਂ 40 ਵਿਿਦਆਰਥਣਾਂ ਨੂੰ 4 ਲੱਖ 50,000 ਰੁਪਏ ਦੀਆਂ ਐਫ.ਡੀ.

ਸਿਿਖਅਤ ਹੋਣਾ ਕੇਵਲ ਡਿਗਰੀ ਲੈਣਾ ਨਹੀਂ ਸਗੋਂ ਚੰਗੀ ਸਭਿਅਤਾ ਪੈਦਾ ਕਰਨ ਦੀ ਸੰਭਾਵਨਾ ਹੈ- ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 12 Mar 2026

Last updated on: Mar 12, 2026, 17:54 IST

ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਮਾਂ ਦਿਵਸ ਬੜੀ ਸ਼ਰਧਾ, ਸ਼ਿੱਦਤ ਤੇ ਵਿਲੱਖਣ ਅੰਦਾਜ਼ ਵਿੱਚ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਕਰਮਜੀਤ ਸਿੰਘ ਜੀ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ। 

ਪ੍ਰਧਾਨ ਸ੍ਰ. ਬਖਤਾਵਰ ਸਿੰਘ, ਪ੍ਰਿੰਸੀਪਲ ਮੈਡਮ ਹਰਿੰਦਰ ਕੌਰ ਰਿਆੜ, ਐਡਵੋਕੇਟ ਸ੍ਰ.ਪਰਮਪਾਲ ਸਿੰਘ ਹੁੰਦਲ, ਸ੍ਰ. ਪਰਮਿੰਦਰ ਸਿੰਘ ਪੀਏ ਟੂ ਵੀਸੀ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਸ੍ਰ.ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ਬੱਚਿਆਂ ਦਾ ਚੰਗਾ ਭਵਿੱਖ ਤਦ ਹੀ ਸੰਭਵ ਹੈ ਜਦੋਂ ਮਾਵਾਂ ਸੰਸਕਾਰੀ, ਸਿੱਖਿਆਯੁਕਤ ਅਤੇ ਉੱਚ ਵਿਚਾਰਾਂ ਵਾਲੀਆਂ ਹੋਣ। 

ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਸੰਸਥਾ ਵਿੱਚ ਸਮੇਂ-ਸਮੇਂ ’ਤੇ ਅਜਿਹੇ ਸਮਾਗਮ ਅਤੇ ਸੈਮੀਨਾਰ ਕਰਵਾਏ ਜਾਂਦੇ ਹਨ, ਜਿਨ੍ਹਾਂ ਦਾ ਖਾਸ ਮਨੋਰਥ ਵਿਿਦਆਰਥੀਆਂ ਵਿੱਚ ਚੰਗੇ ਸੰਸਕਾਰ, ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਦੱਸਿਆ ਕਿ ਵਿਿਦਆਰਥੀਆਂ ਵਿੱਚ ਬੱਚਤ, ਆਰਥਿਕ ਪ੍ਰਬੰਧਨ ਦੀ ਸੋਚ ਪੈਦਾ ਕਰਨਾ ਅਤੇ ਸਵੈ ਨਿਰਭਰ ਬਣਾਉਣ ਲਈ ਸਮੇਂ ਸਮੇਂ ਤੇ ਹੋਣਹਾਰ, ਮਿਹਨਤੀ ਤੇ ਇਮਾਨਦਾਰ ਵਿਿਦਆਰਥੀਆਂ ਨੂੰ ਐਫ ਡੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਹੋਣ।

ਇਸ ਸਾਲ ਦੇ ਪ੍ਰਤਿਭਾਸ਼ਾਲੀ, ਹੋਣਹਾਰ ਅਤੇ ਅਨੁਸ਼ਾਸਿਤ 40 "ਵਿਿਦਆਰਥੀ-ਅਧਿਆਪਕਾਂ" ਨੂੰ 4,50, 000 ਰੁ.ਦੀਆਂ ਐਫ ਡੀ ਦਿੱਤੀਆਂ ਗਈਆਂ। ਜਿੰਨਾ ਵਿੱਚੋਂ 5 ਵਿਿਦਆਰਥੀ-ਅਧਿਆਪਕਾਂ ਨੂੰ 30-30 ਹਜਾਰ ਦੀਆਂ, 5 ਨੂੰ 20-20 ਹਜ਼ਾਰ ਦੀਆਂ, 10 ਨੂੰ 10-10 ਹਜਾਰ ਦੀਆਂ ਅਤੇ 20 ਵਿਿਦਆਰਥੀ- ਅਧਿਆਪਕਾਂ ਨੂੰ 5-5 ਹਜਾਰ ਦੀਆਂ ਐਫ ਡੀ ਅੱਜ ਦਿੱਤੀਆਂ ਗਈਆਂ।

ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵਿਿਦਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਅਕਸਰ ਉਹ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਸੈਮੀਨਾਰਾਂ ਚ ਜਾਂਦੇ ਹਨ,ਉੱਥੇ ਜਾਣ ਦਾ ਮਕਸਦ ਵਿਿਦਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਨਾ, ਉਨ੍ਹਾਂ ਨੂੰ ਕੁਝ ਨਵਾਂ ਸਿਖਾਉਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹਾਂ। ਪਰ ਅੱਜ ਰਿਆੜਕੀ ਕਾਲਜ ਵਿੱਚ ਆ ਕੇ  ਇੱਕ ਵੱਖਰਾ ਹੀ ਅਨੁਭਵ ਹੋਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਮੈਂ ਇੱਥੇ ਸਿਖਾਉਣ ਨਹੀਂ, ਸਗੋਂ ਖੁਦ ਸਿੱਖਣ ਲਈ ਆਇਆ ਹਾਂ। ਇਸ ਸੰਸਥਾ ਦੀ ਹਰ ਕਾਰਜ-ਸ਼ੈਲੀ ਬੇਹੱਦ, ਵਿਲੱਖਣ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਸਿਿਖਅਤ ਹੋਣਾ ਕੇਵਲ ਡਿਗਰੀ ਲੈਣਾ ਨਹੀਂ ਸਗੋਂ ਚੰਗੀ ਸਭਿਅਤਾ ਪੈਦਾ ਕਰਨ ਦੀ ਸੰਭਾਵਨਾ ਹੈ। 

ਉਨ੍ਹਾਂ ਕਿਹਾ ਕਿ ਇੱਥੇ ਸਿੱਖਿਆ ਨੂੰ ਸਿਰਫ਼ ਡਿਗਰੀ ਤੱਕ ਸੀਮਿਤ ਨਹੀਂ ਕੀਤਾ ਗਿਆ, ਸਗੋਂ ਇਸਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਸੰਸਕਾਰਾਂ ਨਾਲ ਜੋੜਿਆ ਗਿਆ ਹੈ। ਨਕਲ ਰਹਿਤ ਪ੍ਰੀਖਿਆ ਪ੍ਰਣਾਲੀ, ਕਰੈਕਟਰਸ਼ਾਲਾ, ਸਾਦਗੀ, ਸਿਰ ਤੇ ਚੁੰਨੀ ਆਦਿ  ਆਪਣੇ ਆਪ ਵਿੱਚ ਬਹੁਤ ਵੱਡੀ ਉਪਲਬਧੀ ਹੈ।

ਇਸ ਤੋਂ ਇਲਾਵਾ, ਇੱਥੇ ਦਾ ਔਰਗੈਨਿਕ ਸਿਸਟਮ ਅਤੇ ਕੁਦਰਤ ਨਾਲ ਜੁੜੀ ਜੀਵਨ-ਸ਼ੈਲੀ ਵੀ ਕਾਬਿਲ-ਏ-ਤਾਰੀਫ਼ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਉੱਤੇ ਚੱਲਦਾ ਇਹ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇੱਕ ਹਿੱਸਾ ਹੈ।

ਓਹਨਾਂ ਵਿਿਦਆਰਥੀਆਂ ਨਾਲ ਜਪੁ ਜੀ ਸਾਹਿਬ ਦੀ ਬਾਣੀ ਵਿੱਚ ਦਰਜ ਪੰਜ ਖੰਡ ਤੋ ਇਲਾਵਾ ਜਤ, ਧੀਰਜ ਅਤੇ ਮੱਤ ਜਿਹੇ ਸਿਧਾਂਤਾਂ ਨੂੰ ਵੀ ਸਾਂਝਾ ਕੀਤਾ। ਸਮਾਰੋਹ ਦੇ ਪਹਿਲੇ ਪੜਾਅ ਦੌਰਾਨ ਵਿਿਦਆਰਥਣਾਂ ਨੇ ਆਪਣੀਆਂ ਮਾਵਾਂ ਲਈ ਖੂਬਸੂਰਤ ਕਾਰਡ ਤਿਆਰ ਕਰਕੇ ਉਨ੍ਹਾਂ ਨੂੰ ਤੋਹਫ਼ੇ ਵਜੋਂ ਪੇਸ਼ ਕੀਤੇ। 

ਇਹ ਕਾਰਡ ਸਿਰਫ਼ ਕਲਾ ਦਾ ਪ੍ਰਦਰਸ਼ਨ ਨਹੀਂ ਸਨ, ਸਗੋਂ ਉਹਨਾਂ ਦੇ ਦਿਲਾਂ ਵਿੱਚ ਮਾਂ ਲਈ ਵੱਸਦੇ ਪਿਆਰ, ਸਤਿਕਾਰ ਅਤੇ ਨਿਸ਼ਕਾਮਤਾ ਦੀ ਭਾਵਨਾ ਦਾ ਸੁੰਦਰ ਪ੍ਰਗਟਾਵਾ ਸਨ। ਉਪਰੰਤ ਸੈਮੀਨਾਰ ਦੌਰਾਨ ਵਿਿਦਆਰਥਣਾਂ ਵੱਲੋਂ "ਮਾਂ ਦਾ ਸਮਾਜ ਵਿੱਚ ਮਹੱਤਵ"," ਮਾਂ ਬੱਚੇ ਦੀ ਪਹਿਲੀ ਅਧਿਆਪਕ"," ਆਧੁਨਿਕ ਸਮੇਂ ਵਿੱਚ ਮਾਂ ਦੀ ਭੂਮਿਕਾ"," ਮਾਂ ਅਤੇ ਬੱਚੇ ਦੀ ਮਨੋਵਿਿਗਆਨਿਕ ਸਮਝ"," ਮਾਂ ਦੇ ਸੰਸਕਾਰ ਅਤੇ ਬੱਚੇ ਦਾ ਭਵਿੱਖ"," ਮਾਂ ਦਾ ਤਿਆਗ- ਸਮਰਪਣ" ਆਦਿ ਵੱਖ ਵੱਖ ਵਿਿਸ਼ਆਂ ਨਾਲ ਸੰਬੰਧਿਤ ਬਹੁਤ ਹੀ ਪ੍ਰਭਾਵਸ਼ਾਲੀ ਵਿਚਾਰ, ਗੀਤ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। 

ਅਖੀਰ ਪ੍ਰਿੰਸੀਪਲ ਸ੍ਰ. ਸਵਰਨ ਸਿੰਘ ਜੀ ਵਿਰਕ, ਸ੍ਰ.ਗਗਨਦੀਪ ਸਿੰਘ ਜੀ ਵਿਰਕ, ਮੈਡਮ ਮਨਪ੍ਰੀਤ ਕੌਰ ਵਿਰਕ ਅਤੇ ਸਟੂਡੈਂਟ ਕਮੇਟੀ ਦੁਆਰਾ ਮਹਿਮਾਨਾਂ ਦਾ ਸਿਰੋਪਾਓ, ਦੁਸ਼ਾਲੇ ਅਤੇ ਸਨਮਾਨ ਚਿੰਨ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਵਿਿਦਆਰਥਣਾ ਵੱਲੋਂ  ਹੱਥੀ ਤਿਆਰ ਕੀਤਾ ਗਿਆ ਲੰਗਰ ਵੀ ਛਕਾਇਆ ਗਿਆ।

 

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD