Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Bhagwant Mann
Bhagwant Mann

Web Admin

Web Admin

5 Dariya News

ਮੁਹਾਲੀ , 12 Mar 2026

Last updated on: Mar 13, 2026, 09:24 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। 

ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਸਰਕਾਰ ਵੱਲੋਂ ਲਗਾਤਾਰ ਰੋਜ਼ਗਾਰ ਪੈਦਾ ਕਰਨ `ਤੇ ਧਿਆਨ ਦੇਣ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਇਸ ਵੇਲੇ 1,750 ਹੋਰ ਉਮੀਦਵਾਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਇਹ ਵੀ ਪੂਰੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ।" ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਕਾਰਨ ਕਈ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਨੌਕਰੀਆਂ ਪ੍ਰਾਪਤ ਕੀਤੀਆਂ ਹਨ।

ਸਾਲ 2022 ਤੋਂ ਪਹਿਲਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰਾਂ ਦੁਆਰਾ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਲਗਪਗ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਇਨ੍ਹਾਂ ਨੇ ਸਾਡੀਆਂ ਪੀੜ੍ਹੀਆਂ ਦਾ ਭਵਿੱਖ ਤਬਾਹ ਕਰ ਦਿੱਤਾ, ਜਿਸ ਕਾਰਨ ਉਹ ਕਿਸੇ ਵੀ ਤਰ੍ਹਾਂ ਰਹਿਮ ਦੇ ਹੱਕਦਾਰ ਨਹੀਂ ਹਨ।” 

ਉਨ੍ਹਾਂ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਲਈ ਮਿਸ਼ਨ ਰੋਜ਼ਗਾਰ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤੋਂ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਦੁਬਾਰਾ ‘ਰੰਗਲਾ ਪੰਜਾਬ` ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਹੌਸਲਾ ਅਫ਼ਜ਼ਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਅੰਦਰ ਕਈ ਕਿੱਸੇ ਸਮੋਈ ਰੱਖਦੀ ਹੈ, ਜਦੋਂ ਕਿ ਅਸਫ਼ਲਤਾ ਦੀ ਕੋਈ ਬਾਤ ਨਹੀਂ ਪਾਉਂਦਾ ਅਤੇ ਸਖ਼ਤ ਮਿਹਨਤ, ਵਚਨਬੱਧਤਾ ਤੇ ਲਗਨ ਹਰੇਕ ਵਿਅਕਤੀ ਲਈ ਸਫ਼ਲਤਾ ਦੀਆਂ ਕੁੰਜੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਵਿੱਚ ਹਰ ਰੋਜ਼ ਸਰਕਾਰੀ ਨੌਕਰੀਆਂ ਲਈ ਕੋਈ ਨਾ ਕੋਈ ਪ੍ਰੀਖਿਆ ਲਈ ਜਾ ਰਹੀ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ।" ਉਨ੍ਹਾਂ ਕਿਹਾ ਕਿ ਹਰ ਸਰਕਾਰੀ ਅਧਿਕਾਰੀ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨਾ ਕੋਈ ਅਹਿਸਾਨ ਨਹੀਂ ਹੈ, ਸਗੋਂ ਉਨ੍ਹਾਂ ਦੀ ਪ੍ਰਤਿਭਾ ਅਤੇ ਯੋਗਤਾ ਦੇ ਆਧਾਰ `ਤੇ ਸਹੀ ਮੌਕਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਨੌਕਰੀਆਂ ਮਿਲੀਆਂ ਹਨ।" ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਅਨਿੱਖੜਵੇਂ ਮੈਂਬਰ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦ ਅਤੇ ਪਛੜੇ ਵਰਗਾਂ ਦੀ ਸਹਾਇਤਾ ਲਈ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼਼ਤਾ ਅਤੇ ਸਖ਼ਤ ਮੁਕਾਬਲੇਬਾਜ਼ੀ ਰਾਹੀਂ ਕੀਤੀ ਗਈ ਸੀ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਈ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਸੌਂਪੀਆਂ ਜਾ ਰਹੀਆਂ ਸਨ ਤਾਂ ਉਦੋਂ ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।"

ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ `ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਸਕੀਮ’ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ, ਖਾਸ ਕਰ ਕੇ ਗਰੀਬਾਂ ਲਈ 1,000-1,500 ਰੁਪਏ ਮਹੱਤਵਪੂਰਨ ਹਨ।" ਉਨ੍ਹਾਂ ਇਸ ਸਹਾਇਤਾ ਨੂੰ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਦੱਸਿਆ।

ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜੋ ਲੋਕ ਇਸ ਯੋਜਨਾ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਨਾਗਰਿਕਾਂ ਲਈ 1,000 ਰੁਪਏ ਦੀ ਅਹਿਮੀਅਤ ਨੂੰ ਸਮਝਣ ਵਿੱਚ ਨਾਕਾਮ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵਾਰ ਦੇ ਖਾਣੇ `ਤੇ 5,000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਉਹ 1,000 ਰੁਪਏ ਦੀ ਕੀਮਤ ਨੂੰ ਨਹੀਂ ਸਮਝ ਸਕਦੇ, ਜੋ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ, ਜਿਨ੍ਹਾਂ ਨੂੰ ਤਿਉਹਾਰਾਂ `ਤੇ ਵੀ ਕੰਮ ਕਰਨ ਜਾਣਾ ਪੈਂਦਾ ਹੈ।" ਉਨ੍ਹਾਂ ਕਿਹਾ ਕਿ ਅਜਿਹੇ ਅਮੀਰ ਆਗੂ ਅਤੇ ਉਨ੍ਹਾਂ ਦੇ ਪਰਿਵਾਰ ਆਮ ਘਰਾਂ ਲਈ ਇਸ ਸਹਾਇਤਾ ਦੀ ਮਹੱਤਤਾ ਦੀ ਕਦਰ ਨਹੀਂ ਕਰ ਸਕਦੇ।

ਸਮਾਗਮ ਵਾਲੀ ਥਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਨੂੰ ਵਿਕਾਸ ਭਵਨ ਕਿਹਾ ਜਾਂਦਾ ਹੈ ਪਰ ਇੱਥੋਂ ਵੱਡੀ ਗਿਣਤੀ ਵਿੱਚ ਨੌਕਰੀਆਂ ਮਿਲਣ ਕਾਰਨ ਇਸ ਦਾ ਨਾਮ ‘ਅਪਾਇੰਟਮੈਂਟ ਲੈਟਰ ਭਵਨ` ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 65,000 ਤੋਂ ਵੱਧ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।" ਉਨ੍ਹਾਂ ਕਿਹਾ ਕਿ ਪੰਜਾਬ ਲਈ ਸਕਾਰਾਤਮਕ ਸੰਕੇਤ ਹੈ, ਹੁਣ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਦੇਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਟਿੱਪਣੀ ਕੀਤੀ ਕਿ ਰਵਾਇਤੀ ਪਾਰਟੀਆਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਤੋਂ ਅਸਹਿਜ ਮਹਿਸੂਸ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀਆਂ ਸੱਤਾ ਲਈ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਵਾਰੀ ਬੰਨ੍ਹੀ ਰੱਖਦੀਆਂ ਸਨ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤੀ ਉਦੋਂ ਬੰਦ ਹੋਈ, ਜਦੋਂ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ, ਜਿਸ ਨਾਲ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਸ਼ੁਰੂ ਹੋਈ।

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ; ਮੈਰਿਟ ਆਧਾਰਤ ਚੋਣ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਕੀਤਾ ਧੰਨਵਾਦ

ਇਸ ਦੌਰਾਨ ਕਈ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਨਾਭਾ ਤੋਂ ਜਗਜੀਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵੱਈਏ ਕਾਰਨ ਉਨ੍ਹਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਉਮੀਦ ਖ਼ਤਮ ਹੋ ਗਈ ਸੀ ਪਰ ‘ਆਪ` ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ

ਉਮੀਦ ਬੱਝੀ। ਫਿਰੋਜ਼ਪੁਰ ਤੋਂ ਤਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਨੌਕਰੀ ਸਬੰਧੀ ਫੋਨ ਆਇਆ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਡਰ ਸੀ ਕਿ ਉਨ੍ਹਾਂ ਨੂੰ ਰਿਸ਼ਵਤ ਦੇਣੀ ਪਵੇਗੀ ਪਰ ਉਸ ਨੇ ਇਕ ਵੀ ਪੈਸਾ ਖਰਚੇ ਬਿਨਾਂ ਨੌਕਰੀ ਪ੍ਰਾਪਤ ਕੀਤੀ।

ਮਲੇਰਕੋਟਲਾ ਦੀ ਗੁਰਪ੍ਰੀਤ ਕੌਰ, ਜੋ ਇਸ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੰਮ ਕਰ ਰਹੀ ਹੈ, ਨੇ ਕਿਹਾ ਕਿ ਉਸ ਨੇ ਹੁਣ ਮੈਰਿਟ ਆਧਾਰ `ਤੇ ਸਹਿਕਾਰੀ ਇੰਸਪੈਕਟਰ ਵਜੋਂ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਜਲੰਧਰ ਦੇ ਦਿਨੇਸ਼ ਬੱਤਰਾ ਨੇ ਕਿਹਾ ਕਿ ਉਸ ਨੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਪੀ.ਐਸ.ਪੀ.ਸੀ.ਐਲ. ਵਿੱਚ ਏ.ਜੇ.ਐਸ. ਮਕੈਨੀਕਲ ਵਜੋਂ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।ਤਲਵਾੜਾ ਦੇ ਇਸ਼ਾਨ ਚੌਧਰੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਤੀਜੀ ਪੀੜ੍ਹੀ ਦਾ ਮੈਂਬਰ ਹੈ, ਜਿਸ ਨੂੰ  ਪੀ.ਐਸ.ਪੀ.ਸੀ.ਐਲ. ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। 

ਪਟਿਆਲਾ ਤੋਂ ਸੁਖਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਇਕ ਮਹੀਨੇ ਬਾਅਦ ਕੈਨੇਡਾ ਤੋਂ ਵਾਪਸ ਆ ਗਿਆ ਸੀ ਅਤੇ ਹੁਣ ਉਸ ਨੇ ਪੀ.ਐਸ.ਪੀ.ਸੀ.ਐਲ. ਵਿੱਚ ਆਪਣੀ ਦੂਜੀ ਨੌਕਰੀ ਪ੍ਰਾਪਤ ਕੀਤੀ ਹੈ।ਪਟਿਆਲਾ ਦੇ ਪਿੰਡ ਭੂਤਗੜ੍ਹ ਦੇ ਧਰਮਿੰਦਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਟਾਂ ਦੇ ਭੱਠੇ `ਤੇ ਮਜ਼ਦੂਰ ਵਜੋਂ ਕੰਮ ਕਰਦਾ ਸੀ ਪਰ ਹੁਣ ਇਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। 

ਸ੍ਰੀ ਮੁਕਤਸਰ ਸਾਹਿਬ ਤੋਂ ਡਾ. ਨਵਜੋਤ ਸਿੰਘ ਮਾਨ ਨੇ ਖੁਲਾਸਾ ਕੀਤਾ ਕਿ ਦੰਦਾਂ ਦੇ ਡਾਕਟਰਾਂ ਨੂੰ 36 ਸਾਲਾਂ ਦੇ ਵਕਫ਼ੇ ਤੋਂ ਬਾਅਦ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਦੰਦਾਂ ਦੇ ਡਾਕਟਰਾਂ ਦਾ ਆਖਰੀ ਬੈਚ 1990 ਵਿੱਚ ਭਰਤੀ ਕੀਤਾ ਗਿਆ ਸੀ। ਉਮੀਦਵਾਰਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਹ ਸਿਰਫ਼ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Balbir Singh , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD