Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Vidhan Sabha
Harbhajan Singh ETO

Web Admin

Web Admin

5 Dariya News

ਚੰਡੀਗੜ੍ਹ , 12 Mar 2026

Last updated on: Mar 13, 2026, 10:55 IST

ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਭਾਰਤ ਦੀ ਨਾਨ ਅਲਾਇਨਮੈਟ ਮੂਵਮੈਟ ਨੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਲੱਗ ਦਿਖ ਸਥਾਪਤ ਕੀਤੀ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਹੁਣ ਅਮਰੀਕਾ ਅਤੇ ਇਜ਼ਰਾਈਲ ਦੇ ਹੱਕ ਵਿੱਚ ਭੁਗਤ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਜਿਥੇ ਮੌਜੂਦਾ ਹਾਲਾਤ ਕਾਰਨ ਤੇਲ ਅਤੇ ਗੈਸ ਸੰਕਟ ਪੈਦਾ ਹੋ ਰਿਹਾ ਹੈ ਉਥੇ ਨਾਲ ਹੀ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਵੀ ਘਾਟ ਪੈਦਾ ਹੋ ਗਈ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD