Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ 'ਕਮਜ਼ੋਰ' ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਭਾਰਤ ਨੂੰ ਅਮਰੀਕਾ ਲਈ ਇੱਕ ਅਧੀਨ ਬਾਜ਼ਾਰ ਅਤੇ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Vidhan Sabha
Harpal Singh Cheema

Web Admin

Web Admin

5 Dariya News

ਚੰਡੀਗੜ੍ਹ , 12 Mar 2026

Last updated on: Mar 13, 2026, 11:15 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ।

ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ ਵਿੱਚ ਹੋਏ ਜਾਨੀ ਨੁਕਸਾਨ 'ਤੇ ਪੂਰੀ ਤਰ੍ਹਾਂ ਚੁੱਪ ਹੋਵੇ, ਕੇਂਦਰ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਵਿੱਚ ਭਾਰਤ ਦੇ ਰਣਨੀਤਕ ਹਿੱਤਾਂ ਲਈ ਡਟਣ ਦੀ ਹਿੰਮਤ ਨਹੀਂ ਹੈ। 

ਅਸੀਂ ਭਾਜਪਾ ਨੂੰ ਭਾਰਤ ਨੂੰ ਅਮਰੀਕਾ ਦੇ ਅਧੀਨ ਬਾਜ਼ਾਰ ਵਿੱਚ ਤਬਦੀਲ ਨਹੀਂ ਕਰਨ ਦੇਵਾਂਗੇ ਅਤੇ ਨਾ ਹੀ ਅਸੀਂ ਉਨ੍ਹਾਂ ਨੂੰ ਇਸ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਦੇਵਾਂਗੇ।”ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਵਾਰ-ਵਾਰ ਰਾਸ਼ਟਰੀ ਪ੍ਰਭੂਸੱਤਾ ਨਾਲੋਂ ਨਿੱਜੀ ਅਤੇ ਪਾਰਟੀ ਹਿੱਤਾਂ ਨੂੰ ਪਹਿਲ ਦਿੱਤੀ ਹੈ। 

ਕੇਂਦਰ ਸਰਕਾਰ ਵਾਰ-ਵਾਰ ਅਮਰੀਕੀ ਦਬਾਅ ਅੱਗੇ ਝੁਕੀ ਹੈ, ਜਿਸ ਨਾਲ ਭਾਰਤ ਆਲਮੀ ਮੰਚ 'ਤੇ ਕਮਜ਼ੋਰ ਨਜ਼ਰ ਆ ਰਿਹਾ ਹੈ। ਅਹਿਮ ਅੰਤਰਰਾਸ਼ਟਰੀ ਮੁੱਦਿਆਂ 'ਤੇ ਭਾਜਪਾ ਲੀਡਰਸ਼ਿਪ ਦੀ ਲੰਮੀ ਚੁੱਪ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ ਕਿ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਅੰਤਰਰਾਸ਼ਟਰੀ ਦਸਤਾਵੇਜ਼ਾਂ ਨੂੰ ਲੈ ਕੇ ਵਿਦੇਸ਼ੀ ਤਾਕਤਾਂ ਦੁਆਰਾ ਬੇਨਕਾਬ ਜਾਂ ਬਲੈਕਮੇਲ ਕੀਤੇ ਜਾਣ ਦਾ ਡਰ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸ ਅਤੇ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਦਹਾਕਿਆਂ ਤੋਂ ਦੇਸ਼ ਲਈ ਊਰਜਾ ਸੁਤੰਤਰਤਾ ਯਕੀਨੀ ਬਣਾਉਣ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਭਾਰਤ ਬਹੁਤ ਕਮਜ਼ੋਰ ਸਥਿਤੀ ਵਿੱਚ ਆ ਗਿਆ ਹੈ। ਈਰਾਨ ਵੱਲੋਂ ਖੁੱਲ੍ਹੇਆਮ ਤੇਲ ਸਪਲਾਈ ਦੀ ਪੇਸ਼ਕਸ਼ ਦੇ ਬਾਵਜੂਦ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। 

ਚੱਲ ਰਹੇ ਅਮਰੀਕਾ-ਈਰਾਨ ਟਕਰਾਅ ਦੇ ਨਤੀਜੇ ਵਜੋਂ ਈਂਧਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ, ਜਿਸ ਨਾਲ ਦੇਸ਼ ਭਰ ਦੇ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗ 'ਤੇ ਅਸਹਿ ਵਿੱਤੀ ਬੋਝ ਪਵੇਗਾ।” ਹਰਪਾਲ ਸਿੰਘ ਚੀਮਾ ਨੇ ਕਿਹਾ, “ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਾਕਾਮੀ ਸਾਡੀ ਅਰਥਵਿਵਸਥਾ 'ਤੇ ਸਿੱਧਾ ਹਮਲਾ ਹੈ। 

ਸੰਸਾਰ ਭਰ ਵਿੱਚ ਈਂਧਨ ਦੀਆਂ ਕੀਮਤਾਂ ਵਧਣ ਲਈ ਤਿਆਰ ਹਨ, ਇਹ ਪੰਜਾਬ ਅਤੇ ਦੇਸ਼ ਦਾ ਆਮ ਆਦਮੀ; ਕਿਸਾਨ, ਮਜ਼ਦੂਰ, ਦੁਕਾਨਦਾਰ ਹੈ, ਜਿਸ ਨੂੰ ਭਾਜਪਾ ਦੀ ਕੂਟਨੀਤਕ ਅਯੋਗਤਾ ਦਾ ਖਮਿਆਜ਼ਾ ਭੁਗਤਣਾ ਪਵੇਗਾ। ਭਾਜਪਾ ਯੋਜਨਾਬੱਧ ਤਰੀਕੇ ਨਾਲ ਭਾਰਤ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ। ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੂੰ ਵਿੱਤੀ ਤੌਰ 'ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। 

ਹਿਮਾਚਲ ਪ੍ਰਦੇਸ਼ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਅਤੇ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਤਹਿਤ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਗੈਰ-ਕਾਨੂੰਨੀ ਢੰਗ ਨਾਲ ਰੋਕੇ ਗਏ ਹਨ।” ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਤੋਂ ਪਹਿਲਾਂ ਵਿੱਤ ਮੰਤਰੀ ਨੇ ਕਿਹਾ, “ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਭਾਜਪਾ ਦੇ ਆਗੂਆਂ ਨੂੰ ਗ੍ਰਹਿ ਮੰਤਰੀ ਤੋਂ ਪੰਜਾਬ ਦੇ ਰੋਕੇ ਗਏ ਆਰ.ਡੀ.ਐੱਫ., ਐੱਨ.ਐੱਚ.ਐੱਮ. ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਬਾਰੇ ਸਵਾਲ ਕਰਨ ਦੀ ਹਿੰਮਤ ਜੁਟਾਉਣੀ ਚਾਹੀਦੀ ਹੈ।”

ਜੀ.ਐੱਸ.ਟੀ. ਦਰਾਂ ਨੂੰ ਤਰਕਸੰਗਤ ਬਣਾਉਣ ਵਾਲੀ ਕਮੇਟੀ ਵਿੱਚ ਆਪਣੇ ਸਮੇਂ ਨੂੰ ਯਾਦ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ, ਕੇਰਲ ਅਤੇ ਤਾਮਿਲਨਾਡੂ ਵਰਗੇ ਰਾਜਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਦੇਰ ਰਾਤ ਦੀਆਂ ਹੰਗਾਮੀ ਮੀਟਿੰਗਾਂ ਰਾਹੀਂ ਜੀ.ਐੱਸ.ਟੀ. ਨਿਯਮਾਂ ਨੂੰ ਧੱਕੇ ਨਾਲ ਲਾਗੂ ਕੀਤਾ ਗਿਆ। ਪੰਜਾਬ, ਜਿਸ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਸਭ ਤੋਂ ਵੱਧ ਖੂਨ ਵਹਾਇਆ ਹੈ, ਇੱਕ ਵਾਰ ਫਿਰ ਭਾਰਤ ਦੀ ਪ੍ਰਭੂਸੱਤਾ, ਲੋਕਤੰਤਰ ਅਤੇ ਸੰਘੀ ਢਾਂਚੇ ਨੂੰ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਬਚਾਉਣ ਲਈ ਲੜਾਈ ਦੀ ਅਗਵਾਈ ਕਰੇਗਾ।”

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD