Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਬਿਜ਼ਲੀ ਨਾ ਆਉਣ ਕਾਰਨ ਅਲਕੜਾ ਪਿੰਡ ਦੇ ਅੱਕੇ ਲੋਕਾਂ ਨੇ ਬਿਜ਼ਲੀ ਮੁਲਾਜਮ ਘੇਰੇ

Web Admin

Web Admin

5 ਦਰਿਆ ਨਿਊਜ਼ (ਸਾਹਿਬ ਸੰਧੂ)

ਭਦੌੜ/ਸ਼ਹਿਣਾ , 02 May 2014

 ਪਿੰਡ ਅਲਕੜਾ ਦੇ ਲੋਕਾਂ ਨੇ ਕਈ ਘੰਟਿਆਂ ਤੱਕ ਬਿਜ਼ਲੀ ਸਪਲਾਈ ਨਾ ਮਿਲਣ ਕਾਰਨ ਅਖ਼ੀਰ ਇੱਕਠੇ ਹੋ ਦੇ ਰਾਤ ਭਦੌੜ ਵਿਖੇ ਬਿਜ਼ਲੀ ਗਰਿਡ ਅੰਦਰ ਬੈਠੇ ਬਿਜ਼ਲੀ ਮੁਲਾਜਮਾਂ ਦਾ ਘਿਰਾਓ ਕਰ ਨਾਹਰੇਬਾਜ਼ੀ ਕੀਤੀ ਗਈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਪਿੰਡ ਅਲਕੜਾ ਦੇ ਦਲਵਿੰਦਰ ਸਿੰਘ, ਪਲਵਿੰਦਰ ਸਿੰਘ, ਸੁਰਜੀਤ ਸਿੰਘ, ਬੱਬੂ ਸਿੰਘ, ਜਗਸੀਰ ਸਿੰਘ, ਗੁਰਲਾਲ ਸਿੰਘ, ਜਸਵੀਰ ਸਿੰਘ, ਗੁਰਦੇਵ ਸਿੰਘ, ਭਾਨ ਸਿੰਘ, ਮੇਹਰ ਸਿੰਘ ਆਦਿ ਨੇ ਦੱਸਿਆ ਕਿ ਬੀਤੀ ਇੱਕ ਰਾਤ ਤੋਂ ਉਹਨਾਂ ਦੇ ਪਿੰਡ ਦੀ ਬਿਜ਼ਲੀ ਸਪਲਾਈ ਬੰਦ ਹੈ। ਜਦਕਿ ਭਦੌੜ ਦੇ ਆਸ ਪਾਸ ਪਿੰਡਾਂ ਦੀ ਸਪਲਾਈ ਨਿਰੰਤਰ ਚੱਲ ਰਹੀ ਹੈ ਅਤੇ ਪਿੰਡ ਵਿੱਚ ਪੀਣ ਯੋਗ ਪਾਣੀ ਦੀ ਬੂੰਦ ਨਹੀ ਹੈ ਜਦਕਿ ਧਨਾਂਢ ਲੋਕ ਜਨਰੇਟਰ ਲਾ ਪਾਣੀ ਇੱਕਠਾ ਕਰ ਰਹੇ ਹਨ ਤੇ ਸਮੁੱਚੇ ਪਿੰਡ ਦਾ ਬਿਜ਼ਲੀ ਪੱਖੋਂ ਜਲੂਸ ਨਿਕਲਿਆ ਪਿਆ ਹੈ। ਇੱਕਠੇ ਹੋਏ ਨੋਜਵਾਨਾਂ ਨੇ ਗਰਿਡ ਅੰਦਰ ਬੈਠੇ ਮੁਲਾਜਮਾਂ ਨਾਲ ਤਲਖ਼ੀ ਵਿੱਚ ਸਵਾਲ ਜਵਾਬ ਕਰਦਿਆਂ ਬਿਜ਼ਲੀ ਸਪਲਾਈ ਦੀ ਮੰਗ ਕੀਤੀ ਤੇ ਮੌਕੇ ਮੋਜੂਦ ਜਸਵੀਰ ਸਿੰਘ ਜੇ. ਈ ਤੇ ਉਹਨਾਂ ਦੇ ਮੁਲਾਜਮਾਂ ਨੇ ਦੱਸਿਆ ਕਿ ਲਾਇਨ ਵਿੱਚ ਪਈ ਤਕਨੀਕੀ ਖ਼ਰਾਬੀ ਕਾਰਨ ਬਿਜ਼ਲੀ ਸਪਲਾਈ ਬੰਦ ਹੈ ਤੇ ਜਿਸ ਜੇ. ਈ ਦੀ ਫੀਡਰ ਤੇ ਡਿਊਟੀ ਹੈ। ਉਸ ਨੂੰ ਬੁਲਾਇਆ ਜਾ ਰਿਹਾ ਤੇ ਜਲਦੀ ਹੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਬਿਜ਼ਲੀ ਮੁਲਾਜਮ ਸਪਲਾਈ ਬਹਾਲ ਕਰਨ ਦੀਆਂ ਕੋਸ਼ਿਸਾਂ ਕਰ ਰਹੇ ਹਨ। ਇਸ ਤੋਂ ਬਿਨਾਂ ਭਦੌੜ ਦੇ ਕਈ ਹੋਰ ਇਲਾਕਿਆਂ ਦੀ ਵੀ ਬਿਜ਼ਲੀ ਸਪਲਾਈ ਬੰਦ ਸੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD