Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਵੱਛਤਾ ਸਰਕਾਰ ਦੀ ਜਿਮੇਵਾਰੀ ਦੇ ਨਾਲ-ਨਾਲ ਸਮਾਜ ਦੇ ਹਰ ਨਾਗਰਿਕ ਦਾ ਵੀ ਹੈ ਨੈਤਿਕ ਜਿਮੇਵਾਰੀ - ਗੌਰਵ ਗੌਤਮ

ਪਲਵਲ ਅਨਾਜ ਮੰਡੀ ਵਿੱਚ ਸਵੱਛਤਾ ਮੁਹਿੰਮ ਨੂੰ ਮਿਲੀ ਨਵੀਂ ਗਤੀ, ਖੇਡ ਰਾਜ ਮੰਤਰੀ ਗੌਰਵ ਗੌਤਮ ਨੇ 250 ਕੂੜਾਦਾਨ ਵੰਡੇ

Web Admin

Web Admin

5 Dariya News

ਪਲਵਲ , 12 Mar 2026

Last updated on: Mar 13, 2026, 13:28 IST

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਵੱਛਤਾ ਮੁਹਿੰਮ ਨੂੰ ਜਨ ਅੰਦੋਲਨ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਪਹਿਲ ਕਰਦੇ ਹੋਏ ਸੂਬੇ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪਲਵਲ ਸਥਿਤ ਅਨਾਜ ਮੰਡੀ ਵਿੱਚ ਆਯੋਜਿਤ ਸਵੱਛਤਾ ਮੁਹਿੰਮ ਤਹਿਤ ਕੂੜਾਦਾਨ ਵੰਡ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੋਕੇ 'ਤੇ ਲਗਭਗ 250 ਕੂੜਦਾਨ ਵੰਡੇ ਗਏ। ਪ੍ਰੋਗਰਾਮ ਦਾ ਉਦੇਸ਼ ਬਾਜਾਰ ਖੇਤਰ ਨੂੰ ਸਾਫ, ਵਿਵਸਥਿਤ ਅਤੇ ਵਾਤਾਵਰਣ ਅਨੁਕੂਲ ਬਨਾਉਣਾ ਹੈ।

ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅਨਾਜ ਮੰਡੀ ਦੇ ਦੁਕਾਨਦਾਰਾਂ ਅਤੇ ਆੜਤੀਆਂ ਨੂੰ ਕੂੜਦਾਨ ਵੰਡ ਕਰਦੇ ਹੋਏ ਉਨ੍ਹਾਂ ਨੂੰ ਸਵੱਛਤਾ ਪ੍ਰਤੀ ਜਾਗਰੁਕਤ ਰਹਿਣ ਦਾ ਸੰਦੇਸ਼ ਦਿੱਤਾ। ਊਨ੍ਹਾਂ ਨੇ ਕਿਹਾ ਕਿ ਸਵੱਛਤਾ ਸਰਕਾਰ ਦੀ ਜਿਮੇਵਾਰੀ ਦੇ ਨਾਲ-ਨਾਲ ਸਮਾਜ ਦੇ ਹਰ ਨਾਗਰਿਕ ਦੀ ਵੀ ਨੈਤਿਕ ਜਿਮੇਵਾਰੀ ਹੈ। 

ਜੇਕਰ ਸਾਰੇ ਲੋਕ ਮਿਲ ਕੇ ਆਪਣੇ ਨੇੜੇ ਸਫਾਈ ਬਣਾਏ ਰੱਖਣ ਦਾ ਸੰਕਲਪ ਲੈਣ, ਤਾਂ ਸ਼ਹਿਰਾਂ ਅਤੇ ਬਾਜਾਰਾਂ ਨੂੰ ਸਾਫ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀ ਅਤੇ ਸਬਜੀ ਮੰਡੀ ਕਿਸੇ ਵੀ ਸ਼ਹਿਰ ਦੀ ਆਰਥਕ ਗਤੀਵਿਧੀਆਂ ਦਾ ਮਹਤੱਵਪੂਰਣ ਕੇਂਦਰ ਹੁੰਦੀ ਹੈ। 

ਇੱਥੇ ਰੋਜਾਨਾ ਹਜਾਰਾਂ ਲੋਕ ਖਰੀਦਾਰੀ ਲਈ ਆਉਂਦੇ ਹਨ, ਇਸ ਲਈ ਇੰਨ੍ਹਾਂ ਥਾਵਾਂ 'ਤੇ ਸਵੱਛਤਾ ਬਣਾਏ ਰੱਖਣਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਸੁੱਟਣ ਦੀ ਥਾਂ ਕੂੜੇਦਾਨ ਵਿੱਚ ਪਾਉਣ ਅਤੇ ਆਪਣੇ ਗ੍ਰਾਹਕਾਂ ਨੂੰ ਵੀ ਸਵੱਛਤਾ ਪ੍ਰਤੀ ਪੇ੍ਰਰਿਤ ਕਰਨ।

ਖੇਡ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਸੂਬੇ ਵਿੱਚ ਸਵੱਛਤਾ ਨੂੰ ਪ੍ਰੋਤਸਾਹਨ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਨਗਰ ਨਿਗਮਾਂ ਰਾਹੀਂ ਬਾਜਾਰਾਂ, ਪਬਲਿਕ ਥਾਵਾਂ ਅਤੇ ਰਿਹਾਇਸ਼ੀ ਖੇਰਤਾਂ ਵਿੱਚ ਸਫਾਈ ਵਿਵਸਥਾ ਨੂੰ ਮਜਬੂਤ ਕੀਤਾ ਜਾ ਰਿਹਾ ਹੈ।

ਸਵੱਛਤਾ ਮੁਹਿੰਮ ਦੇ ਤਹਿਤ ਲੋਕਾਂ ਨੂੰ ਜਾਗਰੁਕ ਕਰਨ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਸਵੱਛ ਵਾਤਾਵਰਣ ਨਾ ਸਿਰਫ ਸਿਹਤ ਲਈ ਲਾਭਦਾਇਕ ਹੁੰਦਾ ਹੈ, ਸਗੋ ਇਸ ਤੋਂ ਸ਼ਹਿਰੀ ਦੀ ਛਵੀ ਵੀ ਬਿਹਤਰ ਬਣਦੀ ਹੈ। ਸਵੱਛ ਅਤੇ ਵਿਵਸਥਿਤ ਬਾਜਾਰਾਂ ਵਿੱਚ ਲੋਕਾਂ ਦਾ ਭਰੋਸਾ ਵੱਧਦਾ ਹੈ ਅਤੇ ਵਪਾਰ ਨੂੰ ਵੀ ਪ੍ਰੋਤਸਾਹਨ ਮਿਲਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਮੰਡੀ ਦੇ ਸਾਰੇ ਵਪਾਰੀ ਅਤੇ ਕਰਮਚਾਰੀ ਮਿਲ ਕੇ ਸਫਾਈ ਦਾ ਧਿਆਨ ਰੱਖਣ, ਤਾਂ ਇਹ ਥਾਂ ਪੂਰੇ ਜਿਲ੍ਹਾ ਲਈ ਇੱਕ ਆਦਰਸ਼ ਉਦਾਹਰਣ ਬਣ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਆਪਣੇ ਘਰ, ਬਾਜਾਰ ਅਤੇ ਪਬਲਿਕ ਥਾਂਵਾਂ ਨੂੰ ਸਾਫ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਪਲਵਲ ਨੂੰ ਸਾਫ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD