Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਰਹੇਗੀ ਮੋਹਰੀ ਭੂਮਿਕਾ - ਨਾਇਬ ਸਿੰਘ ਸੈਣੀ

ਉਦਯੋਗ ਅਤੇ ਕੌਸ਼ਲ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹਰਿਆਣਾ ਸਰਕਾਰ-ਮੁੱਖ ਮੰਤਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana
Nayab Singh Saini

Web Admin

Web Admin

5 Dariya News

ਨਵੀਂ ਦਿੱਲੀ , 12 Mar 2026

Last updated on: Mar 13, 2026, 13:39 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਮੋਹਰੀ ਭੂਮਿਕਾ ਰਹੇਗੀ। ਇਸ ਦੇ ਲਈ ਹਰਿਆਣਾ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਵਿਕਸਿਤ ਭਾਤਰ ਦਾ ਟੀਚੇ ਦੇਣ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੱਕ ਸਮਿਟ ਵਿੱਚ ਬੋਲ ਰਹੇ ਸਨ।

ਇਸ ਦੌਰਾਨ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨ, ਮਹਿਲਾ ਸਸ਼ਕਤੀਕਰਨ, ਨੌਜੁਆਨਾਂ ਨੂੰ ਰੁਜਗਾਰ ਅਤੇ ਗਰੀਬ ਉਤਥਾਨ ਦੇ ਚਾਰ ਥੰਭਾਂ 'ਤੇ ਕੰਮ ਕਰਨ ਦੀ ਅਪੀਲ ਕੀਤੀ ਹੈ। ਹਰਿਆਣਾ ਸਰਕਾਰ ਇਨ੍ਹਾਂ ਸਾਰਿਆਂ 'ਤੇ ਤੇਜੀ ਨਾਲ ਕੰਮ ਕਰ ਰਹੀ ਹੈ। 

ਅੱਜ ਹਰਿਆਣਾ ਦਾ ਕਿਸਾਨ ਪਾਰੰਪਰਿਕ ਖੇਤੀ ਦੇ ਨਾਲ ਨਾਲ ਕੁਦਰਤੀ ਖੇਤੀ, ਬਾਗਵਾਨੀ ਵਿੱਚ ਬੇਹਤਰ ਕੰਮ ਕਰ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਯੋਜਨਾਵਾਂ ਦਾ ਲਾਗੂਕਰਨ ਕੀਤਾ ਜਾ ਰਿਹਾ ਹੈ। ਅੱਜ ਮਹਿਲਾਵਾਂ ਖੇਤੀਬਾੜੀ, ਹੈਲਥ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਭਰਪੂਰ ਯੋਗਦਾਨ ਦੇ ਰਹੀ ਹੈ। 

ਸੂਬਾ ਸਰਕਾਰ ਨੇ ਨੌਜੁਆਨਾਂ ਲਈ ਸਟਾਰਟਅਪ ਨੀਤੀ ਬਣਾਈ ਹੈ। ਗਰੀਬ ਉਥਾਨ ਲਈ ਮਜਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਆਯੁਸ਼ਮਾਨ ਭਾਰਤ, ਪੀਐਮ ਆਵਾਸ ਯੋਜਨਾ, ਪੀਐਮ ਜਨਧਨ ਖਾਤਾ ਯੋਜਨਾ, ਕਿਸਾਨ ਸਨਮਾਨ ਨਿਧੀ ਜਿਹੀ ਯੋਜਨਾਵਾਂ ਦਾ ਲਾਗੂਕਰਨ ਕੀਤਾ ਜਾ ਰਿਹਾ ਹੈ।

ਭਵਿੱਖ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ 'ਤੇ ਕੰਮ ਕਰੇਗਾ ਫਿਯੂਚਰ ਡਿਪਾਰਟਮੈਂਟ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਫਿਯੂਚਰ ਡਿਪਾਰਟਮੈਂਟ ਬਣਾਇਆ ਹੈ। ਇਸ ਦਾ ਮਕਸਦ ਹੈ ਕਿ ਆਉਣ ਵਾਲੇ ਸਮੇ ਵਿੱਚ ਲੰਬੇ ਸਮੇ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। 

ਇਸੇ ਸੋਚ ਨਾਲ ਹਰਿਆਣਾ ਸਰਕਾਰ ਯੂਨਿਵਰਸਿਟੀਆਂ ਵਿੱਚ ਪਢਨ ਵਾਲੇ ਨੌਜੁਆਨਾਂ ਨੂੰ ਸ਼ੋਧ ਲਈ ਪ੍ਰੋਤਸਾਹਿਤ ਕਰ ਰਹੀ ਹੈ ਤਾਂ ਜੋ ਯੂਨਿਵਰਸਿਟੀਆਂ ਦੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਸ਼ੋਧ ਕਰ ਸਕਣ ਅਤੇ ਇਹ ਪਛਾਣ ਸਕਣ ਕਿ ਕਿਨ੍ਹਾਂ ਖੇਤਰਾਂ ਵਿੱਚ ਕੀ-ਕੀ ਸਮੱਸਿਆਵਾਂ ਹਨ। ਇਸ ਦੇ ਨਾਲ ਨਾਲ ਇਨ੍ਹਾਂ ਦਾ ਹੱਲ ਵੀ ਕੱਡ ਸਕਣ।

ਸਰਕਾਰ ਦਾ ਉਦੇਸ਼ ਨੌਜੁਆਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਕੁਸ਼ਲ ਮਾਰਗਦਰਸ਼ਨ ਵਿੱਚ ਭਾਰਤ ਏਆਈ, ਰਿਸਰਚ ਅਤੇ ਵਿਕਾਸ ਨੂੰ ਅਪਣਾ ਰਿਹਾ ਹੈ। ਪ੍ਰਧਾਨ ਮੰਤਰੀ ਜੀ ਲਗਾਤਾਰ ਇਸ ਗੱਲ 'ਤੇ ਜੋਰ ਦਿੰਦੇ ਰਹੇ ਹਨ ਕਿ ਨਵੀਂ ਤਕਨੀਕਾਂ ਦਾ ਵੱਧ ਤੋਂ ਵੱਧ ਉਪਯੋਗ ਆਮ ਜਨਤਾ ਦੀ ਭਲਾਈ ਲਈ ਕੀਤਾ ਜਾਣਾ ਚਾਹੀਦਾ ਹੈ। 

ਹਾਲ ਹੀ ਵਿੱਚ ਆਯੋਜਿਤ ਏਆਈ ਸਮਿਟ ਵਿੱਚ ਵੀ ਦੁਨਿਆਭਰ  ਤੋਂ ਮਾਹਿਰ ਅਤੇ ਪ੍ਰਤੀਨਿਧੀ ਭਾਰਤ ਅਏ ਅਤੇ ਉਨ੍ਹਾਂ ਨੇ ਤਕਨੀਕ ਦੇ ਭਵਿੱਖ ਨੂੰ ਲੈ ਕੇ ਆਪਣੇ ਵਿਚਾਰ ਸਾਂਝਾ ਕੀਤੇ। ਇਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੀ ਅੱਗੇ ਵੱਧ ਰਹੀ ਹੈ। ਪਿਛਲੇ ਬਜਟ ਵਿੱਚ ਇਹ ਐਲਾਨ ਕੀਤਾ ਸੀ ਕਿ ਪੰਚਕੂਲਾ ਅਤੇ ਗੁਰੂਗ੍ਰਾਮ ਵਿੱਚ ਦੋ ਸਥਾਨਾਂ 'ਤੇ ਏਆਈ ਹਬ ਸਥਾਪਿਤ ਕੀਤੇ ਜਾਣਗੇ। 

ਇਸ ਦਿਸ਼ਾ ਵਿੱਚ ਕੰਮ ਤੇਜੀ ਨਾਲ ਅੱਗੇ ਵੱਧ ਰਹੀ ਹੈ। ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਵੀ ਇੱਕ ਏਆਈ ਸਮਿਟ ਆਯੋਜਿਤ ਕੀਤੀ ਗਈ, ਜਿਸ ਵਿੱਚ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਏਆਈ ਹਬ ਲਈ ਕਈ ਕੰਪਨਿਆਂ ਨੇ ਰੂਚੀ ਵਿਖਾਉਂਦੇ ਹੋਏ ਪ੍ਰਸਤਾਵ ਵੀ ਦਿੱਤੇ ਹਨ। ਸਰਕਾਰ ਦਾ ਉਦੇਸ਼ ਨੌਜੁਆਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਕੁਸ਼ਲ ਬਨਾਉਣਾ  ਹੈ।

ਆਈਐਮਟੀ ਸਥਾਪਿਤ ਕੀਤੇ ਜਾਣ ਨੂੰ ਲੈ ਕੇ ਤੇਜੀ ਨਾਲ ਹੋ ਰਿਹਾ ਕੰਮ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਮਜਬੂਤ ਕਨੇਕਟਿਵਿਟੀ ਹੈ। ਰਾਜ ਵਿੱਚ ਫੋਰ-ਲੇਨ ਸੜਕਾਂ, ਐਕਸਪ੍ਰੇਸਵੇ, ਗ੍ਰੀਨਫੀਲਡ ਐਕਸਪ੍ਰੇਸਵੇ, ਰੇਲਵੇ ਅਤੇ ਹਵਾਈ ਕਨੇਕਟਿਵਿਟੀ ਤੇਜੀ ਨਾਲ ਵਿਕਸਿਤ ਹੋ ਰਹੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦਾ ਹਿੱਸਾ ਹੋਣ ਕਾਰਨ ਹਰਿਆਣਾ ਨੂੰ ਵਾਧੂ ਲਾਭ ਮਿਲਦਾ ਹੈ। 

ਪਿਛਲੇ ਬਜਟ ਵਿੱਚ ਸਰਕਾਰ ਨੇ 10 ਇੰਡਸਟ੍ਰਿਅਲ ਮਾਡਲ ਟਾਉਨਸ਼ਿਪ (ਆਈਐਮਟੀ) ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਲਗਭਗ ਛੇ 'ਤੇ ਤੇਜੀ ਨਾਲ ਕੰਮ ਸ਼ੁਰੂ ਹੋ ਚੁੱਕਾ ਹੈ, ਜਦੋਂ ਕਿ ਬਾਕੀ ਤੇ ਬਹੁਤ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਟਾਉਨਸ਼ਿਪ ਦਾ ਉਦੇਸ਼ ਉਦਯੋਗਾਂ ਲਈ ਬੇਹਤਰ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਕੰਪਨਿਆਂ ਹਰਿਆਣਾ ਵਿੱਚ ਨਿਵੇਸ਼ ਕਰ ਸਕਣ। 

ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਲਈ ਆਪਣੀ ਉਦਯੋਗਿਕਿ ਨੀਤੀਆਂ ਨੂੰ ਵੀ ਮਜਬੂਤ ਕੀਤਾ ਹੈ। ਨਵੀਂ ਇੰਡਸਟ੍ਰਿਅਲ ਪਾਲਿਸੀ ਅਤੇ ਸੇਮੀਕੰਡਕਟਰ ਨੀਤੀ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਹਾਈ ਟੇਕ ਉੁਦਯੋਗਾਂ ਨੂੰ ਹਰਿਆਣਾ ਵਿੱਚ ਸਥਾਪਿਤ ਹੋਣ ਲਈ ਬੇਹਤਰ ਮੌਕੇ ਮਿਲ ਸਕਣ। ਰੁਜਗਾਰ ਦੇ ਵਿਸ਼ਾਂ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ ਸ੍ਰਿਜਨ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। 

ਹਰਿਆਣਾ ਵਿੱਚ ਰੁਜ਼ਗਾਰ ਦਾ ਸੱਭ ਤੋਂ ਵੱਡਾ ਸਰੋਤ ਖੇਤੀਬਾੜੀ ਖੇਤਰ ਹੈ, ਇਸ ਲਈ ਖੇਤੀਬਾੜੀ ਦੇ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ। ਰਾਜ ਵਿੱਚ ਲੀਚੀ, ਅਰਮੂਦ, ਕਿਨੂੰ ਅਤੇ ਸਟ੍ਰਾਅਬੇਰੀ ਲਹੀ ਚਾਰ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਰਾਹੀਂ ਆਧੁਨਿਕ ਖੇਤੀਬਾੜੀ ਤਕਨੀਕ ਨੂੰ ਪ੍ਰੋਤਸਾਹਨ ਦਿੱਤਾ ਜਾਵੇਵਾ ਅਤੇ ਕਿਸਾਨਾਂ ਅਤੇ ਨੌਜੁਆਨਾ ਦੇ ਲਈ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ੳਦਯੋਗ ਅਤੇ ਸਕਿਲ ਵਿਕਾਸ 'ਤੇ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਦੇ ਸਸ਼ਕਤੀਕਰਣ 'ਤੇ ਵੀ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਵੈ ਸਹਾਇਤਾ ਸਮੂਹਾਂ ਰਾਹੀਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਛੋਟੇ-ਛੋਟੇ ਕਾਰੋਬਾਰ ਸ਼ੁਰੂ ਕਰ ਰਹੀਆਂ ਹਨ ਅਤੇ ਆਰਥਕ ਰੂਪ ਤੋਂ ਆਤਮਨਿਰਭਰ ਬਣ ਰਹੀਆਂ ਹਨ। 

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਲੱਖਪਤੀ ਦੀਦੀ ਮੁਹਿੰਮ ਤਹਿਤ ਹਰਿਆਣਾ ਵਿੱਚ ਲਗਭਗ ਡੇਢ ਲੱਖ ਮਹਿਲਾਵਾਂ ਇਸ ਨਾਲ ਜੁੜ ਚੁੱਕੀਆਂ ਹਨ ਅਤੇ ਸਰਕਾਰ ਦਾ ਟੀਚਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲਗਭਗ ਤਿੰਨ ਲੱਖ ਮਹਿਲਾਵਾਂ ਨੂੰ ਇਸ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ, ਮਹਿਲਾ ਉਦਮੀਆਂ ਨੂੰ ਉਦਯੋਗ ਅਤੇ ਕਾਰੋਬਾਰ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਸਰਕਾਰ ਵਿਸ਼ੇਸ਼ ਪ੍ਰੋਤਸਾਹਨ ਵੀ ਦੇ ਰਹੀ ਹੈ। 

ਮੇਕ ਇਨ ਇੰਡੀਆ ਮੁਹਿੰਮ ਨੁੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਵੀ ਉਦਯੋਗ ਅਤੇ ਸਕਿਲ ਵਿਕਾਸ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਸੀ ਦਿਸ਼ਾ ਵਿੱਚ ਪਲਵਲ ਵਿੱਚ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਨੌਜੁਆਨਾ ਨੂੰ ਆਧੁਨਿਕ ਸਕਿਲ ਪ੍ਰਦਾਨ ਕੀਤਾ ਜਾ ਰਿਹਾ ਹੈ। 

ਸਰਕਾਰ ਦਾ ਟੀਚਾ ਹੈ ਕਿ ਸਿਖਿਆ, ਸਕਿਲ ਵਿਕਾਸ, ਉਦਯੋਗ ਅਤੇ ਸਵੈਰੁਜਗਾਰ ਨੂੰ ਪ੍ਰੋਤਸਾਹਨ ਦੇ ਕੇ ਵੱਧ ਤੋਂ ਵੱਧ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਹਰਿਆਣਾ ਨੂੰ ਵਿਕਾਸ ਦੇ ਨਵੇਂ ਮੁਕਾਮਾਂ ਤੱਕ ਪਹੁੰਚਾਇਆ ਜਾਵੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD