Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Jai Krishan Rouri
Bhagwant Mann

Web Admin

Web Admin

5 Dariya News

ਚੰਡੀਗੜ੍ਹ , 13 Mar 2026

Last updated on: Mar 13, 2026, 15:50 IST

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। 

ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ। ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। 

ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Jai Krishan Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD