Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਮਹਿਲਾ ਦਿਵਸ ਉੱਤੇ ਭਗਵੰਤ ਮਾਨ ਵੱਲੋਂ ਵਰਤੀ ਔਰਤਾਂ ਬਾਰੇ ਵਰਤੀ ਭੱਦੀ ਸ਼ਬਦਾਵਲੀ ਤੇ ਪਿਛਲੇ 4 ਸਾਲਾਂ ਦਾ ਕਰੀਬ 48000 ਰ. ਨਾ ਦੇਣ ਤੋਂ ਨਾਰਾਜ਼ ਬੀਬੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

Protest, Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਘਨੌਰ , 13 Mar 2026

Last updated on: Mar 13, 2026, 17:05 IST

ਅੱਜ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਦਾ ਕੜਾ ਵਿਰੋਧ ਕੀਤਾ। 

ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੀਬੀ ਪਰਮਿੰਦਰ ਕੌਰ ਝਿੰਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਦੇ ਮੌਕੇ ਔਰਤਾਂ ਬਾਰੇ ਵਰਤੀ ਗਈ ਭਾਸ਼ਾ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਸੀ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਬੀਬੀ ਝਿੰਜਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਪਰ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਵੋਟਾਂ ਦਾ ਲਾਹਾ ਲੈਣ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਸ਼ਰਤਾਂ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦੇ ਕਰੀਬ 48 ਹਜ਼ਾਰ ਰੁਪਏ ਮਹਿਲਾਵਾਂ ਨੂੰ ਦੇਣੇ ਚਾਹੀਦੇ ਹਨ। ਬੀਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹਾ ਰਹੇਗਾ। 

ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਮਹਿਲਾਵਾਂ ਦੇ ਸਨਮਾਨ, ਕਿਸਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਲੋਕਾਂ ਦਾ ਭਰੋਸਾ ਅੱਜ ਵੀ ਅਕਾਲੀ ਦਲ ‘ਤੇ ਕਾਇਮ ਹੈ। ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੌਜੂਦਾ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਅਧਿਕਾਰਾਂ ਲਈ ਇਕੱਠੀਆਂ ਹੋ ਚੁੱਕੀਆਂ ਹਨ। ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਵਿੱਚ ਨਹੀਂ ਆਉਣਗੇ। ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਲੋਕ ਇਸ ਸਰਕਾਰ ਨੂੰ ਕਰਾਰਾ ਜਵਾਬ ਦੇ ਕੇ ਇਨ੍ਹਾਂ ਦਾ ਬਿਸਤਰਾ ਗੋਲ ਕਰਨਗੇ।

ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਘਨੌਰ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਤੋਂ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਦੇ ਮਾਣ-ਸਤਿਕਾਰ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਵਿਸ਼ੇਸ਼ ਤੌਰ ਉੱਤੇ ਜਥੇਦਾਰ ਜਸਮੇਰ ਸਿੰਘ ਲਾਛੜੂ, ਇਸਤਰੀ ਵਿੰਗ ਅਕਾਲੀ ਦਲ ਹਲਕਾ ਘਨੌਰ ਦੀ ਆਗੂ ਬੀਬੀ ਜਸਪਾਲ ਕੌਰ ਬਾਰਨ, ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਅਤੇ ਕਈ ਹੋਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਰਹੀਆਂ।

 

Tags: Protest , Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD