Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਨਿਊਰੋਜੈਨਏਆਈ ਸਿਮਪੋਜ਼ਿਯਮ 2026 ਦਾ ਆਯੋਜਨ

Central University of Punjab, CUPB, Bathinda, Prof Raghvendra P Tiwari
Central University of Punjab

Web Admin

Web Admin

5 Dariya News

ਬਠਿੰਡਾ , 13 Mar 2026

Last updated on: Mar 13, 2026, 17:43 IST

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਹਿਊਮਨ ਜਿਨੇਟਿਕਸ ਅਤੇ ਮੋਲੈਕਿਊਲਰ ਮੈਡੀਸਿਨ ਵਿਭਾਗ ਵੱਲੋਂ ਸ਼ੁਕਰਵਾਰ ਨੂੰ "ਕਨਵਰਜਿੰਗ ਜੀਨੋਮਿਕਸ, ਨਿਊਰੋਸਾਇੰਸ, ਅਤੇ ਮਸ਼ੀਨ ਲਰਨਿੰਗ ਫਾਰ ਫਿਊਚਰ ਮੈਡੀਸਨ" ਵਿਸ਼ੇ 'ਤੇਨਿਊਰੋਜੈਨਏਆਈ ਸਿਮਪੋਜ਼ਿਯਮ 2026 ਦਾ ਆਯੋਜਨ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਸਿਮਪੋਜ਼ਿਯਮ ਦਾ ਮੁੱਖ ਉਦੇਸ਼ ਇਹ ਸਮਝਣਾ ਸੀ ਕਿ ਨਵੀਂ ਉਭਰ ਰਹੀਆਂ ਤਕਨਾਲੋਜੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਕਿਵੇਂ ਮਦਦਗਾਰ ਸਾਬਤ ਹੋ ਰਹੀਆਂ ਹਨ।

ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ (ਖੋਜ ਅਤੇ ਵਿਕਾਸ) ਪ੍ਰੋ. ਅੰਜਨਾ ਮੁੰਸ਼ੀ ਦੇ ਸਵਾਗਤੀ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਕਿਹਾ ਕਿ ਜਿਨੋਮਿਕਸ, ਨਿਊਰੋਸਾਇੰਸ ਅਤੇ ਕ੍ਰਿਤ੍ਰਿਮ ਬੁੱਧੀ ਦੇ ਇਕੱਠ ਨਾਲ ਵਿਗਿਆਨੀ ਜਟਿਲ ਜੀਵ ਵਿਗਿਆਨਕ ਡਾਟਾ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਵਿਸ਼ਲੇਸ਼ਣ ਕਰ ਰਹੇ ਹਨ ਅਤੇ ਇਸ ਨਾਲ ਨਿਊਰੋਲੋਜੀਕਲ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਬਿਮਾਰੀਆਂ ਨੂੰ ਸਮਝਣ ਲਈ ਨਵੇਂ ਮੌਕੇ ਖੁੱਲ ਰਹੇ ਹਨ।

ਸਿਮਪੋਜ਼ਿਯਮ ਦੌਰਾਨ ਡਾ ਬੀ ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ, ਪੰਜਾਬ ਦੇ ਆਈ.ਟੀ. ਵਿਭਾਗ ਤੋਂ ਡਾ. ਰਣਜੀਤ ਕੁਮਾਰ ਰਾਊਤ ਨੇ “ਮਾਈਂਡਜ਼ ਐਂਡ ਮਸ਼ੀਨਜ਼: ਮਸ਼ੀਨ ਇੰਟੈਲੀਜੈਂਸ ਖੋਜ ਨੂੰ ਕਿਵੇਂ ਬਦਲ ਰਹੀ ਹੈ” ਵਿਸ਼ੇ ’ਤੇ ਵਿਆਖਿਆਨ ਦਿੱਤਾ। ਡਾ. ਰਾਊਤ ਨੇ ਦੱਸਿਆ ਕਿ ਏਆਈ ਆਧਾਰਿਤ ਗਣਨਾਤਮਕ ਮਾਡਲ ਵੱਡੇ ਡਾਟਾ ਸੈੱਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਸਕਦੇ ਹਨ ਅਤੇ ਮਹੱਤਵਪੂਰਨ ਜੀਵ ਵਿਗਿਆਨਕ ਪੈਟਰਨ ਦੀ ਪਹਿਚਾਣ ਕਰ ਸਕਦੇ ਹਨ, ਜਿਸ ਨਾਲ ਰਵਾਇਤੀ ਪ੍ਰਯੋਗਾਤਮਕ ਤਰੀਕਿਆਂ ਨਾਲੋਂ ਤੇਜ਼ ਅਤੇ ਘੱਟ ਲਾਗਤ ਵਾਲੇ ਨਤੀਜੇ ਪ੍ਰਾਪਤ ਹੋ ਸਕਦੇ ਹਨ।

ਇਸ ਤੋਂ ਬਾਅਦ ਐਮਸ ਨਵੀਂ ਦਿੱਲੀ ਤੋਂ ਡਾ. ਦਿਬਿਆਭਾਬਾ ਪ੍ਰਧਾਨ ਵੱਲੋਂ “ਪ੍ਰਿਸੀਜ਼ਨ ਮੈਡੀਸਿਨ ਲਈ ਹਾਈ ਥਰੂਪੁੱਟ ਜਿਨੋਮਿਕਸ” ਵਿਸ਼ੇ ’ਤੇ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਬਿਮਾਰੀਆਂ ਦੀ ਪਛਾਣ ਅਤੇ ਵਿਅਕਤੀਗਤ ਸਿਹਤ ਸੰਭਾਲ ਵਿੱਚ ਕਲੀਨਿਕਲ ਜੀਨੋਮਿਕਸ ਅਤੇ ਬਾਇਓਇਨਫਾਰਮੈਟਿਕਸ ਦੀ ਵਧ ਰਹੀ ਮਹੱਤਤਾ ਉੱਤੇ ਚਾਨਣ ਪਾਇਆ। 

ਉਨ੍ਹਾਂ ਨੇ ਦੱਸਿਆ ਕਿ ਉੱਚ ਸਮਰੱਥਾ ਵਾਲੀਆਂ ਜੀਨੋਮਿਕ ਤਕਨਾਲੋਜੀਆਂ ਨੂੰ ਆਧੁਨਿਕ ਕੰਪਿਊਟੇਸ਼ਨਲ ਸਾਧਨਾਂ ਨਾਲ ਜੋੜ ਕੇ ਬਿਮਾਰੀਆਂ ਨਾਲ ਸੰਬੰਧਿਤ ਜੈਨੇਟਿਕ ਤਬਦੀਲੀਆਂ ਦੀ ਪਛਾਣ ਕੀਤੀ ਜਾ ਸਕਦੀ ਹੈ, ਜਿਸ ਨਾਲ ਸ਼ੁੱਧਤਾ ਆਧਾਰਿਤ ਚਿਕਿਤਸਾ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲਦੀ ਹੈ। ਸਿਮਪੋਜ਼ਿਯਮ ਵਿੱਚ ਅਭਿਆਸ ਸੈਸ਼ਨ, ਕਵਿਜ਼ ਅਤੇ ਚਰਚਾਵਾਂ ਵੀ ਸ਼ਾਮਲ ਸਨ, ਜਿਸ ਨਾਲ ਭਾਗੀਦਾਰਾਂ ਨੂੰ ਜੈਵਿਕ ਅਤੇ ਚਿਕਿਤਸਾ ਖੋਜ ਵਿੱਚ ਵਰਤੇ ਜਾਣ ਵਾਲੇ ਆਧੁਨਿਕ ਡਾਟਾ ਸਾਇੰਸ ਸਾਧਨਾਂ ਦਾ ਵਿਹਾਰਕ ਅਨੁਭਵ ਪ੍ਰਾਪਤ ਹੋਇਆ। 

ਪ੍ਰੋਗਰਾਮ ਦੇ ਅੰਤ ਵਿੱਚ ਡਾ. ਸਬ੍ਯਸਾਚੀ ਸੇਨਾਪਤੀ ਨੇ ਆਮੰਤਰਿਤ ਵਕਤਾਵਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਸਿਮਪੋਜ਼ਿਯਮ ਦੀ ਸਫਲਤਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD