Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨਾਲ 22 ਮਾਰਚ ਨੂੰ ਮਾਹਿਲਪੁਰ ’ਚ ਹੋਵੇਗੀ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ : ਜੈ ਕ੍ਰਿਸ਼ਨ ਸਿੰਘ ਰੌੜੀ

ਡਿਪਟੀ ਸਪੀਕਰ ਨੇ ਪ੍ਰੈਸ ਕਾਨਫਰੰਸ ਦੌਰਾਨ ਮੈਰਾਥਨ ਦਾ ਪੋਸਟਰ ਤੇ ਟੀ-ਸ਼ਰਟ ਕੀਤੀ ਜਾਰੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Aashika Jain, DC Hoshiarpur, Deputy Commissioner Hoshiarpur, Hoshiarpur
Jai Krishan Rouri

Web Admin

Web Admin

5 Dariya News

ਹੁਸ਼ਿਆਰਪੁਰ , 13 Mar 2026

Last updated on: Mar 13, 2026, 17:57 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈ ਜਾ ਰਹੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲਗਾਤਾਰਤਾ ਵਿਚ 22 ਮਾਰਚ ਮਾਹਿਲਪੁਰ (ਗੜ੍ਹਸ਼ੰਕਰ) ਵਿਚ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ ਕਰਵਾਈ ਜਾ ਰਹੀ ਹੈ। ਉਹ ਅੱਜ ਇਥੇ ਮੈਰਾਥਨ ਦੇ ਸਬੰਧ ਵਿਚ ਕਰਵਾਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਇਹ ਮੈਰਾਥਨ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨਸ਼ੈਲੀ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਦਾ ਭਵਿੱਖ ਉਜਵੱਲ ਬਣਾਉਣਾ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਰੰਗਲਾ ਅਤੇ ਖੇਡਾਂ ਵਿਚ ਮੋਹਰੀ ਬਣਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। 

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ। ਡਿਪਟੀ ਸਪੀਕਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ ਸਰਕਾਰ ਵਲੋਂ ਪਹਿਲੀ ਵਾਰ ਐਨੀ ਵੱਡੀ ਮੈਰਾਥਨ ਕਰਵਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਮੈਰਾਥਨ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਸ਼ੇ੍ਣੀਆਂ ਵਿਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਦਿਵਿਆਂਗਜਨ ਹਿੱਸਾ ਲੈ ਸਕਣਗੇ। ਪ੍ਰਤੀਯੋਗਤਾ ਦੇ ਜੇਤੂਆਂ ਨੂੰ ਉਤਸ਼ਾਹਿਤ ਕਰਨ ਲਈ ਆਕਰਸ਼ਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਹਿੱਸਾ ਲੈਣ ਲਈ ਡਿਫੈਂਸ ਪਰਸਨ (ਆਰਮੀ, ਏਅਰਫੋਰਸ, ਨੇਵੀ, ਪੁਲਿਸ), ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਮੈਂਬਰ, ਅੰਡਰ-18 ਬੱਚੇ ਅਤੇ ਦਿਵਿਆਂਗਜਨ ਲਈ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਨਮਨ ਕੀਤਾ ਸੀ ਅਤੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸ਼ਹੀਦੀ ਦਿਵਸ ਤੋਂ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਇਕ ਸਿਹਤਮੰਦ, ਸ਼ਕਤੀਸ਼ਾਲੀ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ, ਜਿਸ ਵਿਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ੇ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। 

ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ। ਡਿਪਟੀ ਸਪੀਕਰ ਨੇ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿਚ ਦੇਸ਼ ਅਤੇ ਵਿਦੇਸ਼ ਵਿਚ ਨਾਮ ਕਮਾ ਚੁੱਕੀਆ ਕਈ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਵੱਖ-ਵੱਖ ਖੇਡਾਂ ਵਿਚ ਨਾਮ ਕਮਾਉਣ ਵਾਲੇ 19 ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਭਾਗ ਲੈਣਗੇ। 

ਉਨ੍ਹਾਂ ਕਿਹਾ ਕਿ ਇਹ ਮੈਰਾਥਨ ’ਨਸ਼ਾ ਮੁਕਤ ਪੰਜਾਬ’ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਪ੍ਰੈਸ ਕਾਨਫਰੰਸ ਉਪਰੰਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਅਧਿਕਾਰੀਆਂ ਨਾਲ ਮੈਰਾਥਨ ਦਾ ਪੋਸਟਰ ਅਤੇ ਟੀ-ਸ਼ਰਨ ਨੂੰ ਜਾਰੀ ਕੀਤਾ। 

ਇਸ ਮੌਕੇ ਏ.ਡੀ.ਸੀ. ਨਿਕਾਸ ਕੁਮਾਰ, ਐਸ.ਪੀ ਨਵਨੀਤ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD