Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

HBCH&RC ਪੰਜਾਬ ਵਿੱਚ ONTOP 2026 ਦੀ ਸ਼ੁਰੂਆਤ: ਨੌਜਵਾਨ ਡਾਕਟਰਾਂ ਲਈ ਕੈਂਸਰ ਦੀ ਜਾਂਚ ਦੀ ਟ੍ਰੇਨਿੰਗ ਲਈ ਰਾਸ਼ਟਰੀ CME

Health, Dr Ashish Gulia, Homi Bhabha Cancer Hospital and Research Centre, HBCHRC, Continuing Medical Education, CME, ONTOP 2026
Dr Ashish Gulia

Web Admin

Web Admin

5 Dariya News

ਨਿਊ ਚੰਡੀਗੜ੍ਹ , 13 Mar 2026

Last updated on: Mar 13, 2026, 18:10 IST

ਹੋਮੀ ਭਾਭਾ ਕੈਂਸਰ ਹਸਪਤਾਲ ਐਂਡ ਰਿਸਰਚ ਸੈਂਟਰ (HBCH&RC), ਪੰਜਾਬ ਦੇ ਔਨਕੋਪੈਥੋਲੋਜੀ ਵਿਭਾਗ ਵੱਲੋਂ ਨਿਊ ਚੰਡੀਗੜ੍ਹ ਕੈਂਪਸ ਵਿੱਚ ਤਿੰਨ ਦਿਨਾਂ ਦਾ Continuing Medical Education (CME) ਪ੍ਰੋਗਰਾਮ “ONTOP 2026 – Oncopathology Teaching of Postgraduates” ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਗਰਾਮ 13 ਤੋਂ 15 ਮਾਰਚ 2026 ਤੱਕ ਚੱਲੇਗਾ, ਇਸ ਵਿੱਚ ਦੇਸ਼ ਭਰ ਤੋਂ ਪ੍ਰਸਿੱਧ ਪੈਥੋਲੋਜਿਸਟ, ਕੈਂਸਰ ਵਿਸ਼ੇਸ਼ਗਿਆਣ ਅਤੇ ਪੋਸਟਗ੍ਰੈਜੂਏਟ ਮੈਡੀਕਲ ਵਿਦਿਆਰਥੀ ਸ਼ਾਮਲ ਹੋ ਰਹੇ ਹਨ ਤਾਂ ਜੋ ਔਨਕੋਪੈਥੋਲੋਜੀ ਵਿੱਚ ਹੋ ਰਹੀਆਂ ਨਵੀਆਂ ਤਰੱਕੀਆਂ ਤੇ ਚਰਚਾ ਕੀਤੀ ਜਾ ਸਕੇ ਅਤੇ ਕੈਂਸਰ ਦੀ ਸਹੀ ਪਹਿਚਾਣ ਦੀ ਸਮਰੱਥਾ ਨੂੰ ਮਜ਼ਬੂਤ ਕੀਤਾ ਜਾ ਸਕੇ। 

ਇਸ ਸੀ.ਐਮ.ਈ. (CME) ਦਾ ਆਯੋਜਨ ਸੀ.ਐਮ.ਈ. ਦੇ ਸਰਪ੍ਰਸਤ ਅਤੇ HBCH&RC ਪੰਜਾਬ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ; ਪ੍ਰਬੰਧਕੀ ਚੇਅਰਪਰਸਨ ਡਾ. ਸੰਕਲਪ ਸੰਚੇਤੀ; ਅਤੇ ਪ੍ਰਬੰਧਕੀ ਸਕੱਤਰ ਡਾ. ਨਿਲਯ ਨਿਸ਼ਿਥ ਦੀ ਅਗਵਾਈ ਹੇਠ, ਓਨਕੋਪੈਥੋਲੋਜੀ ਵਿਭਾਗ ਅਤੇ ਇੱਕ ਨਿਪੁੰਨ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਅਤੇ ਨੌਜਵਾਨ ਡਾਕਟਰਾਂ ਨੂੰ ਆਧੁਨਿਕ ਓਨਕੋਪੈਥੋਲੋਜੀ ਅਭਿਆਸਾਂ ਬਾਰੇ ਵਿਹਾਰਕ ਜਾਣਕਾਰੀ (practical exposure) ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।। 

ਅਕਾਦਮਿਕ ਸੈਸ਼ਨਾਂ ਵਿੱਚ ਵਿਸ਼ੇਸ਼ਗਿਆਨਾਂ ਦੇ ਲੈਕਚਰ, ਕੇਸ-ਅਧਾਰਿਤ ਚਰਚਾਵਾਂ, ਸਲਾਈਡ ਸੈਮੀਨਾਰ, ਹੈਂਡਸ-ਆਨ ਵਰਕਸ਼ਾਪਾਂ ਅਤੇ ਪੋਸਟਗ੍ਰੈਜੂਏਟ ਵਿਦਿਆਰਥੀਆਂ ਲਈ ਪੈਥੋਲੋਜੀ ਕਵਿਜ ਸ਼ਾਮਲ ਹਨ, ਜਿਸ ਨਾਲ ਇਹ ਪ੍ਰੋਗਰਾਮ ਸਿੱਖਣ ਅਤੇ ਜਾਣਕਾਰੀ ਸਾਂਝੀ ਕਰਨ ਲਈ ਇੱਕ ਮਹੱਤਵਪੂਰਨ ਮੰਚ ਬਣਦਾ ਹੈ। ਸਾਇਟੋਪੈਥੋਲੋਜੀ, ਹਿਮੈਟੋਪੈਥੋਲੋਜੀ, ਹਿਸਟੋਪੈਥੋਲੋਜੀ ਅਤੇ ਲਿੰਫੋਮਾ ਨਾਲ ਸੰਬੰਧਤ ਖਾਸ ਵਰਕਸ਼ਾਪਾਂ ਵੀ ਦੇਸ਼ ਦੇ ਪ੍ਰਸਿੱਧ ਸੰਸਥਾਨਾਂ ਦੇ ਵਿਸ਼ੇਸ਼ਗਿਆਨਾਂ ਦੁਆਰਾ ਕਰਵਾਈਆਂ ਜਾ ਰਹੀਆਂ ਹਨ। 

ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਸੁਰੇਸ਼ ਕੁਮਾਰ ਸਿੰਘਲ, ਡਾਇਰੈਕਟਰ PGIMS ਰੋਹਤਕ ਅਤੇ ਗੈਸਟ ਆਫ ਆਨਰ ਡਾ. ਰਵਨੀਤ ਕੌਰ, ਡਾਇਰੈਕਟਰ-ਪ੍ਰਿੰਸਿਪਲ, ਸਰਕਾਰੀ ਮੈਡੀਕਲ ਕਾਲਜ਼ ਅਤੇ ਹਸਪਤਾਲ (GMCH-32) ਚੰਡੀਗੜ੍ਹ ਮੌਜੂਦ ਰਹੇ। ਇਸ ਮੌਕੇ ਤੇ ਸੀਨੀਅਰ ਫੈਕਲਟੀ ਮੈਂਬਰਾਂ ਅਤੇ ਭਾਗੀਦਾਰਾਂ ਦੀ ਹਾਜ਼ਰੀ ਵਿੱਚ ਪਰੰਪਰਾਗਤ ਦੀਵਾ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। 

ਇਸ ਮੌਕੇ ਤੇ HBCH&RC ਪੰਜਾਬ ਦੇ ਡਾਇਰੈਕਟਰ ਡਾ. ਆਸ਼ੀਸ਼ ਗੁਲਿਆ ਨੇ ਕਿਹਾ ਕਿ ਕੈਂਸਰ ਦੇ ਇਲਾਜ ਵਿੱਚ ਪੈਥੋਲੋਜੀ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਕਿਹਾ, “ਕੈਂਸਰ ਦਾ ਪ੍ਰਭਾਵਸ਼ਾਲੀ ਇਲਾਜ ਤਦੋਂ ਹੀ ਸੰਭਵ ਹੈ ਜਦੋਂ ਉਸ ਦੀ ਸਹੀ ਅਤੇ ਸਮੇਂ ’ਤੇ ਪਹਿਚਾਣ ਹੋਵੇ। ONTOP 2026 ਵਰਗੀਆਂ ਪਹਿਲਕਦਮੀਆਂ ਰਾਹੀਂ ਅਸੀਂ ਨੌਜਵਾਨ ਪੈਥੋਲੋਜਿਸਟਾਂ ਨੂੰ ਨਵੀਆਂ ਤਕਨੀਕਾਂ ਅਤੇ ਪ੍ਰੈਕਟੀਕਲ ਹੁਨਰਾਂ ਨਾਲ ਲੈਸ ਕਰਨਾ ਚਾਹੁੰਦੇ ਹਾਂ ਤਾਂ ਜੋ ਉਹ ਕੈਂਸਰ ਦੇ ਖ਼ਿਲਾਫ਼ ਲੜਾਈ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦੇ ਸਕਣ।” 

ਡਾ. ਸੁਰੇਸ਼ ਕੁਮਾਰ ਸਿੰਘਲ ਨੇ ਕਿਹਾ ਕਿ ONTOP 2026 ਵਰਗੇ ਅਕਾਦਮਿਕ ਪ੍ਰੋਗਰਾਮ ਦੇਸ਼ ਵਿੱਚ ਕੈਂਸਰ ਦੀ ਪਹਿਚਾਣ ਅਤੇ ਇਲਾਜ ਨੂੰ ਮਜ਼ਬੂਤ ਕਰਨ ਅਤੇ ਅਗਲੀ ਪੀੜ੍ਹੀ ਦੇ ਡਾਕਟਰਾਂ ਨੂੰ ਤਿਆਰ ਕਰਨ ਲਈ ਬਹੁਤ ਜ਼ਰੂਰੀ ਹਨ। ਡਾ. ਰਵਨੀਤ ਕੌਰ ਨੇ ਵੀ ਕਿਹਾ ਕਿ ਕੇਸ-ਅਧਾਰਿਤ ਚਰਚਾਵਾਂ ਅਤੇ ਪ੍ਰੈਕਟੀਕਲ ਟ੍ਰੇਨਿੰਗ ਪੋਸਟਗ੍ਰੈਜੂਏਟ ਵਿਦਿਆਰਥੀਆਂ ਅਤੇ ਨੌਜਵਾਨ ਡਾਕਟਰਾਂ ਲਈ ਬਹੁਤ ਲਾਭਦਾਇਕ ਸਾਬਤ ਹੋਣਗੀਆਂ। 

ਇਨ੍ਹਾਂ ਤਿੰਨ ਦਿਨਾਂ ਦੌਰਾਨ ਭਾਗੀਦਾਰ ਟਾਟਾ ਮੈਮੋਰੀਅਲ ਸੈਂਟਰ, PGIMER ਚੰਡੀਗੜ੍ਹ, AIIMS ਮੰਗਲਾਗਿਰੀ ਸਮੇਤ ਦੇਸ਼ ਦੇ ਪ੍ਰਮੁੱਖ ਮੈਡੀਕਲ ਸੰਸਥਾਨਾਂ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਣਗੇ। ਇਸ CME ਪ੍ਰੋਗਰਾਮ ਨੂੰ PMC ਵੱਲੋਂ ਕਰੈਡਿਟ ਪਾਇੰਟ ਵੀ ਦਿੱਤੇ ਗਏ ਹਨ। 

ਆਯੋਜਕਾਂ ਨੂੰ ਭਰੋਸਾ ਹੈ ਕਿ ONTOP 2026 ਭਾਰਤ ਵਿੱਚ ਔਨਕੋਪੈਥੋਲੋਜੀ ਦੀ ਸਿੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਕੈਂਸਰ ਦੀ ਪਹਿਚਾਣ ਅਤੇ ਮਰੀਜ਼ਾਂ ਦੀ ਦੇਖਭਾਲ ਦੀ ਗੁਣਵੱਤਾ ਨੂੰ ਸੁਧਾਰੇਗਾ।

HBCH&RC, ਪੰਜਾਬ ਬਾਰੇ

ਪੰਜਾਬ ਅਤੇ ਪੜੋਸੀ ਰਾਜਾਂ ਦੇ ਲੋਕਾਂ ਨੂੰ ਵਿਸ਼ਵ-ਪੱਧਰੀ ਕੈਂਸਰ ਇਲਾਜ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਅਗਸਤ 2022 ਵਿੱਚ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿੱਚ ਸਥਿਤ Homi Bhabha Cancer Hospital & Research Centre ਨੂੰ ਦੇਸ਼ ਨੂੰ ਸਮਰਪਿਤ ਕੀਤਾ ਸੀ। ਇਸ ਹਸਪਤਾਲ ਦਾ ਨਿਰਮਾਣ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਇੱਕ ਸਹਾਇਤਾ ਪ੍ਰਾਪਤ ਸੰਸਥਾ, ਟਾਟਾ ਮੈਮੋਰੀਅਲ ਸੈਂਟਰ ਵੱਲੋਂ 660 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਗਿਆ ਹੈ।

ਇਹ 300 ਬਿਸਤਰੇ ਵਾਲਾ ਤੀਸਰੇ ਪੱਧਰ ਦਾ ਹਸਪਤਾਲ ਹੈ ਜਿਸ ਵਿੱਚ ਕੈਂਸਰ ਦੇ ਹਰ ਤਰ੍ਹਾਂ ਦੇ ਇਲਾਜ ਲਈ ਆਧੁਨਿਕ ਸੁਵਿਧਾਵਾਂ ਉਪਲਬਧ ਹਨ, ਜਿਵੇਂ ਕਿ ਸਰਜਰੀ, ਰੇਡੀਓਥੈਰੇਪੀ, ਕੀਮੋਥੈਰੇਪੀ, ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟ੍ਰਾਂਸਪਲਾਂਟ।  ਇਹ ਹਸਪਤਾਲ ਇਸ ਖੇਤਰ ਵਿੱਚ ਕੈਂਸਰ ਦੀ ਦੇਖਭਾਲ ਅਤੇ ਇਲਾਜ ਦੇ ਇੱਕ 'ਕੇਂਦਰ' (hub) ਵਜੋਂ ਕੰਮ ਕਰਦਾ ਹੈ, ਜਦੋਂ ਕਿ ਸੰਗਰੂਰ ਵਿੱਚ ਸਥਿਤ 150 ਬਿਸਤਰਿਆਂ ਵਾਲਾ ਹਸਪਤਾਲ ਇਸਦੀ ਇੱਕ 'ਸ਼ਾਖਾ' (spoke) ਵਜੋਂ ਕੰਮ ਕਰ ਰਿਹਾ ਹੈ।

 

Tags: Health , Dr Ashish Gulia , Homi Bhabha Cancer Hospital and Research Centre , HBCHRC , Continuing Medical Education , CME , ONTOP 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD